ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਦਾ ਕਰਵਾਇਆ ਵਿੱਦਿਅਕ ਟੂਰ
ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਇਤਿਹਾਸ ਵਿਭਾਗ ਵਲੋਂ ਪ੍ਰਿੰਸੀਪਲ ਡਾ. ਬਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ।
ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਇਤਿਹਾਸ ਵਿਭਾਗ ਵਲੋਂ ਪ੍ਰਿੰਸੀਪਲ ਡਾ. ਬਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ। ਇਸ ਸੰਬੰਧੀ ਇਤਿਹਾਸ ਵਿਭਾਗ ਦੇ ਮੁਖੀ ਲੈਕਚਰਾਰ ਹਰਿੰਦਰ ਕੌਰ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਦਾਇਤਾਂ ਅਨੁਸਾਰ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਵਿਰਸੇ, ਇਤਿਹਾਸ ਤੇ ਸਭਿਆਚਾਰ ਨਾਲ ਜੋੜਨ ਦੇ ਉਦੇਸ਼ ਨਾਲ ਸ੍ਰੀ ਚਮਕੌਰ ਸਾਹਿਬ ਵਿਖੇ ਸਥਿਤ ਦਾਸਤਾਨ-ਏ-ਸ਼ਹਾਦਤ ਦਾ ਦੌਰਾ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗੈਲਰੀਆਂ ਰਾਹੀਂ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਇਤਿਹਾਸ ਅਤੇ ਸ਼ਹਾਦਤਾਂ ਨਾਲ ਸੰਬੰਧਿਤ ਮਹੱਤਵਪੂਰਨ ਘਟਨਾਵਾਂ ਦੀ ਡਿਜੀਟਲ ਪੇਸ਼ਕਾਰੀ ਦੇਖੀ। ਇਸ ਵਿੱਦਿਅਕ ਦੌਰੇ ਰਾਹੀਂ ਵਿਦਿਆਰਥੀਆਂ ਨੇ ਜਿਥੇ ਆਪਣੇ ਇਤਿਹਾਸਕ ਵਿਰਸੇ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਿਲ ਕੀਤੀ, ਉਥੇ ਹੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਮਹਾਨ ਸ਼ਹਾਦਤਾਂ ਤੋਂ ਪ੍ਰੇਰਨਾ ਵੀ ਪ੍ਰਾਪਤ ਕੀਤੀ। ਇਸ ਮੌਕੇ ਪ੍ਰੋਫੈਸਰ ਜਗਰੂਪ ਸਿੰਘ, ਪ੍ਰੋਫੈਸਰ ਸੁਖਵਿੰਦਰ ਕੌਰ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ।