ਵਧੀਕ ਡਿਪਟੀ ਕਮਿਸ਼ਨਰ ਨੇ ਈ. ਵੀ. ਐੱਮਜ਼ ਦੀ ਪਹਿਲੇ ਪੱਧਰ ਦੀ ਜਾਂਚ ਪ੍ਰਕਿਰਿਆ ਦਾ ਲਿਆ ਜਾਇਜ਼ਾ
ਰੂਪਨਗਰ, 20 ਨਵੰਬਰ (ਯਸ਼ਵੰਤ ਬੱਸੀ)-ਅਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ.
ਰੂਪਨਗਰ, 20 ਨਵੰਬਰ (ਯਸ਼ਵੰਤ ਬੱਸੀ)-ਅਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ. ਐੱਮਜ਼) ਦੀ ਕੀਤੀ ਜਾ ਰਹੀ ਪਹਿਲੇ ਪੱਧਰ ਦੀ ਜਾਂਚ ਪ੍ਰਕਿਰਿਆ ਦਾ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਚੰਦਰਜਯੋਤੀ ਸਿੰਘ ਵਲੋਂ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਜਾਂਚ ਪ੍ਰਕਿਰਿਆ ਦਾ ਬਰੀਕੀ ਨਾਲ ਜਾਇਜ਼ਾ ਲੈਂਦਿਆਂ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਬੀ.ਈ.ਐਲ. ਕੰਪਨੀ ਦੇ ਇੰਜੀਨੀਅਰਾਂ ਨੂੰ ਨਿਰਦੇਸ਼ ਦਿੱਤੇ ਕਿ ਹਰੇਕ ਮਸ਼ੀਨ ਦੀ ਤਕਨੀਕੀ ਪੱਧਰ ’ਤੇ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਇਸ ਸੰਬੰਧੀ ਨਿਰਧਾਰਿਤ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਤੇ ਭਰੋਸੇਯੋਗ ਬਣਾਈ ਰੱਖਣ ਲਈ ਈ. ਵੀ. ਐਮਜ਼ ਦੀ ਪਹਿਲੇ ਪੱਧਰ ਦੀ ਜਾਂਚ ਬਹੁਤ ਅਹਿਮ ਹੈ। ਇਸ ਲਈ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਗੰਭੀਰਤਾ, ਚੌਕਸੀ ਤੇ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਅਤੇ ਤਕਨੀਕੀ ਮਾਹਿਰਾਂ ਨੂੰ ਹਦਾਇਤ ਕੀਤੀ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਜਾਂਚ ਦੇ ਸਾਰੇ ਪੜਾਅ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕੀਤੇ ਜਾਣ।