23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਹਿੰਦਰ ਸਿੰਘ ਗਿੱਲ ਨੇ ਪੰਜਾਬ ਸਟੇਟ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਚ ਡਿਸਕਸ ਥਰੋ ’ਚ ਹਾਸਿਲ ਕੀਤਾ ਪਹਿਲਾ ਸਥਾਨ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)–ਵੈਟਰਨ ਐਥਲੈਟਿਕ ਐਸੋਸੀਏਸ਼ਨ ਵਲੋਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਟੇਟ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ। ਇਸ ਖੇਡ ਮੁਕਾਬਲੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਅਥਲੀਟਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਡਿਸਕਸ ਥਰੋ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਉਪਰੰਤ ਆਪਣਾ ਇਨਾਮ ਪ੍ਰਾਪਤ ਕਰਦੇ ਹੋਏ ਮਾ. ਮਹਿੰਦਰ ਸਿੰਘ ਗਿੱਲ। ਤਸਵੀਰ: ਰਾਜੇਸ਼ ਚੌਧਰੀ 24-11-2026
ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)–ਵੈਟਰਨ ਐਥਲੈਟਿਕ ਐਸੋਸੀਏਸ਼ਨ ਵਲੋਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਟੇਟ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ। ਇਸ ਖੇਡ ਮੁਕਾਬਲੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਅਥਲੀਟਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਚੈਂਪੀਅਨਸ਼ਿਪ ਦੌਰਾਨ ਮਾਸਟਰ ਮਹਿੰਦਰ ਸਿੰਘ ਗਿੱਲ ਪੀ.ਟੀ.ਆਈ. ਨੇ 70 ਪਲੱਸ ਉਮਰ ਵਰਗ ਦੇ ਡਿਸਕਸ ਥਰੋ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ । ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਇੱਕ ਮਿਸਾਲ ਪੇਸ਼ ਕੀਤੀ ਹੈ। ਮਾ ਮਹਿੰਦਰ ਸਿੰਘ ਦੀ ਇਹ ਪ੍ਰਾਪਤੀ ਇਸ ਗੱਲ ਦਾ ਸਬੂਤ ਹੈ ਕਿ ਖੇਡਾਂ ਪ੍ਰਤੀ ਜਜ਼ਬਾ, ਮਿਹਨਤ ਅਤੇ ਲਗਾਤਾਰ ਅਭਿਆਸ ਉਮਰ ਦੀਆਂ ਹੱਦਾਂ ਦੇ ਮੁਥਾਜ ਨਹੀਂ ਹੁੰਦੇ। 70 ਸਾਲ ਤੋਂ ਵੱਧ ਉਮਰ ਵਿਚ ਸੂਬਾ ਪੱਧਰੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨਾ ਆਪਣੇ ਆਪ ਵਿਚ ਮਾਣ ਵਾਲੀ ਗੱਲ ਹੈ। ਇਸ ਮੌਕੇ ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਨੇ ਮਾ ਮਹਿੰਦਰ ਸਿੰਘ ਪੀ.ਟੀ.ਆਈ. ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨ੍ਹਾਂ ਦੀ ਇਸ ਕਾਮਯਾਬੀ ਨਾਲ ਨੌਜਵਾਨਾਂ ਅਤੇ ਹੋਰ ਉਮਰ ਵਰਗ ਦੇ ਲੋਕਾਂ ਨੂੰ ਵੀ ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗਾਂ ਦਾ ਆਸ਼ੀਰਵਾਦ ਹੀ ਮੇਰੀ ਸਭ ਤੋਂ ਵੱਡੀ ਪੂੰਜੀ ਤੇ ਤਾਕਤ ਹੈ- ਸੌਂਦ ਅਗਲੀ ਖ਼ਬਰ ਦੀ ਕੀਰਤਪੁਰ ਸਾਹਿਬ ਟਰੱਕ ਆਪਰੇਟਰ ਕੋਆਪਰੇਟਿਵ.....
Ad Position 24