ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ ਪਿੰਡ ਜਤੋਲੀ ਵਿਖੇ ਕ੍ਰਿਕਟ ਟੀਮ ਨੂੰ ਜਰਸੀਆਂ ਅਤੇ ਖੇਡਾਂ ਦਾ ਸਾਮਾਨ ਵੰਡਿਆ
ਨੂਰਪੁਰ ਬੇਦੀ, 23 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਜਤੋਲੀ ਵਿਖੇ ਪੰਜਾਬ ਕਾਂਗਰਸ ਪਾਰਟੀ ਦੇ ਓ. ਬੀ.
ਨੂਰਪੁਰ ਬੇਦੀ, 23 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਜਤੋਲੀ ਵਿਖੇ ਪੰਜਾਬ ਕਾਂਗਰਸ ਪਾਰਟੀ ਦੇ ਓ. ਬੀ. ਸੀ ਵਿੰਗ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਚੌਧਰੀ ਕਮਲ ਚੌਹਾਨ ਟੇਢੇਵਾਲ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕ੍ਰਿਕਟ ਦੀਆਂ ਜਰਸੀਆਂ ਅਤੇ ਖੇਡਾਂ ਦਾ ਲੋੜੀਂਦਾ ਸਮਾਨ ਵੰਡਿਆ ਗਿਆ। ਇਸ ਮੌਕੇ ਕਮਲ ਚੌਹਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਦੀ ਭਲਾਈ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸਰਪੰਚ ਚੰਦ ਪਾਲ, ਜਿੰਦਰਪਾਲ, ਸ਼ੰਕਰ ਦਾਸ, ਰਾਮ ਦਾਸ, ਲਾਲਾ ਜਗਨਨਾਥ ਅਤੇ ਦਵਿੰਦਰ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।