ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਵਲੋਂ ਪਿੰਡ ਕਰਤਾਰਪੁਰ ਕ੍ਰਿਕਟ ਟੂਰਨਾਮੈਂਟ ਵਿਚ ਨੌਜਵਾਨਾਂ ਨੂੰ 11,000 ਦਾ ਪਹਿਲਾ ਇਨਾਮ ਭੇਟ
ਨੂਰਪੁਰ ਬੇਦੀ, 23 ਨਵੰਬਰ (ਹਰਦੀਪ ਸਿੰਘ ਢੀਂਡਸਾ)-ਕਾਂਗਰਸ ਪਾਰਟੀ ਦੇ ਓ. ਬੀ.
ਨੂਰਪੁਰ ਬੇਦੀ, 23 ਨਵੰਬਰ (ਹਰਦੀਪ ਸਿੰਘ ਢੀਂਡਸਾ)-ਕਾਂਗਰਸ ਪਾਰਟੀ ਦੇ ਓ.ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਨੇ ਪਿੰਡ ਕਰਤਾਰਪੁਰ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਖੇਡਾਂ ਵਿਚ ਹਿੱਸਾ ਲੈਣ ਵਾਲੇ ਨੌਜਵਾਨਾਂ ਦੀ ਹੌਸਲਾ ਅਫਜਾਈ ਕਰਦਿਆਂ 11,000 ਦੀ ਰਾਸ਼ੀ ਪਹਿਲੇ ਇਨਾਮ ਵਜੋਂ ਭੇਟ ਕੀਤੀ ਗਈ। ਇਸ ਮੌਕੇ ਕਮਲ ਚੌਹਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ, ਖੇਡਾਂ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਰਹੀ ਹੈ। ਕਾਂਗਰਸ ਪਾਰਟੀ ਦਾ ਮੰਨਣਾ ਹੈ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮਾਜ ਦੇ ਵਿਕਾਸ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੌਜਵਾਨਾਂ ਦੀ ਪ੍ਰਤਿਭਾ ਨੂੰ ਅੱਗੇ ਲਿਆਉਣ ਅਤੇ ਪਿੰਡਾਂ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਅਜਿਹੇ ਉਪਰਾਲਿਆਂ ਦਾ ਸਮਰਥਨ ਕਰਦੀ ਰਹੇਗੀ। ਇਸ ਮੌਕੇ ਉਨ੍ਹਾਂ ਨੇ ਟੂਰਨਾਮੈਂਟ ਦੇ ਪ੍ਰਬੰਧਕਾਂ ਅਤੇ ਸਮੂਹ ਖਿਡਾਰੀਆਂ ਨੂੰ ਵਧਾਈ ਦਿੱਤੀ।