ਮਾਡਲ ਟਾਊਨ ਵਿਖੇ ਸਾਬਕਾ ਕੈਬਨਿਟ ਮੰਤਰੀ ਮਿੱਤਲ ਦੀ ਅਗਵਾਈ ਹੇਠ ਹੋਇਆ ਅਕਾਲੀ-ਭਾਜਪਾ ਦਾ ਸ਼ਕਤੀ ਪ੍ਰਦਰਸ਼ਨ
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ ਐਸ ਨਿੱਕੂਵਾਲ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ਤੋਂ ਬਾਅਦ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਸਥਾਨਕ ਮਾਡਲ ਟਾਊਨ ਵਿਖੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੀ ਰਿਹਾਇਸ਼ ਵਿਖੇ ਰੱਖੀ ਗਈ ਵਰਕਰ ਮਿਲਣੀ ਨੇ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਲਿਆ।
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ ਐਸ ਨਿੱਕੂਵਾਲ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ਤੋਂ ਬਾਅਦ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਸਥਾਨਕ ਮਾਡਲ ਟਾਊਨ ਵਿਖੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੀ ਰਿਹਾਇਸ਼ ਵਿਖੇ ਰੱਖੀ ਗਈ ਵਰਕਰ ਮਿਲਣੀ ਨੇ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਲਿਆ।ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਿੱਤਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਿਰਫ਼ ਸਿਆਸੀ ਸਮੀਕਰਨ ਨਹੀਂ, ਸਗੋਂ ਪੰਜਾਬ ਦੇ ਭਲੇ, ਤਰੱਕੀ ਅਤੇ ਖ਼ੁਸ਼ਹਾਲੀ ਲਈ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਮੁੜ ਡਬਲ ਇੰਜਣ ਦੀ ਸਰਕਾਰ ਬਣੇਗੀ ਅਤੇ ਸੂਬਾ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਛੂੰਹਦਿਆਂ ਦੇਸ਼ ਦਾ ਮੋਹਰੀ ਸੂਬਾ ਬਣੇਗਾ।ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਐਡਵੋਕੇਟ ਅਰਵਿੰਦ ਮਿੱਤਲ ਨੇ ਕਿਹਾ ਕਿ ਵਰਕਰਾਂ ਨੂੰ ਸਿਰਫ਼ ਲੱਡੂ ਵੰਡਣ ਅਤੇ ਖ਼ੁਸ਼ੀ ਸਾਂਝੀ ਕਰਨ ਲਈ ਸੱਦਾ ਦਿੱਤਾ ਗਿਆ ਸੀ, ਪਰੰਤੂ ਵਰਕਰਾਂ ਦੇ ਪਿਆਰ ਅਤੇ ਜੋਸ਼ ਨੇ ਇਸ ਛੋਟੀ ਜਿਹੀ ਮਿਲਣੀ ਨੂੰ ਵਿਸ਼ਾਲ ਰੈਲੀ ਦਾ ਰੂਪ ਦੇ ਦਿੱਤਾ। ਉਨ੍ਹਾਂ ਇਕੱਠ ਵਿਚ ਪਹੁੰਚੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝੀ ਤਾਕਤ ਹੀ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਜਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ।ਇਸ ਮੌਕੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਨਿਰਮਲ ਸਿੰਘ ਹਰੀਵਾਲ, ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾ, ਗੁਰਬਚਨ ਸਿੰਘ ਲੋਧੀਪੁਰ, ਪਰਮਜੀਤ ਸਿੰਘ ਪੰਮਾ, ਸਾਬਕਾ ਕੌਂਸਲਰ ਇੰਦਰਜੀਤ ਸਿੰਘ ਬੇਦੀ, ਲੱਕੀ ਜੋਸ਼ੀ ਕੀਰਤਪੁਰ ਸਾਹਿਬ, ਡਾ. ਲੋਕ ਬੰਧੂ ਗੌਤਮ, ਰਘੂਕੁਲ ਭੂਸ਼ਣ ਬੰਟੀ, ਕੁਲਦੀਪ ਪਾਠਕ, ਗੁਰਵਿੰਦਰ ਸਿੰਘ ਹੈਪੀ, ਸਾਬਕਾ ਮੰਡਲ ਪ੍ਰਧਾਨ ਕਲਭੂਸ਼ਣ ਪੁਰੀ, ਸਾਬਕਾ ਸਰਪੰਚ ਅਜੇ ਰਾਣਾ, ਨੰਗਲ ਦੇ ਮੰਡਲ ਪ੍ਰਧਾਨ ਰਣਜੀਤ ਲੱਕੀ, ਮਹੇਸ਼ ਕਾਲੀਆ, ਕ੍ਰਿਸ਼ਨ ਕੁਮਾਰ ਅਤਰੀ, ਸੁਨੀਲ ਦਿਵੇਦੀ, ਸਮਿਤ ਜੈਰਥ, ਸ਼ਿਵ ਬੇਦੀ, ਕਾਮਰੇਡ ਕ੍ਰਿਸ਼ਨ ਕੁਮਾਰ, ਸਾਬਕਾ ਸਰਪੰਚ ਪਵਨ ਮਹਿੰਦਲੀ, ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਮੈਂਬਰ ਰਾਮ ਕੁਮਾਰ ਸ਼ਰਮਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤਿਲਕ ਰਾਜ ਪਚਰੰਡੇ, ਰਾਮ ਕੁਮਾਰ ਸ਼ਰਮਾ ਸੂਰੇਵਾਲ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਨੀਲ ਪੁਰੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਥੇਦਾਰ ਰਾਮ ਸਿੰਘ ਅਤੇ ਸਾਬਕਾ ਕੌਂਸਲਰ ਸੋਨੀਕਾ ਮਹਿਤਾ ਆਦਿ ਨੇ ਵੀ ਵਿਚਾਰ ਰੱਖੇ।ਇਸ ਮੌਕੇ ਮਹੰਤ ਲਛਮਣ ਦਾਸ, ਮਨੀਸ਼ ਕੇਅਰ ਪਾਲ, ਸੰਜੇ ਮਹਿਤਾ, ਸਤਿੰਦਰ ਧਰਮਾਣੀ, ਡਾ. ਅਵਤਾਰ ਕ੍ਰਿਸ਼ਨ ਕਾਲੀਆ, ਸਾਬਕਾ ਸਰਪੰਚ ਸੁਦਰਸ਼ਨ ਨੱਕੀਆਂ, ਜਸਪ੍ਰੀਤ ਸਿੰਘ ਜੱਸਾ, ਰਾਜੂ ਕੌਸ਼ਲ, ਵਿਸ਼ਾਲ ਰਾਣਾ, ਡਾ. ਖ਼ੁਸ਼ਹਾਲ ਸਿੰਘ ਬਰੂਵਾਲ, ਸੁਨੀਲ ਭਰਤਗੜ੍ਹ, ਵਿਵੇਕ ਮਿੱਤਲ, ਅਭਿਸ਼ੇਕ ਮਿੱਤਲ, ਸੁਨੇਹ ਲਤਾ ਮਿੱਤਲ, ਵਿਸ਼ਾਲ ਰਾਣਾ, ਦਮੋਦਰ ਸਿੰਘ, ਗੁਰਵਿੰਦਰ ਸਿੰਘ, ਮੋਹਨ ਸਿੰਘ ਬਲੋਲੀ, ਗੁਰਵਿੰਦਰ ਸਿੰਘ ਬਡਵਾਲ, ਅਮਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਵਰਕਰ ਮੌਜੂਦ ਸਨ।