22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੀ. ਪੀ. ਐਸ. ਸੀ. ਭਰਤੀ ਬੇਨਿਯਮੀਆਂ ’ਤੇ ਕੇਜਰੀਵਾਲ ਤੇ ਭਗਵੰਤ ਮਾਨ ਦੀ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ-ਡਾ. ਚੀਮਾ

ਰੂਪਨਗਰ, 22 ਨਵੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੀ.

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਡਾ: ਦਲਜੀਤ ਸਿੰਘ ਚੀਮਾ ਨਾਲ ਹੋਰ ਆਗੂ। 23-11-2026
ਰੂਪਨਗਰ, 22 ਨਵੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੀ. ਪੀ. ਐਸ. ਸੀ./ਪੀ. ਸੀ. ਐਸ. ਭਰਤੀ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਵਾਉਣ ਲਈ ਸੀ. ਬੀ. ਆਈ. ਜਾਂਚ ਦੇ ਹੁਕਮ ਦਿੱਤੇ ਜਾਣ। ਇਥੇ ਵਾਰਡ ਨੰਬਰ 15 ਵਿਚ ਸਾਹਿਬਜ਼ਾਦਾ ਜੁਝਾਰ ਸਿੰਘ ਯੂਥ ਕਲੱਬ ਵਲੋਂ ਕਰਵਾਏ ਗਏ ਪਹਿਲੇ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਡਾ. ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਦੋਹਰੇ ਮਾਪਦੰਡ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਨੀਟ ਪੇਪਰ ਲੀਕ ਦਾ ਮਾਮਲਾ ਸਾਹਮਣੇ ਆਇਆ ਸੀ ਤਾਂ ‘ਆਪ’ ਆਗੂਆਂ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਵਿਰੋਧ ਪ੍ਰਦਰਸ਼ਨ ਕੀਤੇ ਸਨ, ਪਰ ਹੁਣ ਆਪਣੀ ਸਰਕਾਰ ਅਧੀਨ ਭਰਤੀ ਪ੍ਰਕਿਰਿਆ ’ਤੇ ਗੰਭੀਰ ਸਵਾਲ ਉੱਠਣ ਦੇ ਬਾਵਜੂਦ ਮੁੱਖ ਮੰਤਰੀ ਅਤੇ ਕੇਜਰੀਵਾਲ ਵਲੋਂ ਕੋਈ ਜਵਾਬਦੇਹੀ ਤੈਅ ਨਹੀਂ ਕੀਤੀ ਜਾ ਰਹੀ। ਡਾ. ਚੀਮਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਭਰਤੀ ਪ੍ਰਕਿਰਿਆ ’ਤੇ ਰੋਕ ਲਗਾਉਣਾ ਅਤੇ ਪੀ. ਪੀ. ਐਸ. ਸੀ. ਨੂੰ ਸਮੁੱਚਾ ਭਰਤੀ ਰਿਕਾਰਡ ਸੀਲ ਕਰਕੇ ਅਦਾਲਤ ਵਿਚ ਪੇਸ਼ ਕਰਨ ਦੇ ਨਿਰਦੇਸ਼ ਦੇਣਾ ਮਾਮਲੇ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸੇਵਾਵਾਂ ਵਰਗੀ ਵੱਕਾਰੀ ਭਰਤੀ ਵਿਚ ਕਥਿਤ ਬੇਨਿਯਮੀਆਂ ਨੂੰ ਆਮ ਪ੍ਰਸ਼ਾਸਕੀ ਖ਼ਾਮੀਆਂ ਕਹਿ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਹ ਬੇਨਿਯਮੀਆਂ ਕਿਵੇਂ ਹੋਈਆਂ ਤੇ ਇਸ ਲਈ ਜ਼ਿੰਮੇਵਾਰ ਕੌਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਸਿਆਸੀ ਸਰਪ੍ਰਸਤੀ ਦੀ ਬਜਾਏ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ’ਤੇ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ। ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਬਹਾਲ ਕਰਨ ਲਈ ਸੁਤੰਤਰ ਜਾਂਚ ਜ਼ਰੂਰੀ ਹੈ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਪਾਰਟੀ ਆਗੂ ਗੁਰਮੁੱਖ ਸਿੰਘ ਸੈਣੀ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਬਲਵਿੰਦਰ ਸਿੰਘ, ਕਾਹਨ ਸਿੰਘ, ਪ੍ਰਿੰਸੀਪਲ ਰਣਜੀਤ ਸਿੰਘ ਸੰਧੂ ਅਤੇ ਅਜੀਤ ਪਾਲ ਸਿੰਘ ਨਾਫਰੇ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਿਡਾਰੀਆਂ ਨਾਲ ਮਹਿਮਾਨ ਤੇ ਪ੍ਰਬੰਧਕ। ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ 21ਵੀਂ ਸੀਨੀਅਰ ਨੈਸ਼ਨਲ ਵੁੱਡਬਾਲ ਚੈਂਪੀਅ... ਅਗਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਅਕਬਰਪੁਰ ਨੇ ਪ੍ਰਵਾਸੀ ਆਬਾਦੀ ਵਾਲੇ ਖੇਤਰ ’ਚ ਲਗਾਇਆ ਟੀਕਾਕਰਨ ਕੈਂਪ
Ad Position 24