ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ
ਨੂਰਪੁਰ ਬੇਦੀ, 24 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਚੌਧਰੀ ਹਸਪਤਾਲ ਰੋਪੜ ਤੋਂ ਡਾ.
ਨੂਰਪੁਰ ਬੇਦੀ, 24 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਚੌਧਰੀ ਹਸਪਤਾਲ ਰੋਪੜ ਤੋਂ ਡਾ.ਜਗਦੀਪ ਚੌਧਰੀ ਅਤੇ ਡਾ.ਕਮਲਦੀਪ ਕੌਰ ਨੇ ਵਿਦਿਆਰਥੀਆਂ ਨਾਲ ਸਿਹਤ ਸੰਭਾਲ ਸਬੰਧੀ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਪ੍ਰਿੰ ਵਰਿੰਦਰ ਸ਼ਰਮਾ ਨੇ ਦੋਵੇਂ ਡਾਕਟਰ ਸਾਹਿਬਾਨ ਦਾ ਨਿੱਘਾ ਸਵਾਗਤ ਕੀਤਾ ਅਤੇ ਆਪਣੇ ਰੁਝੇਵਿਆਂ ਭਰੇ ਸਮੇਂ ਵਿਚੋਂ ਕੀਮਤੀ ਸਮਾਂ ਕੱਢ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਹਤ ਪ੍ਰਤੀ ਮਹੱਤਵਪੂਰਨ ਜਾਣਕਾਰੀ ਦੇਣ ਲਈ ਦਿਲੋਂ ਧੰਨਵਾਦ ਕੀਤਾ। ਡਾ ਜਗਦੀਪ ਚੌਧਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਦਰੁਸਤ ਸਰੀਰ ਹੀ ਸਫਲ ਅਤੇ ਖ਼ੁਸ਼ਹਾਲ ਜੀਵਨ ਦੀ ਅਸਲ ਨੀਂਹ ਹੈ। ਪੜ੍ਹਾਈ ਦੇ ਨਾਲ-ਨਾਲ ਸਰੀਰਕ ਕਸਰਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ। ਡਾ ਕਮਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਫੇਫੜਿਆਂ ਦੀ ਸਿਹਤ ਅਤੇ ਸਾਹ ਪ੍ਰਣਾਲੀ ਨੂੰ ਤੰਦਰੁਸਤ ਰੱਖਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰਿੰ ਵਰਿੰਦਰ ਸ਼ਰਮਾ ਵਲੋਂ ਦੋਵੇਂ ਡਾਕਟਰ ਸਾਹਿਬਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੈਕਚਰਾਰ ਪ੍ਰਲਾਦ ਸਿੰਘ, ਸੰਜੀਵ ਕੁਮਾਰ, ਰੂਬੀ ਬਾਲਾ, ਤਨਵੀਰ ਸਿੰਘ, ਜਗਮੋਹਨ ਕੌਰ, ਰਣਜੀਤ ਕੌਰ, ਜਸਵਿੰਦਰ ਕੌਰ, ਗਗਨਦੀਪ ਕੌਰ, ਸੋਨੀਕਾ ਹੀਰਾ, ਮਨਦੀਪ ਕੌਰ, ਹਰਪ੍ਰੀਤ ਕੌਰ, ਮੀਨਾ ਰਾਣੀ, ਸਿਮਰਨਜੀਤ ਕੌਰ, ਗੁਰਬਿੰਦਰ ਸਿੰਘ, ਸੁਖਵਿੰਦਰ ਕੌਰ, ਅਮਨਪ੍ਰੀਤ ਕੌਰ, ਰਮਨਪ੍ਰੀਤ ਕੌਰ, ਪਰਮਜੀਤ ਕੌਰ, ਕਿਰਨ ਬਾਲਾ, ਬਲਜੀਤ ਸਿੰਘ, ਬਾਬੂ ਪ੍ਰੇਮ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ ਕੈਂਪਸ ਮੈਨੇਜਰ, ਕਰਨ ਪਰਾਸ਼ਰ, ਹਰੀ ਕ੍ਰਿਸ਼ਨ ਆਦਿ ਹਾਜ਼ਰ ਸਨ।