ਐੱਮ. ਯੂ. ਐੱਨ. ’ਚ ਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਜਿੱਤੀ ਸਪੈਸ਼ਲ ਮੈਂਸ਼ਨ ਟਰਾਫ਼ੀ
ਕੁਰਾਲੀ, 22 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਮੋਰਿੰਡਾ ਰੋਡ ‘ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਦੋ ਰੋਜ਼ਾ ਬਰੂਕਸ ਮਾਡਲ ਯੂਨਾਈਟਿਡ ਨੇਸ਼ਨਜ਼ (ਐੱਮ. ਯੂ.
ਕੁਰਾਲੀ, 22 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਮੋਰਿੰਡਾ ਰੋਡ ‘ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਦੋ ਰੋਜ਼ਾ ਬਰੂਕਸ ਮਾਡਲ ਯੂਨਾਈਟਿਡ ਨੇਸ਼ਨਜ਼ (ਐੱਮ. ਯੂ. ਐੱਨ.) ਮੁਕਾਬਲੇ ‘ਚ ਭਾਗ ਲੈ ਕੇ ਆਪਣੀ ਪ੍ਰਤਿਭਾ ਤੇ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ‘ਚ ਸਕੂਲ ਦੇ 11ਵੀਂ ਜਮਾਤ ਦੇ ਚਾਰ ਵਿਦਿਆਰਥੀਆਂ ਜਸਮੀਨ (ਸਾਇੰਸ), ਅਨੰਨਿਆ (ਸਾਇੰਸ), ਨਮਨ (ਕਾਮਰਸ) ਤੇ ਖੁਸ਼ੀ ਜਸਵਾਲ (ਹਿਊਮੈਨਟੀਜ਼) ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ‘ਚ ਵਿਦਿਆਰਥਣ ਜਸਮੀਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪੈਸ਼ਲ ਮੈਂਸ਼ਨ ਟਰਾਫ਼ੀ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਪ੍ਰਾਪਤੀ ਨਾਲ ਵਿਦਿਆਰਥਣ ਨੇ ਆਪਣੀ ਵਿਚਾਰ ਪ੍ਰਗਟਾਉਣ ਦੀ ਕਲਾ, ਆਤਮ-ਵਿਸ਼ਵਾਸ ਤੇ ਵਿਸ਼ਵ ਪੱਧਰੀ ਮੁੱਦਿਆਂ ਪ੍ਰਤੀ ਆਪਣੀ ਸਮਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸੰਤੋਸ਼ ਸ਼ਰਮਾ, ਮੈਨੇਜਰ ਅਮਨ ਸ਼ਰਮਾ, ਖ਼ਜ਼ਾਨਚੀ ਈਸ਼ ਅਗਰਵਾਲ ਅਤੇ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਨੇ ਜੇਤੂ ਵਿਦਿਆਰਥਣ ਸਮੇਤ ਮੁਕਾਬਲੇ ‘ਚ ਭਾਗ ਲੈਣ ਵਾਲੇ ਸਮੁੱਚੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ‘ਚ ਆਤਮ-ਵਿਸ਼ਵਾਸ, ਸੰਚਾਰ ਕਲਾ, ਤਰਕਸ਼ੀਲ ਸੋਚ ਅਤੇ ਲੀਡਰਸ਼ਿਪ ਦੇ ਗੁਣਾਂ ਦਾ ਵਿਕਾਸ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।