24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਡੀ.ਏ.ਵੀ. ਸਕੂਲ ਮੈਨੇਜਮੈਂਟ ਕਮੇਟੀ ਤਖਤਗੜ੍ਹ ਦੇ ਪ੍ਰਧਾਨ ਰਮੇਸ਼ ਕੁਮਾਰ ਮੱਖਣ ਦਾ ਦਿਹਾਂਤ

ਨੂਰਪੁਰ ਬੇਦੀ, 24 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਡੀ. ਏ.

Ad Position 21
No active advertisement
ਅਜੀਤ ਡੈਸਕ 25-11-2026
ਨੂਰਪੁਰ ਬੇਦੀ, 24 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਡੀ.ਏ.ਵੀ. ਸਕੂਲ ਮੈਨੇਜਮੈਂਟ ਕਮੇਟੀ ਤਖਤਗੜ੍ਹ ਦੇ ਪ੍ਰਧਾਨ ਰਮੇਸ਼ ਕੁਮਾਰ ਮੱਖਣ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ। ਉਹ 64 ਵਰਿ੍ਹਆਂ ਦੇ ਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਮਿਲਦਿਆਂ ਹੀ ਤਖਤਗੜ੍ਹ ਅਤੇ ਆਸ-ਪਾਸ ਦੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਰਮੇਸ਼ ਮੱਖਣ ਇੱਕ ਨੇਕ ਦਿਲ, ਮਿਲਣਸਾਰ ਅਤੇ ਨਿਮਰ ਸੁਭਾਅ ਦੇ ਮਾਲਕ ਸਨ। ਉਹ ਹਮੇਸ਼ਾ ਸਮਾਜਿਕ ਅਤੇ ਸਿੱਖਿਆ ਦੇ ਖੇਤਰ ਨਾਲ ਜੁੜੇ ਕਾਰਜਾਂ ਵਿਚ ਦਿਲਚਸਪੀ ਲੈਂਦੇ ਰਹੇ। ਡੀਏਵੀ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਵਜੋਂ ਉਹ ਸਕੂਲ ਦੀ ਬਿਹਤਰੀ, ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦਾ ਹਰ ਵਰਗ ਦੇ ਲੋਕਾਂ ਨਾਲ ਪਿਆਰ ਅਤੇ ਸਤਿਕਾਰ ਵਾਲਾ ਰਿਸ਼ਤਾ ਸੀ। ਉਨ੍ਹਾਂ ਦੇ ਦਿਹਾਂਤ ’ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਸਿੱਖਿਆ ਸੰਸਥਾਵਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਮੇਸ਼ ਮੱਖਣ ਦਾ ਅਚਾਨਕ ਇਸ ਦੁਨੀਆ ਤੋਂ ਚਲੇ ਜਾਣਾ ਪਰਿਵਾਰ ਦੇ ਨਾਲ-ਨਾਲ ਸਮੁੱਚੇ ਇਲਾਕੇ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਲੋਕਾਂ ਨੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। 24 ਆਰਪੀਆਰ04 ਰਮੇਸ਼ ਕੁਮਾਰ ਮੱਖਣ।
Ad Position 22
No active advertisement
ਪਿਛਲੀ ਖ਼ਬਰ ਸੁਖਵੀਰ ਸਿੰਘ ਭੋਗੀਪੁਰ 45 ਪਲਸ ਵਰਗ ਉਮਰ ’ਚ 5000 ਅਤੇ 1500 ਮੀਟਰ ਦੌੜ ’ਚ ਕੀਤਾ ਪਹਿਲਾ ਸਥਾਨ ਹਾਸਿਲ ਅਗਲੀ ਖ਼ਬਰ ਬਲਾਕ ਮੀਆਂਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਕਰਵਾਏ ਵਿੱਦਿਅਕ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਲਿਆ ਉਤਸ਼ਾਹ ਨਾਲ...
Ad Position 24