ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)- ਲੋਦੀ ਮਾਜਰੇ ਦੀ ਸੰਗਤ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਜਿੱਥੇ ਭਰਵਾ ਸਵਾਗਤ ਕੀਤਾ ਗਿਆ ਉੱਥੇ ਹੀ ਸੰਗਤਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਟ ਕੀਤੇ ਗਏ।
ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)- ਲੋਦੀ ਮਾਜਰੇ ਦੀ ਸੰਗਤ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਜਿੱਥੇ ਭਰਵਾ ਸਵਾਗਤ ਕੀਤਾ ਗਿਆ ਉੱਥੇ ਹੀ ਸੰਗਤਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਟ ਕੀਤੇ ਗਏ। ਇਸ ਮੌਕੇ ਵੱਖ ਵੱਖ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦੇ ਲਈ ਚਾਹ ਪਾਣੀ ਦੇ ਲੰਗਰਾਂ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਮਾਸਟਰ ਜਗਤਾਰ ਸਿੰਘ ਤੋਂ ਇਲਾਵਾ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।