ਅੱਜ ਸਰਾਂਏ ਫੀਡਰ ਦੀ ਬਿਜਲੀ ਬੰਦ ਰਹੇਗੀ
ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਵਧੀਕ ਸਹਾਇਕ ਇੰਜੀਨੀਅਰ ਪਾਵਰ ਕਾਮ ਉਪ ਦਫ਼ਤਰ ਤਖਤਗੜ੍ਹ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮਿਤੀ 26 ਨਵੰਬਰ ਦਿਨ ਵੀਰਵਾਰ ਨੂੰ ਜ਼ਰੂਰੀ ਮੈਂਟੀਨੈਂਸ ਅਤੇ ਦਰਖਤਾਂ ਦੀ ਕਟਾਈ ਕਾਰਣ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਸਰਾਂ ਫੀਡਰ ਅਧੀਨ ਪੈਂਦੇ ਪਿੰਡ ਬਜਰੂੜ, ਸਰਾਂ, ਭਾਓਵਾਲ, ਛੱਜਾ, ਚੌਂਤਾ ਅਤੇ ਨੰਗਲ ਦੇ ਮੰਡ ਖੇਤਰ ਦੀ ਬਿਜਲੀ ਸਪਲਾਈ ਬੰਦ ਰਹੇਗੀ। ਬਿਜਲੀ ਬੰਦ ਰਹਿਣ ਦਾ ਸਮਾਂ ਵੱਧ ਘੱਟ ਹੋ ਸਕਦਾ ਹੈ।
ਅਜੀਤ ਡੈਸਕ
26-11-2026