26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਗਰਵਾਲ ਵੈੱਲਫੇਅਰ ਬੋਰਡ ਵਲੋਂ ਧਰਮਸ਼ਾਲਾ ਦੀ ਉਸਾਰੀ ਲਈ ਜਗ੍ਹਾ ਅਲਾਟ ਕਰਨ ਦੀ ਮੰਗ

ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਅਗਰਵਾਲ ਸਭਾ ਤੇ ਅਗਰਵਾਲ ਵੈੱਲਫੇਅਰ ਬੋਰਡ ਰੂਪਨਗਰ ਦੇ ਚੇਅਰਮੈਨ ਰਾਕੇਸ਼ ਜਿੰਦਲ ਦੀ ਅਗਵਾਈ ਹੇਠ ਸਮਾਜ ਦੇ ਇਕ ਵਫ਼ਦ ਵਲੋਂ ਐਸ. ਡੀ.

Ad Position 21
No active advertisement
ਅਜੀਤ ਡੈਸਕ 27-11-2026
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਅਗਰਵਾਲ ਸਭਾ ਤੇ ਅਗਰਵਾਲ ਵੈੱਲਫੇਅਰ ਬੋਰਡ ਰੂਪਨਗਰ ਦੇ ਚੇਅਰਮੈਨ ਰਾਕੇਸ਼ ਜਿੰਦਲ ਦੀ ਅਗਵਾਈ ਹੇਠ ਸਮਾਜ ਦੇ ਇਕ ਵਫ਼ਦ ਵਲੋਂ ਐਸ. ਡੀ. ਐਮ. ਰੂਪਨਗਰ ਨਾਲ ਮੁਲਾਕਾਤ ਕਰਕੇ ਸ਼ਹਿਰ ਵਿਚ ਅਗਰਵਾਲ ਸਮਾਜ ਦੀ ਧਰਮਸ਼ਾਲਾ ਦੀ ਉਸਾਰੀ ਲਈ ਢੁਕਵੀਂ ਜਗ੍ਹਾ ਅਲਾਟ ਕਰਨ ਦੀ ਮੰਗ ਸੰਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਚੇਅਰਮੈਨ ਰਾਕੇਸ਼ ਜਿੰਦਲ ਨੇ ਕਿਹਾ ਕਿ ਰੂਪਨਗਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਅਗਰਵਾਲ ਸਮਾਜ ਦੀ ਵੱਡੀ ਆਬਾਦੀ ਵੱਸਦੀ ਹੈ, ਜੋ ਸਮਾਜ ਸੇਵਾ ਅਤੇ ਸ਼ਹਿਰ ਦੇ ਵਿਕਾਸ ਵਿਚ ਲਗਾਤਾਰ ਆਪਣਾ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਲੋਂ ਲੰਬੇ ਸਮੇਂ ਤੋਂ ਧਾਰਮਿਕ, ਸਮਾਜਿਕ ਤੇ ਸਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਲੋਕ ਭਲਾਈ ਦੇ ਕਾਰਜਾਂ ਲਈ ਇੱਕ ਸਾਂਝੀ ਧਰਮਸ਼ਾਲਾ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਅਜਿਹੀ ਸਾਂਝੀ ਜਗ੍ਹਾ ਦੀ ਘਾਟ ਕਾਰਨ ਸਮਾਜਿਕ ਸਮਾਗਮ ਕਰਵਾਉਣ ਸਮੇਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਧਰਮਸ਼ਾਲਾ ਦੀ ਉਸਾਰੀ ਹੋਣ ਨਾਲ ਨਾ ਸਿਰਫ਼ ਅਗਰਵਾਲ ਸਮਾਜ, ਸਗੋਂ ਸ਼ਹਿਰ ਦੇ ਹਰ ਵਰਗ ਦੇ ਲੋੜਵੰਦ ਪਰਿਵਾਰਾਂ ਨੂੰ ਵਿਆਹ-ਸ਼ਾਦੀਆਂ, ਧਾਰਮਿਕ ਸਮਾਗਮਾਂ ਅਤੇ ਹੋਰ ਸਮਾਜਿਕ ਕਾਰਜਾਂ ਲਈ ਘੱਟ ਖ਼ਰਚੇ ’ਤੇ ਸਹੂਲਤ ਮਿਲ ਸਕੇਗੀ। ਇਸ ਤੋਂ ਇਲਾਵਾ ਇਥੇ ਮੁਫ਼ਤ ਮੈਡੀਕਲ ਕੈਂਪ ਅਤੇ ਹੋਰ ਲੋਕ ਭਲਾਈ ਦੇ ਉਪਰਾਲੇ ਵੀ ਕੀਤੇ ਜਾ ਸਕਣਗੇ। ਵਫ਼ਦ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਮਾਜ ਦੀ ਇਸ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਸਰਕਾਰੀ ਨਿਯਮਾਂ ਅਨੁਸਾਰ ਰੂਪਨਗਰ ਸ਼ਹਿਰ ਵਿਚ ਕਿਸੇ ਢੁਕਵੀਂ ਥਾਂ ’ਤੇ ਜਗ੍ਹਾ ਅਲਾਟ ਕੀਤੀ ਜਾਵੇ। ਰਾਕੇਸ਼ ਜਿੰਦਲ ਨੇ ਦੱਸਿਆ ਕਿ ਐਸ. ਡੀ. ਐਮ. ਵਲੋਂ ਵਫ਼ਦ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਇਸ ਸੰਬੰਧੀ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਅਗਰਵਾਲ ਸਭਾ ਅਤੇ ਅਗਰਵਾਲ ਵੈੱਲਫੇਅਰ ਬੋਰਡ ਦੇ ਹੋਰ ਅਹੁਦੇਦਾਰ ਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਵਿਧਾਨ ਸਿਰਫ਼ ਇਕ ਕਿਤਾਬ ਨਹੀਂ, ਸਗੋਂ ਸਾਡੇ ਜਿਊਣ ਦਾ ਢੰਗ ਹੈ-ਬੈਂਸ ਅਗਲੀ ਖ਼ਬਰ ਸੋਹਾਣਾ ਹਸਪਤਾਲ ਵਿਖੇ ਰੋਬੋਟਿਕ ਸਰਜਰੀ ਦੇ ਨਿਰੀਖਣ ਸੰਬੰਧੀ ਪ੍ਰੋਗਰਾਮ ਕਰਵਾਇਆ
Ad Position 24