ਯੁਵਕ ਸੇਵਾਵਾਂ ਕਲੱਬ ਘਨੌਲੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਵਾਂ ਖ਼ੂਨਦਾਨ ਕੈਂਪ 24 ਨੂੰ
ਘਨੌਲੀ, 21 ਨਵੰਬਰ (ਜਸਵੀਰ ਸਿੰਘ ਸੈਣੀ)-ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਘਨੌਲੀ ਵਲੋਂ 7ਵਾਂ ਖ਼ੂਨਦਾਨ ਕੈਂਪ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਘਨੌਲੀ ਸਾਹਿਬ ਦੇ ਸਾਹਮਣੇ ਵਾਲੀ ਥਾਂ ’ਤੇ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਕਲੱਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ।
ਅਜੀਤ ਡੈਸਕ
22-11-2026