25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਪੁਰਬ ਨੂੰ ਸਮਰਪਿਤ ਮੀਰਪੁਰ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਨੂਰਪੁਰ ਬੇਦੀ, 25 ਨਵੰਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਮੀਰਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸਰਬੰਸ ਦਾਨੀ ਗੁਰਧਾਮ ਸੁਧਾਰ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਇਲਾਕੇ ਦੇ ਬੱਚਿਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਤੀਜੀ ਤੋਂ ਨੌਵੀਂ ਜਮਾਤ ਤੱਕ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜਾਣਕਾਰੀ ਦਿੰਦਿਆਂ ਮਾਂ ਜਸਵਿੰਦਰ ਸਿੰਘ ਮੀਰਪੁਰ ਨੇ ਦੱਸਿਆ ਕਿ ਮੁਕਾਬਲੇ ਵਿਚ ਪੰਜ ਟੀਮਾਂ ਨਨਕਾਣਾ ਸਾਹਿਬ, ਸੱਚਾ ਸੌਦਾ ਸਾਹਿਬ, ਬੇਰ ਸਾਹਿਬ, ਪੰਜਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਨਾਂ ਹੇਠ ਸ਼ਾਮਲ ਹੋਈਆਂ।

Ad Position 21
No active advertisement
ਅਜੀਤ ਡੈਸਕ 26-11-2026
ਨੂਰਪੁਰ ਬੇਦੀ, 25 ਨਵੰਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਮੀਰਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸਰਬੰਸ ਦਾਨੀ ਗੁਰਧਾਮ ਸੁਧਾਰ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਇਲਾਕੇ ਦੇ ਬੱਚਿਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਤੀਜੀ ਤੋਂ ਨੌਵੀਂ ਜਮਾਤ ਤੱਕ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜਾਣਕਾਰੀ ਦਿੰਦਿਆਂ ਮਾਂ ਜਸਵਿੰਦਰ ਸਿੰਘ ਮੀਰਪੁਰ ਨੇ ਦੱਸਿਆ ਕਿ ਮੁਕਾਬਲੇ ਵਿਚ ਪੰਜ ਟੀਮਾਂ ਨਨਕਾਣਾ ਸਾਹਿਬ, ਸੱਚਾ ਸੌਦਾ ਸਾਹਿਬ, ਬੇਰ ਸਾਹਿਬ, ਪੰਜਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਨਾਂ ਹੇਠ ਸ਼ਾਮਲ ਹੋਈਆਂ। ਬੱਚਿਆਂ ਤੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ, ਸਾਖੀਆਂ, ਉਦਾਸੀਆਂ ਅਤੇ ਇਨ੍ਹਾਂ ਨਾਲ ਸਬੰਧਿਤ ਭੂਗੋਲਿਕ ਸਥਾਨਾਂ ਬਾਰੇ ਪ੍ਰਸ਼ਨ ਪੁੱਛੇ ਗਏ। ਬੱਚਿਆਂ ਨੇ ਮੁਕਾਬਲੇ ਲਈ ਵਿਸ਼ੇਸ਼ ਤਿਆਰੀ ਕੀਤੀ ਅਤੇ ਬਹੁਤ ਉਤਸ਼ਾਹ ਨਾਲ ਜਵਾਬ ਦਿੱਤੇ। ਇਸ ਮੌਕੇ ਬੱਚਿਆਂ ਦੇ ਮਾਪੇ ਅਤੇ ਇਲਾਕੇ ਦੀ ਸੰਗਤ ਵੀ ਹਾਜ਼ਰ ਰਹੀ, ਜਿਨ੍ਹਾਂ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ, 24 ਨਵੰਬਰ 2026 ਨੂੰ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ। ਪ੍ਰਬੰਧਕ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਬੱਚਿਆਂ ਦਾ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਰਾਂਏ ਦੀ ਸਿਮਰਨਜੀਤ ਕੌਰ ਵਲੋਂ ਐਮ.ਐਸ.ਸੀ. ਜ਼ੂਆਲੋਜੀ ’ਚ ਏ ਪਲੱਸ ਗ੍ਰੇਡ ਹਾਸਿਲ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕੀਤਾ
Ad Position 24