ਹਿਮਾਚਲ ਐਂਟਰੀ ਟੈਕਸ ਦੇ ਝੂਠੇ ਐਲਾਨ ਲਈ ਨੰਗਲ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਣ-ਗੌਰਵ ਰਾਣਾ
ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਹਿਮਾਚਲ ਪ੍ਰਦੇਸ਼ ਵਲੋਂ ਪੰਜਾਬ ਦੇ ਲੋਕਾਂ ’ਤੇ ਲਗਾਏ ਜਾ ਰਹੇ ਐਂਟਰੀ ਟੈਕਸ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ ਐਲਾਨ ਅੱਜ ਤੱਕ ਅਮਲ ਵਿਚ ਨਹੀਂ ਆ ਸਕਿਆ। ਇਹ ਦਾਅਵਾ ਐਂਟੀ ਐਂਟਰੀ ਟੈਕਸ ਐਕਸ਼ਨ ਕਮੇਟੀ ਦੇ ਕਨਵੀਨਰ ਅਤੇ ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਤੋਂ ਉਮੀਦਵਾਰ ਗੌਰਵ ਰਾਣਾ ਨੇ ਕੀਤਾ।
ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਹਿਮਾਚਲ ਪ੍ਰਦੇਸ਼ ਵਲੋਂ ਪੰਜਾਬ ਦੇ ਲੋਕਾਂ ’ਤੇ ਲਗਾਏ ਜਾ ਰਹੇ ਐਂਟਰੀ ਟੈਕਸ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ ਐਲਾਨ ਅੱਜ ਤੱਕ ਅਮਲ ਵਿਚ ਨਹੀਂ ਆ ਸਕਿਆ। ਇਹ ਦਾਅਵਾ ਐਂਟੀ ਐਂਟਰੀ ਟੈਕਸ ਐਕਸ਼ਨ ਕਮੇਟੀ ਦੇ ਕਨਵੀਨਰ ਅਤੇ ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਤੋਂ ਉਮੀਦਵਾਰ ਗੌਰਵ ਰਾਣਾ ਨੇ ਕੀਤਾ। ਗੌਰਵ ਰਾਣਾ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਸਮੇਂ ਨੰਗਲ ਆਏ ਸਨ ਤਾਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਹਿਮਾਚਲ ਸਰਕਾਰ ਆਪਣਾ ਸਟੇਟ ਐਂਟਰੀ ਟੈਕਸ ਖ਼ਤਮ ਨਹੀਂ ਕਰਦੀ ਤਾਂ ਪੰਜਾਬ ਸਰਕਾਰ ਵੀ ਇਸ ਦੇ ਬਰਾਬਰ ਰੈਸੀਪਰੋਕਲ ਟੈਕਸ ਲਗਾਏਗੀ। ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਇਹ ਐਲਾਨ ਅਮਲੀ ਰੂਪ ਨਹੀਂ ਲੈ ਸਕਿਆ। ਉਨ੍ਹਾਂ ਸਵਾਲ ਕੀਤਾ ਕਿ ਮੁੱਖ ਮੰਤਰੀ ਨੰਗਲ ਦੇ ਲੋਕਾਂ ਨੂੰ ਦੱਸਣ ਕਿ ਉਨ੍ਹਾਂ ਵਲੋਂ ਕੀਤਾ ਗਿਆ ਵਾਅਦਾ ਕਿੱਥੇ ਗਿਆ? ਕੀ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਬਣਦੀ ਕਿ ਉਹ ਆਪਣੇ ਸੂਬੇ ਦੇ ਲੋਕਾਂ ਦੇ ਹਿਤਾਂ ਦੀ ਰਾਖੀ ਕਰੇ? ਰਾਣਾ ਨੇ ਕਿਹਾ ਕਿ ਐਂਟਰੀ ਟੈਕਸ ਦਾ ਮੁੱਦਾ ਨੰਗਲ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਇਸ ਲਈ ਸਰਕਾਰ ਨੂੰ ਸਿਰਫ਼ ਐਲਾਨ ਕਰਨ ਦੀ ਬਜਾਏ ਆਪਣੀ ਨੀਤੀ ਅਤੇ ਕਾਰਵਾਈ ਬਾਰੇ ਸਪਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਨੰਗਲ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਤੋਂ ਇਸ ਮੁੱਦੇ ’ਤੇ ਸਿੱਧਾ ਜਵਾਬ ਮੰਗਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਸਰਕਾਰ ਦੇ ਐਲਾਨਾਂ ਅਤੇ ਉਨ੍ਹਾਂ ’ਤੇ ਹੋਈ ਅਮਲਦਾਰੀ ਦਾ ਹਿਸਾਬ ਜ਼ਰੂਰ ਮੰਗਣਗੇ। 25 ਆਰਪੀਆਰ26 ਹਿਮਾਚਲ ਐਂਟਰੀ ਟੈਕਸ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦੇ ਹੋਏ ਗੌਰਵ ਰਾਣਾ।