26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜੇਤੂ ਖਿਡਾਰੀਆ ਦੇ ਨਾਲ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਖਿਡਾਰੀਆ ਇਨਾਮਾਂ ਦੀ ਵੰਡ ਕਰਦੇ ਹੋਏ ਡੀ. ਸੀ. ਕੋਮਲ ਮਿੱਤਲ ਰਾਜ ਪੱਧਰੀ ਰੋਇੰਗ ਮੁਕਾਬਲਿਆਂ ਵਿਚ 21 ਸੋਨੇ ਦੇ ਤਗਮੇ ਜਿੱਤ ਕੇ ਰੂਪਨਗਰ ਬਣਿਆ ਓਵਰਆਲ ਚੈਂਪੀਅਨ

ਰੂਪਨਗਰ, 25 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰੂਪਨਗਰ ਵਿਖੇ ਕਰਵਾਏ ਗਏ ਰਾਜ ਪੱਧਰੀ ਰੋਇੰਗ ਮੁਕਾਬਲੇ ਅੱਜ ਸ਼ਾਨਦਾਰ ਢੰਗ ਨਾਲ ਸੰਪੰਨ ਹੋ ਗਏ। ਸਮਾਪਤੀ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ (ਆਈ.

Ad Position 21
No active advertisement
ਅਜੀਤ ਡੈਸਕ 26-11-2026
ਰੂਪਨਗਰ, 25 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰੂਪਨਗਰ ਵਿਖੇ ਕਰਵਾਏ ਗਏ ਰਾਜ ਪੱਧਰੀ ਰੋਇੰਗ ਮੁਕਾਬਲੇ ਅੱਜ ਸ਼ਾਨਦਾਰ ਢੰਗ ਨਾਲ ਸੰਪੰਨ ਹੋ ਗਏ। ਸਮਾਪਤੀ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ (ਆਈ.ਏ.ਐਸ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵੱਖ-ਵੱਖ ਵਰਗਾਂ ਵਿਚ ਜੇਤੂ ਰਹੇ ਖਿਡਾਰੀਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਰੋਇੰਗ ਅਕੈਡਮੀ ਦੀਆਂ ਬੁਨਿਆਦੀ ਲੋੜਾਂ ਅਤੇ ਖੇਡ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਅਤੇ ਅਭਿਆਸ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ ਤਾਂ ਜੋ ਉਹ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਸਕਣ। ਇਸ ਦੌਰਾਨ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਰੋਇੰਗ ਅਤੇ ਕੈਕਿੰਗ-ਕਨੋਇੰਗ ਕੇਂਦਰਾਂ ਨੂੰ ਜਲਦ ਹੀ ਕੌਮਾਂਤਰੀ ਪੱਧਰ ਦਾ ਖੇਡ ਸਾਮਾਨ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੀਆਂ ਸਹੂਲਤਾਂ ਵਿਚ ਹੋਰ ਵਾਧਾ ਕੀਤਾ ਜਾਵੇਗਾ। ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੇ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 21 ਸੋਨੇ ਦੇ ਤਗਮੇ ਜਿੱਤ ਕੇ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ। ਮੋਗਾ ਦੀ ਟੀਮ 18 ਸੋਨੇ ਦੇ ਤਗਮਿਆਂ ਨਾਲ ਦੂਜੇ ਅਤੇ ਬਠਿੰਡਾ ਦੀ ਟੀਮ 6 ਸੋਨੇ ਦੇ ਤਗਮਿਆਂ ਨਾਲ ਤੀਜੇ ਸਥਾਨ ’ਤੇ ਰਹੀ। ਉਨ੍ਹਾਂ ਇਨ੍ਹਾਂ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਸਹਿਯੋਗ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਸਮੂਹ ਉਪ ਮੰਡਲ ਮੈਜਿਸਟਰੇਟਾਂ, ਸਿੱਖਿਆ ਵਿਭਾਗ, ਨਗਰ ਕੌਂਸਲ, ਜਲ ਸਪਲਾਈ ਵਿਭਾਗ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸਹਿਯੋਗੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਚੰਦਰਜਯੋਤੀ ਸਿੰਘ (ਆਈ . ਏ.ਐਸ.), ਵਧੀਕ ਕਮਿਸ਼ਨਰ ਸੀ.ਜੀ.ਐਸ.ਟੀ. ਸ੍ਰੀਮਤੀ ਸਮਰਿਤਾ ਕੌਰ ਗਿੱਲ, ਸਹਾਇਕ ਕਮਿਸ਼ਨਰ ਸੀ.ਜੀ.ਐਸ.ਟੀ. ਸ੍ਰੀ ਪ੍ਰੀਤਇੰਦਰ ਸਿੰਘ ਭਾਟੀਆ, ਓਲੰਪੀਅਨ ਸਤਨਾਮ ਸਿੰਘ, ਕੌਮਾਂਤਰੀ ਖਿਡਾਰੀ ਗੁਰਜੀਤ ਸਿੰਘ, ਗੁਰਮੇਲ ਸਿੰਘ, ਜਸਪ੍ਰੀਤ ਸਿੰਘ, ਭਰਪੂਰ ਕੌਰ, ਜਸਵੀਰ ਸਿੰਘ ਗਿੱਲ, ਦਵਿੰਦਰ ਸਿੰਘ ਜਟਾਣਾ, ਕੋਚ ਜੀ.ਐਸ. ਚੀਮਾ, ਪ੍ਰਦੀਪ ਸਿੰਘ, ਜਸ਼ਨਦੀਪ ਕੌਰ, ਰਵਿੰਦਰ ਕੌਰ, ਸੁਨੀਤਾ ਰਾਣੀ, ਕਰਨ ਸੋਈ, ਉਪਕਾਰਦੀਪ ਕੌਰ, ਸੁਖਰਾਜ ਸਿੰਘ ਸਮੇਤ ਸਮੂਹ ਖੇਡ ਅਮਲਾ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਐਨ.ਆਰ.ਆਈ. ਸੇਵਾ ਸੁਸਾਇਟੀ ਮੋਠਾਪੁਰ ਵਲੋਂ ਪਿੰਡ ਵਾਸੀਆਂ ਲਈ ਕੀਤੀ ਮਰੂਤੀ ਬੈਨ ਭੇਟ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਲਈ ਸੁੱਭ ਸਗਨ - ਹਰਮੋਹਣ ਸਿੰਘ ਸੰਧੂ
Ad Position 24