25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਸਰਾਂਏ ਦੀ ਸਿਮਰਨਜੀਤ ਕੌਰ ਵਲੋਂ ਐਮ.ਐਸ.ਸੀ. ਜ਼ੂਆਲੋਜੀ ’ਚ ਏ ਪਲੱਸ ਗ੍ਰੇਡ ਹਾਸਿਲ

ਨੂਰਪੁਰ ਬੇਦੀ, 25 ਦਸੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਅੱਜ ਦੇ ਸਮੇਂ ਵਿਚ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਪਿੱਛੇ ਨਹੀਂ ਹਨ ਅਤੇ ਸਿੱਖਿਆ ਦੇ ਖੇਤਰ ਵਿਚ ਵੀ ਪੰਜਾਬ ਦੀਆਂ ਧੀਆਂ ਲਗਾਤਾਰ ਨਵੀਆਂ ਪ੍ਰਾਪਤੀਆਂ ਕਰਕੇ ਆਪਣੇ ਮਾਪਿਆਂ, ਪਿੰਡਾਂ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਇਸੇ ਤਰ੍ਹਾਂ ਦੀ ਇੱਕ ਮਾਣਮੱਤੀ ਪ੍ਰਾਪਤੀ ਬਲਾਕ ਨੂਰਪੁਰ ਬੇਦੀ ਦੇ ਪਿੰਡ ਸਰਾਂਏ ਦੀ ਹੋਣਹਾਰ ਧੀ ਸਿਮਰਨਜੀਤ ਕੌਰ ਨੇ ਸੈਸ਼ਨ 2022-2024 ਵਿਚ ਕਰਕੇ ਆਪਣੇ ਇਲਾਕੇ ਦਾ ਮਾਣ ਵਧਾਇਆ ਹੈ।

Ad Position 21
No active advertisement
ਯੂਨੀਵਰਸਿਟੀ ’ਚ ਮੁੱਖ ਮਹਿਮਾਨਾਂ ਤੋਂ ਆਪਣੀ ਡਿਗਰੀ ਪ੍ਰਾਪਤ ਕਰਨ ਸਮੇਂ ਸਿਮਰਨਜੀਤ ਕੌਰ। ਤਸਵੀਰ: ਰਾਜੇਸ਼ ਚੌਧਰੀ 26-11-2026
ਨੂਰਪੁਰ ਬੇਦੀ, 25 ਦਸੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਅੱਜ ਦੇ ਸਮੇਂ ਵਿਚ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਪਿੱਛੇ ਨਹੀਂ ਹਨ ਅਤੇ ਸਿੱਖਿਆ ਦੇ ਖੇਤਰ ਵਿਚ ਵੀ ਪੰਜਾਬ ਦੀਆਂ ਧੀਆਂ ਲਗਾਤਾਰ ਨਵੀਆਂ ਪ੍ਰਾਪਤੀਆਂ ਕਰਕੇ ਆਪਣੇ ਮਾਪਿਆਂ, ਪਿੰਡਾਂ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਇਸੇ ਤਰ੍ਹਾਂ ਦੀ ਇੱਕ ਮਾਣਮੱਤੀ ਪ੍ਰਾਪਤੀ ਬਲਾਕ ਨੂਰਪੁਰ ਬੇਦੀ ਦੇ ਪਿੰਡ ਸਰਾਂਏ ਦੀ ਹੋਣਹਾਰ ਧੀ ਸਿਮਰਨਜੀਤ ਕੌਰ ਨੇ ਸੈਸ਼ਨ 2022-2024 ਵਿਚ ਕਰਕੇ ਆਪਣੇ ਇਲਾਕੇ ਦਾ ਮਾਣ ਵਧਾਇਆ ਹੈ। ਸਿਮਰਨਜੀਤ ਕੌਰ ਨੇ ਐਨ.ਏ.ਏ.ਸੀ ਏ ਪਲਸ ਗ੍ਰੇਡ ਪ੍ਰਾਪਤ ਅਤੇ ਟਾਈਮਸ ਹਾਇਰ ਐਜੂਕੇਸ਼ਨ ਦੀ ਰੈਂਕਿੰਗ ਵਿਚ ਦੇਸ਼ ਭਰ ਵਿਚੋਂ 17ਵਾਂ ਸਥਾਨ ਰੱਖਣ ਵਾਲੀ ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਤੋਂ ਜ਼ੂਆਲੋਜੀ ਵਿਸ਼ੇ ਵਿਚ ਪੋਸਟ ਗਰੈਜੂਏਸ਼ਨ ਦੌਰਾਨ ਸ਼ਾਨਦਾਰ ਏ-ਪਲੱਸ ਗ੍ਰੇਡ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਪਿੰਡ ਸਰਾਂਏ ਦੇ ਵਸਨੀਕ ਖ਼ੁਸ਼ਹਾਲ ਸਿੰਘ ਅਤੇ ਜਸਵਿੰਦਰ ਕੌਰ ਦੀ ਹੋਣਹਾਰ ਸਪੁੱਤਰੀ ਸਿਮਰਨਜੀਤ ਕੌਰ ਨੇ ਆਪਣੀ ਲਗਨ, ਸਖ਼ਤ ਮਿਹਨਤ ਅਤੇ ਪੜ੍ਹਾਈ ਪ੍ਰਤੀ ਸਮਰਪਣ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ। ਸਿਮਰਨਜੀਤ ਕੌਰ ਨੇ ਆਪਣੀ ਪ੍ਰਾਪਤੀ ਦਾ ਸਿਹਰਾ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ ’ਚ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਖੇਡ ਅਕੈਡਮੀ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ... ਅਗਲੀ ਖ਼ਬਰ ਗੁਰਪੁਰਬ ਨੂੰ ਸਮਰਪਿਤ ਮੀਰਪੁਰ ਵਿਖੇ ਕੁਇਜ਼ ਮੁਕਾਬਲੇ ਕਰਵਾਏ
Ad Position 24