22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਤਹਿਸੀਲ ਕੰਪਲੈਕਸ ਦੀ ਪਾਰਕਿੰਗ ਸਮੱਸਿਆ ਦਾ ਜਲਦ ਨਿਕਲੇਗਾ ਹੱਲ-ਡਾ. ਆਹਲੂਵਾਲੀਆ

ਡੇਰਾਬੱਸੀ, 21 ਨਵੰਬਰ (ਗੁਰਮੀਤ ਸਿੰਘ/ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਤਹਿਸੀਲ-ਨਿਆਂਇਕ ਕੰਪਲੈਕਸ ਦੀ ਖਸਤਾ ਹਾਲਤ ਪਾਰਕਿੰਗ ਅਤੇ ਰਾਤ ਸਮੇਂ ਰੌਸ਼ਨੀ ਦੀ ਘਾਟ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਜਲਦ ਹੱਲ ਹੋਣ ਦੀ ਆਸ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.

Ad Position 21
No active advertisement
ਅਜੀਤ ਡੈਸਕ 22-11-2026
ਡੇਰਾਬੱਸੀ, 21 ਨਵੰਬਰ (ਗੁਰਮੀਤ ਸਿੰਘ/ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਤਹਿਸੀਲ-ਨਿਆਂਇਕ ਕੰਪਲੈਕਸ ਦੀ ਖਸਤਾ ਹਾਲਤ ਪਾਰਕਿੰਗ ਅਤੇ ਰਾਤ ਸਮੇਂ ਰੌਸ਼ਨੀ ਦੀ ਘਾਟ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਜਲਦ ਹੱਲ ਹੋਣ ਦੀ ਆਸ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਵੀਰਵਾਰ ਨੂੰ ਤਹਿਸੀਲ ਕੰਪਲੈਕਸ ਦਾ ਦੌਰਾ ਕਰਕੇ ਪਾਰਕਿੰਗ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਪਾਰਕਿੰਗ ਦੀ ਤੁਰੰਤ ਮੁਰੰਮਤ ਕਰਵਾਉਣ ਅਤੇ ਰਾਤ ਸਮੇਂ ਰੌਸ਼ਨੀ ਦੇ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਤਹਿਸੀਲ ਅਤੇ ਨਿਆਂਇਕ ਕੰਪਲੈਕਸ ‘ਚ ਰੋਜ਼ਾਨਾ ਵੱਡੀ ਗਿਣਤੀ ‘ਚ ਵਕੀਲਾਂ, ਸਰਕਾਰੀ ਮੁਲਾਜ਼ਮਾਂ ਤੇ ਆਮ ਲੋਕਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ। ਅਜਿਹੇ ‘ਚ ਬੁਨਿਆਦੀ ਸਹੂਲਤਾਂ ਦੀ ਘਾਟ ਨਹੀਂ ਹੋਣੀ ਚਾਹੀਦੀ। ਜ਼ਿਕਰਯੋਗ ਹੈ ਕਿ ਪਾਰਕਿੰਗ ‘ਚ ਵਿਛਾਈ ਗਈ ਬਜਰੀ ਉੱਖੜ ਚੁੱਕੀ ਹੈ ਅਤੇ ਰਾਤ ਸਮੇਂ ਲੋੜੀਂਦੀਆਂ ਲਾਈਟਾਂ ਨਾ ਹੋਣ ਕਾਰਨ ਲੋਕਾਂ ਨੂੰ ਲੰਬੇ ਸਮੇਂ ਤੋਂ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਸੰਬੰਧੀ ਡੇਰਾਬੱਸੀ ਬਾਰ ਐਸੋਸੀਏਸ਼ਨ ਵਲੋਂ ਕਈ ਵਾਰ ਪ੍ਰਸ਼ਾਸਨ ਅੱਗੇ ਮੰਗ ਉਠਾਈ ਜਾ ਚੁੱਕੀ ਹੈ। ਡਾ. ਆਹਲੂਵਾਲੀਆ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ ਅਤੇ ਅਧਿਕਾਰੀਆਂ ਨੂੰ ਸਮੱਸਿਆ ਦਾ ਸਮਾਂਬੱਧ ਹੱਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੋਲਡੀ ਨੇ ਦੁਕਾਨਦਾਰਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਜਨਗਣਨਾ ਡਿਊਟੀ ਨੂੰ ਲੈ ਕੇ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਡੀ. ਟੀ. ਐੱਫ. ਵਲੋਂ ਤਹਿਸੀਲਦਾਰ ਨਾਲ ਮੀਟਿੰਗ
Ad Position 24