ਚੈਹਿੜਮਜਾਰਾ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ, ਪ੍ਰਭਾਤ ਫੇਰੀਆਂ ’ਚ ਭਾਗ ਲੈਣ ਵਾਲੇ ਬੱਚੇ ਸਨਮਾਨਿਤ
ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਚੈਹਿੜਮਜਾਰਾ ਸਥਿਤ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਕਰਵਾਇਆ ਗਿਆ। ਸਭ ਤੋਂ ਪਹਿਲਾ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।
ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਚੈਹਿੜਮਜਾਰਾ ਸਥਿਤ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਕਰਵਾਇਆ ਗਿਆ। ਸਭ ਤੋਂ ਪਹਿਲਾ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਸਮਾਗਮ ਹੋਇਆ। ਇਸ ਮੌਕੇ ਗੁਰਪੁਰਬ ਸਮਾਗਮਾਂ ਦੌਰਾਨ ਵੱਖ-ਵੱਖ ਧਾਰਮਿਕ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਵਿਚ ਲਗਾਤਾਰ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਸਨ। ਇਨ੍ਹਾਂ ਪ੍ਰਭਾਤ ਫੇਰੀਆਂ ਵਿਚ ਪਿੰਡ ਦੇ ਬੱਚਿਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਵੱਲੋਂ ਸਵੇਰ ਸਮੇਂ ਗੁਰਬਾਣੀ ਦਾ ਜਾਪ ਕਰਦਿਆਂ ਅਤੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਧਾਰਮਿਕ ਮਾਹੌਲ ਸਿਰਜਿਆ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਬੱਚਿਆਂ ਨੂੰ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਅਜਿਹੇ ਉਪਰਾਲਿਆਂ ਨਾਲ ਬੱਚਿਆਂ ਅੰਦਰ ਸਿੱਖੀ ਸਿਧਾਂਤਾਂ, ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਪ੍ਰਤੀ ਸ਼ਰਧਾ ਅਤੇ ਸਤਿਕਾਰ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਮੌਕੇ ਸੁਰਜੀਤ ਸਿੰਘ ਚੈਹੜਮਜਾਰਾ, ਗੁਰਬਚਨ ਸਿੰਘ ਫ਼ੌਜੀ, ਪਾਲ ਸਿੰਘ, ਕੁਲਵਿੰਦਰ ਸਿੰਘ ਪਟਵਾਰੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।