20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਮੁਕਾਬਲਿਆਂ ’ਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ

ਰੂਪਨਗਰ, 20 ਨਵੰਬਰ (ਹੁੰਦਲ)-70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲੇ ਸਥਾਨਕ ਨੇਤਾ ਜੀ ਮਾਡਲ ਸਕੂਲ, ਰੂਪਨਗਰ ਵਿਖੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਸੰਪੰਨ ਹੋ ਗਏ। ਇਸ ਸੰਬੰਧੀ ਸਟੇਟ ਐਵਾਰਡੀ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਪਹਿਲਾਂ ਲੜਕੀਆਂ ਤੇ ਉਸ ਤੋਂ ਬਾਅਦ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 21-11-2026
ਰੂਪਨਗਰ, 20 ਨਵੰਬਰ (ਹੁੰਦਲ)-70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲੇ ਸਥਾਨਕ ਨੇਤਾ ਜੀ ਮਾਡਲ ਸਕੂਲ, ਰੂਪਨਗਰ ਵਿਖੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਸੰਪੰਨ ਹੋ ਗਏ। ਇਸ ਸੰਬੰਧੀ ਸਟੇਟ ਐਵਾਰਡੀ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਪਹਿਲਾਂ ਲੜਕੀਆਂ ਤੇ ਉਸ ਤੋਂ ਬਾਅਦ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ। ਲੜਕਿਆਂ ਦੇ ਵਰਗ ਵਿਚ ਪੰਜਾਬ ਭਰ ਤੋਂ 23 ਟੀਮਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਲੜਕਿਆਂ ਦੇ ਵਰਗ ਦੇ ਸੈਮੀਫਾਈਨਲ ਮੁਕਾਬਲੇ ਲੁਧਿਆਣਾ ਅਤੇ ਬਠਿੰਡਾ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਤਰਨ ਤਾਰਨ ਦੀਆਂ ਟੀਮਾਂ ਵਿਚਕਾਰ ਹੋਏ। ਇਨ੍ਹਾਂ ਮੁਕਾਬਲਿਆਂ ਵਿਚ ਲੁਧਿਆਣਾ ਤੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਟੀਮਾਂ ਨੇ ਜਿੱਤ ਦਰਜ ਕਰਕੇ ਫਾਈਨਲ ’ਚ ਆਪਣੀ ਜਗ੍ਹਾ ਪੱਕੀ ਕੀਤੀ। ਫਾਈਨਲ ਮੁਕਾਬਲੇ ਵਿਚ ਲੁਧਿਆਣਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ ਜੇਤੂ ਟਰਾਫ਼ੀ ਆਪਣੇ ਨਾਂਅ ਕੀਤੀ। ਇਸੇ ਤਰ੍ਹਾਂ ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿਚ ਬਠਿੰਡਾ ਦੀ ਟੀਮ ਨੇ ਤਰਨ ਤਾਰਨ ਨੂੰ ਹਰਾ ਕੇ ਤੀਜਾ ਸਥਾਨ ਹਾਸਿਲ ਕੀਤਾ। ਸਮਾਪਤੀ ਸਮਾਰੋਹ ਮੌਕੇ ਸਾਬਕਾ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਤਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਟੀਮਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀਮਤੀ ਸ਼ਰਨਜੀਤ ਕੌਰ ਨੇ ਸਮੁੱਚੇ ਪ੍ਰਬੰਧਕਾਂ, ਖੇਡ ਅਧਿਕਾਰੀਆਂ, ਨੇਤਾ ਜੀ ਮਾਡਲ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੀਆਂ ਟੀਮਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾਇਰੈਕਟਰ ਭਾਰਤੀ ਸੈਣੀ, ਪ੍ਰਿੰਸੀਪਲ ਸੀਮਾ ਸਹਿਗਲ, ਹਰਮਨਦੀਪ ਸਿੰਘ, ਪੰਕਜ ਵਸ਼ਿਸ਼ਟ, ਮਨਜਿੰਦਰ ਸਿੰਘ, ਵਰਿੰਦਰ ਸਿੰਘ, ਸਰਬਜੀਤ ਕੌਰ, ਅਜੀਤ ਕੌਰ, ਇੰਦਰਜੀਤ ਸਿੰਘ ਤੇ ਦਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਨੇ ਈ. ਵੀ. ਐੱਮਜ਼ ਦੀ ਪਹਿਲੇ ਪੱਧਰ ਦੀ ਜਾਂਚ ਪ੍ਰਕਿਰਿਆ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਆਰ. ਬੀ. ਯੂ. ਵਿਖੇ ਮਾਹਿਰਾਂ ਨੇ ਔਸ਼ਧੀ ਪੌਦਿਆਂ ਦੀ ਮਹੱਤਤਾ ਤੇ ਜੈਵ ਵਿਭਿੰਨਤਾ ਦੀ ਸੰਭਾਲ ’ਤੇ ਦਿੱਤਾ ਜ਼ੋਰ
Ad Position 24