24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਸ਼ਰਧਾ ਪੂਰਵਕ ਮਨਾਇਆ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੂਰਬ ਸ੍ਰੀ ਚਮਕੌਰ ਸਾਹਿਬ ਇਲਾਕੇ ਭਰ ’ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਇੱਥੋਂ ਦੇ ਸਮੂਹ ਗੁਰੂ ਘਰਾਂ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨੀ ਅਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ।

Ad Position 21
No active advertisement
ਅਜੀਤ ਡੈਸਕ 25-11-2026
ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੂਰਬ ਸ੍ਰੀ ਚਮਕੌਰ ਸਾਹਿਬ ਇਲਾਕੇ ਭਰ ’ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਇੱਥੋਂ ਦੇ ਸਮੂਹ ਗੁਰੂ ਘਰਾਂ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨੀ ਅਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਏ ਮੁੱਖ ਸਮਾਗਮ ਵਿਚ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ,ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਜਥਿਆਂ ਅਤੇ ਕਥਾ ਵਾਚਕ ਗਿਆਨੀ ਗੁਰਬਾਜ ਸਿੰਘ ਵਲੋਂ ਸੰਗਤਾਂ ਨੂੰ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ, ਜਥੇਦਾਰ ਹਰਬੰਸ ਸਿੰਘ ਕੰਧੋਲਾ, ਅਮਨਦੀਪ ਸਿੰਘ ਮਾਂਗਟ, ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਪਰਗਟ ਸਿੰਘ ਦਿਓਲ, ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਜਸਵੀਰ ਸਿੰਘ ਸੈਦਪੁਰ, ਸੰਤ ਸਿੰਘ ਦਿਓਲ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਇਸੇ ਤਰਾਂ ਗੁਰਦੁਆਰਾ ਸ੍ਰੀ ਦਸ਼ਮੇਸ਼ਗੜ੍ਹ ਸਾਹਿਬ ਭੈਰੋਮਾਜਰਾ, ਸੈਦਪੁਰ, ਕੰਧੋਲਾ, ਕੀੜੀ ਆਂਗਾਨਾ, ਖੇੜੀ ਸਲਾਬਤਪੁਰ, ਭੋਜੇਮਾਜਰਾ, ਤਾਲਾਪੁਰ, ਡਹਿਰ, ਮੁੰਡੀਆਂ ਸੱਲ੍ਹੋਮਾਜਰਾ, ਭੱਕੂਮਾਜਰਾ, ਬਸੀ ਗੁੱਜਰਾਂ, ਕਤਲੌਰ, ਸੰਧੂਆਂ, ਮਕੜੋਨਾ, ਰੁੜਕੀ ਹੀਰਾਂ, ਬਰਸਾਲਪੁਰ ਪਿੰਡਾਂ ਵਿਚ ਵੀ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਭਰ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ
Ad Position 24