26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਾਬਾ ਸਰਬਜੋਤ ਸਿੰਘ ਬੇਦੀ ਨੇ ਰੱਖਿਆ ‘ਸਰਾਏ’ ਦਾ ਨੀਂਹ ਪੱਥਰ

ਸੰਤੋਖਗੜ੍ਹ, 25 ਨਵੰਬਰ (ਧਰਮ ਪਾਲ)-‘ਕਿਲ੍ਹਾ ਬਾਬਾ ਸਾਹਿਬ ਸਿੰਘ ਜੀ ਬੇਦੀ’ ਵਿਖੇ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਬੇਦੀ ਦੁਆਰਾ ਅਰਦਾਸ ਕਰਨ ਉਪਰੰਤ ਜੈਕਾਰਿਆਂ ਅਤੇ ਨਾਅਰਿਆਂ ਦੀ ਗੂੰਜ ਵਿਚਕਾਰ ਇੱਕ ਨਵੀਂ ਸਰਾਏ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਉਸਾਰੀ ਦਾ ਉਦੇਸ਼ ਇੱਥੇ ਆਉਣ ਵਾਲੇ ਸੰਗਤ ਲਈ ਰਿਹਾਇਸ਼ ਦੇ ਵਾਧੂ ਪ੍ਰਬੰਧ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਸੰਤੋਖਗੜ੍ਹ, 25 ਨਵੰਬਰ (ਧਰਮ ਪਾਲ)-‘ਕਿਲ੍ਹਾ ਬਾਬਾ ਸਾਹਿਬ ਸਿੰਘ ਜੀ ਬੇਦੀ’ ਵਿਖੇ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਬੇਦੀ ਦੁਆਰਾ ਅਰਦਾਸ ਕਰਨ ਉਪਰੰਤ ਜੈਕਾਰਿਆਂ ਅਤੇ ਨਾਅਰਿਆਂ ਦੀ ਗੂੰਜ ਵਿਚਕਾਰ ਇੱਕ ਨਵੀਂ ਸਰਾਏ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਉਸਾਰੀ ਦਾ ਉਦੇਸ਼ ਇੱਥੇ ਆਉਣ ਵਾਲੇ ਸੰਗਤ ਲਈ ਰਿਹਾਇਸ਼ ਦੇ ਵਾਧੂ ਪ੍ਰਬੰਧ ਕਰਨਾ ਹੈ। ਇਸ ਮੌਕੇ ਸੇਵਾਦਾਰ ਭਾਈ ਚਰਨਜੀਤ ਸਿੰਘ ਨੇ ਦੱਸਿਆ ਕਿ ਸੰਗਤ ਦੇ ਸਹਿਯੋਗ ਨਾਲ ਇਹ ਵਾਧੂ ਕਮਰੇ ਰਿਹਾਇਸ਼ੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਬਣਾਏ ਜਾ ਰਹੇ ਹਨ, ਅਤੇ ਇਸ ਪ੍ਰੋਜੈਕਟ ’ਤੇ ਲਗਭਗ 1.5 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ‘ਕਿਲਾ ਬਾਬਾ ਸਾਹਿਬ ਸਿੰਘ ਜੀ ਬੇਦੀ’ ਵਿਖੇ ਆਯੋਜਿਤ ਹੋਣ ਵਾਲੇ ਵੱਖ-ਵੱਖ ਧਾਰਮਿਕ ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚਦੇ ਹਨ, ਉਨ੍ਹਾਂ ਦੀ ਰਿਹਾਇਸ਼ ਦੀ ਲੋੜ ਨੂੰ ਪੂਰਾ ਕਰਨ ਲਈ ਹੀ ਇਹ ਨਵੇਂ ਕਮਰੇ ਉਸਾਰੇ ਜਾ ਰਹੇ ਹਨ। ਇਸ ਮੌਕੇ ’ਤੇ ਮਾਤਾ ਨੀਰਾ ਕੌਰ ਬੇਦੀ, ਸੁਰਿੰਦਰ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ ਕੋਟਲਾ, ਜੋਗਮਨ ਸਿੰਘ, ਸੁਰਜੀਤ ਸਿੰਘ, ਕੁਲਬੀਰ ਸਿੰਘ, ਪਰਮਿੰਦਰ ਸਿੰਘ ਰੱਬ, ਦਰਬਾਰਾ ਸਿੰਘ, ਰੇਸ਼ਮ ਸਿੰਘ, ਪਰਮਿੰਦਰ ਸਿੰਘ ਮੋਹਾਲੀ, ਇਕਬਾਲ ਸਿੰਘ, ਪਰਮਜੀਤ ਸਿੰਘ, ਸੁਖਵੰਤ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੈਹਿੜਮਜਾਰਾ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ, ਪ੍ਰਭਾਤ ਫੇਰੀਆਂ ’ਚ ਭਾਗ ਲੈਣ ਵਾਲੇ ਬੱਚੇ ਸਨਮਾਨਿਤ ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ਵਿਚ ਵਰਕਰਾਂ ਨੇ ਵੰਡੇ ਲੱਡੂ
Ad Position 24