ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਸਕੂਲ ਸ੍ਰੀ ਚਮਕੌਰ ਸਾਹਿਬ ਵਲੋਂ ਸਜਾਇਆ ਨਗਰ ਕੀਰਤਨ
ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਕੂਲ ਤੋਂ ਅਰੰਭ ਹੋ ਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ਼ਹੀਦ ਬੁਰਜ ਭਾਈ ਜੈਤਾ ਜੀ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤ ਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਤਾੜੀ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਸਕੂਲ ਵਿਚ ਹੀ ਸੰਪੂਰਨ ਹੋਇਆ।
ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਕੂਲ ਤੋਂ ਅਰੰਭ ਹੋ ਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ਼ਹੀਦ ਬੁਰਜ ਭਾਈ ਜੈਤਾ ਜੀ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤ ਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਤਾੜੀ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਸਕੂਲ ਵਿਚ ਹੀ ਸੰਪੂਰਨ ਹੋਇਆ। ਇਸ ਨਗਰ ਕੀਰਤਨ ਵਿਚ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਕੀਰਤਨ ਕਰਦੇ ਅਤੇ ਸਕੂਲ ਦੇ ਵਿਦਿਆਰਥੀ ਜੈਕਾਰੇ ਗੂੰਜਦੇ ਚੱਲ ਰਹੇ ਸਨ। ਇਸ ਨਗਰ ਕੀਰਤਨ ਦਾ ਸਮੁੱਚੇ ਰਾਸਤੇ ਨਿੱਘਾ ਸਵਾਗਤ ਹੋਇਆ। ਨਗਰ ਕੀਰਤਨ ਨਾਲ ਚੱਲ ਰਹੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਨੇਜਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਦੱਸਿਆ ਕਿ ਸੰਸਥਾ ਵਲੋਂ ਇਸ ਨਗਰ ਕੀਰਤਨ ਦੀ ਰਵਾਇਤ ਸ਼ੁਰੂ ਹੋਇਆ ਇੱਕ ਸਦੀ ਤੋਂ ਉੱਪਰ ਦਾ ਸਮਾਂ ਬੀਤ ਚੁੱਕਿਆ ਹੈ ਤੇ ਪਹਿਲੀ ਪ੍ਰੰਪਰਾਂ ਅਨੁਸਾਰ ਹੁਣ ਵੀ ਇਹ ਨਗਰ ਕੀਰਤਨ ਸਜਾ ਕੇ ਬੱਚਿਆਂ ਨੂੰ ਆਪਣੇ ਇਤਿਹਾਸ ਨਾਲ ਜੋੜਿਆ ਜਾਦਾਂ ਹੈ। ਇਸ ਨਗਰ ਕੀਰਤਨ ਵਿਚ ਜਥੇਦਾਰ ਹਰਬੰਸ ਸਿੰਘ ਕੰਧੋਲਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਡਾ: ਰਾਜਪਾਲ ਚੌਧਰੀ, ਰਿਟਾ: ਪ੍ਰਿੰਸੀਪਲ ਅਜਾਇਬ ਸਿੰਘ ਮਾਂਗਟ, ਹਰਪਾਲ ਸਿੰਘ ਮਾਂਗਟ ਤੇ ਅਮਰਜੀਤ ਸਿੰਘ ਕੰਗ, ਪ੍ਰਿੰਸੀਪਲ ਅਵਤਾਰ ਸਿੰਘ ਸਿੱਧੂਪੁਰ, ਰਣਜੀਤ ਸਿੰਘ ਧਾਰਨੀ, ਮੁਨੀਸ਼ ਭੱਲਾ, ਦਲਜੀਤ ਕੌਰ ਸਮੇਤ ਸਮੂਹ ਵਿਦਿਆਰਥੀ, ਅਧਿਆਪਕ ਤੇ ਨਗਰ ਦੀ ਸੰਗਤ ਸ਼ਾਮਲ ਸੀ। ਨਗਰ ਕੀਰਤਨ ਦੌਰਾਨ ਸਮਾਜ ਸੇਵੀ ਜਸਪਾਲ ਸਿੰਘ ਦਿਓਲ ਵਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।