ਵਿਧਾਇਕ ਚੱਢਾ ਵਲੋਂ ਕਾਹਨਪੁਰ ਖੂਹੀ ਪੰਚਾਇਤ ਨੂੰ 4.80 ਲੱਖ ਰੁਪਏ ਦੀ ਗਰਾਂਟ ਭੇਟ
ਕਾਹਨਪੁਰ ਖੂਹੀ , 24 ਨਵੰਬਰ (ਗੁਰਬੀਰ ਸਿੰਘ ਵਾਲੀਆ)-ਕਾਹਨਪੁਰ ਖੂਹੀ ਵਿਖੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਧਾਇਕ ਚੱਢਾ ਵਲੋਂ ਗ੍ਰਾਮ ਪੰਚਾਇਤ ਕਾਹਨਪੁਰ ਖੂਹੀ ਨੂੰ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਲਈ 4 ਲੱਖ 80 ਹਜ਼ਾਰ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਚੇਅਰਪਰਸਨ ਦੇ ਪਤੀ ਮਨਜੀਤ ਭੰਬਲਾ, ਪਿੰਡ ਦੇ ਸਰਪੰਚ ਰਮੇਸ਼ ਕੁਮਾਰ ਮੱਖਣ, ਸੰਮਤੀ ਮੈਂਬਰ ਮਹਿੰਦਰ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਪਰਮਜੀਤ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਕਾਹਨਪੁਰ ਖੂਹੀ , 24 ਨਵੰਬਰ (ਗੁਰਬੀਰ ਸਿੰਘ ਵਾਲੀਆ)-ਕਾਹਨਪੁਰ ਖੂਹੀ ਵਿਖੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਧਾਇਕ ਚੱਢਾ ਵਲੋਂ ਗ੍ਰਾਮ ਪੰਚਾਇਤ ਕਾਹਨਪੁਰ ਖੂਹੀ ਨੂੰ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਲਈ 4 ਲੱਖ 80 ਹਜ਼ਾਰ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਚੇਅਰਪਰਸਨ ਦੇ ਪਤੀ ਮਨਜੀਤ ਭੰਬਲਾ, ਪਿੰਡ ਦੇ ਸਰਪੰਚ ਰਮੇਸ਼ ਕੁਮਾਰ ਮੱਖਣ, ਸੰਮਤੀ ਮੈਂਬਰ ਮਹਿੰਦਰ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਪਰਮਜੀਤ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਨੇ ਕਿਹਾ ਕਿ ਇਸ ਗਰਾਂਟ ਨਾਲ ਪਿੰਡ ਵਿਚ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਕੰਮ ਕੀਤੇ ਜਾਣਗੇ। ਪਿੰਡ ਵਾਸੀਆਂ ਨੇ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਗਰਾਂਟ ਮੁਹੱਈਆ ਕਰਵਾਉਣ ’ਤੇ ਵਿਧਾਇਕ ਚੱਢਾ ਦਾ ਧੰਨਵਾਦ ਕੀਤਾ।