ਭਾਈ ਜੈਤਾ ਜੀ ਦਾ 322ਵਾਂ ਸ਼ਹੀਦੀ ਸਮਾਗਮ
ਸ੍ਰੀ ਚਮਕੌਰ ਸਾਹਿਬ ਵਿਚ ਸ਼ਰਧਾ ਪੂਰਵਕ ਮਨਾਇਆ
ਸ੍ਰੀ ਚਮਕੌਰ ਸਾਹਿਬ, 22 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦਾ ਵਿਸ਼ਵ ਪੱਧਰੀ 322 ਵਾਂ ਸ਼ਹੀਦੀ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ ਚੌਤਂ ਵਾਲਿਆਂ ਦੀ ਦੇਖ ਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ। ਸਮਾਗਮ ਸੰਬੰਧੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰਦੁਆਰਾ ਸ਼ਹੀਦ ਬੁਰਜ ਭਾਈ ਜੈਤਾ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਜੇ ਦੀਵਾਨ ਵਿਚ ਰਾਗੀ ਸਿੰਘਾਂ, ਢਾਡੀ, ਕਵੀਸ਼ਰਾਂ ਤੇ ਕਥਾ ਵਾਚਕਾਂ ਵਲੋਂ ਸੰਗਤਾਂ ਨੂੰ ਭਾਈ ਜੈਤਾ ਜੀ ਦੇ ਇਤਿਹਾਸ ਨਾਲ ਜੋੜਿਆ।
ਸ੍ਰੀ ਚਮਕੌਰ ਸਾਹਿਬ, 22 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦਾ ਵਿਸ਼ਵ ਪੱਧਰੀ 322 ਵਾਂ ਸ਼ਹੀਦੀ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ ਚੌਤਂ ਵਾਲਿਆਂ ਦੀ ਦੇਖ ਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ। ਸਮਾਗਮ ਸੰਬੰਧੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰਦੁਆਰਾ ਸ਼ਹੀਦ ਬੁਰਜ ਭਾਈ ਜੈਤਾ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਜੇ ਦੀਵਾਨ ਵਿਚ ਰਾਗੀ ਸਿੰਘਾਂ, ਢਾਡੀ, ਕਵੀਸ਼ਰਾਂ ਤੇ ਕਥਾ ਵਾਚਕਾਂ ਵਲੋਂ ਸੰਗਤਾਂ ਨੂੰ ਭਾਈ ਜੈਤਾ ਜੀ ਦੇ ਇਤਿਹਾਸ ਨਾਲ ਜੋੜਿਆ। ਉਪਰੰਤ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਚ ਵਿਸ਼ਾਲ ਪੰਡਾਲ ਵਿਚ ਪੁੱਜੇ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਬਾਬਾ ਜੀਵਨ ਸਿੰਘ ਜੀ ਦੇ ਕੁਰਬਾਨੀਆਂ ਭਰੇ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਬਾਬਾ ਜੀਵਨ ਸਿੰਘ ਦਿੱਲੀ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦਾ ਸੀਸ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਏ ਸਨ ਅਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ ਰੰਘਰੇਟੇ ਗੁਰੂ ਕੇ ਬੇਟੇ ਦਾ ਖ਼ਿਤਾਬ ਦੇ ਕੇ ਨਿਵਾਜਿਆ ਸੀ, ਉਨ੍ਹਾਂ ਬਾਬਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਵਲੋਂ ਕਰਵਾਏ ਇਸ ਸਮਾਗਮ ਦੀ ਸਲੰਘਾਂ ਵੀ ਕੀਤੀ । ਇਸ ਮੌਕੇ ‘ਆਪ’ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ, ਭਾਈ ਭਗਵਾਨ ਸਿੰਘ ਸਕੱਤਰ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ, ਸੁਖਵਿੰਦਰ ਸਿੰਘ ਡੈਨੀ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾਪੁਰ, ਜਥੇਦਾਰ ਨਾਗਰ ਸਿੰਘ ਹਰੀਆ ਵੇਲਾ, ਸੰਤ ਬਾਬਾ ਗੁਰਮੇਲ ਸਿੰਘ ਖ਼ਾਲਸਾ ਸ੍ਰੀ ਚਮਕੌਰ ਸਾਹਿਬ, ਬਾਬਾ ਧਰਮ ਸਿੰਘ ਖ਼ਾਲਸਾ ਸ੍ਰੀ ਚਮਕੌਰ ਸਾਹਿਬ, ਜਥੇਦਾਰ ਪ੍ਰਗਟ ਸਿੰਘ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਸਤਨਾਮ ਸਿੰਘ ਪ੍ਰਧਾਨ, ਜਥੇਦਾਰ ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ, ਜਥੇਦਾਰ ਦਿਲਬਾਗ ਸਿੰਘ ਬਾਲੇਵਾਲੀਏ, ਢਾਡੀ ਗਿਆਨੀ ਮਾਨ ਸਿੰਘ ਅਕਾਲੀ, ਸਾਂਈ ਸੁਰਿੰਦਰ ਸ਼ਾਹ, ਪਾਸਟਰ ਚੰਨਾਂ ਮਸੀਹ, ਭਾਈ ਗੋਬਿੰਦ ਸਿੰਘ ਚੇਅਰਮੈਨ ਸਿਕਲੀਗਰ ਸਿੱਖ ਕਮੇਟੀ, ਕੁਲਦੀਪ ਸਿੰਘ ਨੁਸ਼ਹਿਰਾ ਪੰਨੂਆਂ, ਭਾਈ ਸੁਰਿੰਦਰ ਸਿੰਘ ਡੈਨੀ, ਬੀਬੀ ਸੁਖਪਾਲ ਕੌਰ, ਅਮੀਤੋਜ ਮਾਨ, ਲੱਖਾ ਸਿਧਾਣਾ, ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ, ਐਡਵੋਕੇਟ ਜਰਨੈਲ ਸਿੰਘ ਸੁਰਤਾਪੁਰ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ ਸਮੇਤ ਹਜ਼ਾਰਾਂ ਸੰਗਤਾਂ ਨੇ ਸ਼ਹੀਦੀ ਸਮਾਗਮ ਵਿਚ ਹਾਜ਼ਰੀਆਂ ਭਰੀਆਂ। ਅੰਤ ਵਿਚ ਸਮਾਗਮ ਦੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚੌਤੇ ਵਾਲਿਆਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਮਕਸਦ ਸ੍ਰੀ ਚਮਕੌਰ ਸਾਹਿਬ ਦੇ ਆਖ਼ਰੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਸ਼ਹੀਦੀ ਸੰਬੰਧੀ ਭਰਮ ਭੁਲੇਖੇ ਦੂਰ ਕਰਨ ਲਈ ਕੀਤਾ, ਉਨ੍ਹਾਂ ਕਿਹਾ ਇਤਿਹਾਸ ਤੋੜਿਆ ਜਾਂ ਖ਼ਤਮ ਕਰਨ ਨਾਲ ਕੌਮਾਂ ਨੂੰ ਨੁਕਸਾਨ ਪੁੱਜਦਾ ਹੈ, ਕੌਮ ਦੀ ਚੜ੍ਹਦੀ ਕਲਾ ਲਈ ਅਜਿਹੇ ਸਮਾਗਮ ਜ਼ਰੂਰੀ ਹਨ।