ਨੂਰਪੁਰ ਬੇਦੀ-ਕਾਂਗੜ ਚੌਕ ਤੋਂ ਪਿੰਡ ਰੂੜੇਵਾਲ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ
ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਤੋਂ ਕਾਂਗੜ ਮੁੱਖ ਚੌਂਕ ਰਾਹੀਂ ਰੂੜੇਵਾਲ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਕਾਰਨ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਵਿਚ ਥਾਂ-ਥਾਂ ਤੇ ਟੋਏ ਪਏ ਹੋਏ ਹਨ ਅਤੇ ਕਈ ਥਾਵਾਂ ਤੋਂ ਪ੍ਰੀਮਿਕਸ ਉੱਖੜ ਚੁੱਕਿਆ ਹੈ।
ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਤੋਂ ਕਾਂਗੜ ਮੁੱਖ ਚੌਂਕ ਰਾਹੀਂ ਰੂੜੇਵਾਲ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਕਾਰਨ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਵਿਚ ਥਾਂ-ਥਾਂ ਤੇ ਟੋਏ ਪਏ ਹੋਏ ਹਨ ਅਤੇ ਕਈ ਥਾਵਾਂ ਤੋਂ ਪ੍ਰੀਮਿਕਸ ਉੱਖੜ ਚੁੱਕਿਆ ਹੈ। ਪਰ ਇਸ ਦੇ ਬਾਵਜੂਦ ਵੀ ਲੋਕ ਨਿਰਮਾਣ ਵਿਭਾਗ ਵਲੋਂ ਸੜਕ ਦੀ ਹਾਲਤ ਸੁਧਾਰਨ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਇਸ ਸੜਕ ’ਤੇ ਸਥਿਤ ਮਲਟੀ ਸਪੈਸ਼ਲਿਟੀ ਹਸਪਤਾਲ ਵਿਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕਾਫ਼ੀ ਦਿੱਕਤਾਂ ਝੱਲਣੀਆਂ ਪੈਂਦੀਆਂ ਹਨ। ਸੜਕ ਵਿਚ ਟੋਏ ਪਏ ਹੋਣ ਕਾਰਨ ਰੋਜ਼ਾਨਾ ਅਕਸਰ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਜਾਮ ਵਰਗੀ ਸਥਿਤੀ ਬਣ ਜਾਂਦੀ ਹੈ। ਸੜਕ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਕਾਰੋਬਾਰ ’ਤੇ ਵੀ ਇਸ ਦਾ ਮਾੜਾ ਅਸਰ ਪੈ ਰਿਹਾ ਹੈ। ਇਸ ਮੌਕੇ ਪੰਜਾਬ ਸਾਂਝੀਵਾਲਤਾ ਦਲ ਵਲੋਂ ਹਲਕਾ ਰੂਪਨਗਰ ਤੋਂ ਉਮੀਦਵਾਰ ਗੌਰਵ ਰਾਣਾ ਅਤੇ ਬਿੰਦਰ ਭੱਗਲ ਸਮੇਤ ਮੌਜੂਦ ਵੱਖ-ਵੱਖ ਦੁਕਾਨਦਾਰਾਂ ਨੇ ਸੜਕ ਦੀ ਮਾੜੀ ਹਾਲਤ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਲਾਕੇ ਦੇ ਅਨੇਕਾਂ ਪਿੰਡਾਂ ਦਾ ਸੰਪਰਕ ਜੋੜਨ ਵਾਲੀ ਇਸ ਮਹੱਤਵਪੂਰਨ ਸੜਕ ਦੀ ਲੋਕ ਨਿਰਮਾਣ ਵਿਭਾਗ ਵਲੋਂ ਪਿਛਲੇ ਕਈ ਸਾਲਾਂ ਤੋਂ ਸਾਰ ਨਹੀਂ ਲਈ ਗਈ। ਗੌਰਵ ਰਾਣਾ ਨੇ ਕਿਹਾ ਕਿ ਸਰਕਾਰ ਆਖ਼ਰੀ ਸਮੇਂ ਦੌਰਾਨ ਲੀਪਾਪੋਚੀ ਕਰਨ ਦੀ ਬਜਾਏ ਸੜਕ ਦਾ ਮਿਆਰੀ ਅਤੇ ਪੱਕਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਲੋਕਾਂ ਨੂੰ ਲੰਮੇ ਸਮੇਂ ਲਈ ਰਾਹਤ ਮਿਲ ਸਕੇ। ਉਨ੍ਹਾਂ ਸਰਕਾਰ ਅਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਨੂਰਪੁਰ ਬੇਦੀ-ਕਾਂਗੜ ਚੌਂਕ-ਰੂੜੇਵਾਲ ਸੜਕ ਦਾ ਤੁਰੰਤ ਮਿਆਰੀ ਨਿਰਮਾਣ ਕਰਵਾਇਆ ਜਾਵੇ, ਤਾਂ ਜੋ ਦੁਕਾਨਦਾਰਾਂ, ਮਰੀਜ਼ਾਂ ਅਤੇ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਨੂੰ ਰਾਹਤ ਮਿਲ ਸਕੇ।