26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਵਿਧਾਨ ਸਿਰਫ਼ ਇਕ ਕਿਤਾਬ ਨਹੀਂ, ਸਗੋਂ ਸਾਡੇ ਜਿਊਣ ਦਾ ਢੰਗ ਹੈ-ਬੈਂਸ

ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)-ਸੰਵਿਧਾਨ ਦਿਵਸ ਮੌਕੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)-ਸੰਵਿਧਾਨ ਦਿਵਸ ਮੌਕੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵਲੋਂ ਦੇਸ਼ ਦਾ ਸੰਵਿਧਾਨ ਅਪਣਾਇਆ ਗਿਆ ਸੀ, ਜਦਕਿ ਇਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਸਿਰਫ਼ ਇਕ ਕਿਤਾਬ ਨਹੀਂ, ਸਗੋਂ ਸਾਡੇ ਜਿਊਣ ਦਾ ਢੰਗ ਹੈ, ਜੋ ਸਾਨੂੰ ਆਜ਼ਾਦੀ, ਬਰਾਬਰੀ ਤੇ ਨਿਆਂ ਦੇ ਸਿਧਾਂਤਾਂ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਮਹਾਨ ਰਹਿਬਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਦਾ ਕਦੇ ਵੀ ਦੇਣਾ ਨਹੀਂ ਦੇ ਸਕਦੇ, ਜਿਨ੍ਹਾਂ ਨੇ ਪੂਰੀ ਦੁਨੀਆ ਦੇ ਸੰਵਿਧਾਨਾਂ ਦਾ ਡੂੰਘਾਈ ਨਾਲ ਅਧਿਐਨ ਕਰਕੇ ਭਾਰਤ ਨੂੰ ਇਕ ਸ਼ਾਨਦਾਰ ਸੰਵਿਧਾਨ ਦਿੱਤਾ। ਇਸ ਸੰਵਿਧਾਨ ਨੇ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰੀ ਦਾ ਹੱਕ ਦਿੱਤਾ ਅਤੇ ਆਪਣੇ ਅਧਿਕਾਰਾਂ ਦੀ ਰਾਖੀ ਲਈ ਇੱਕ ਮਜ਼ਬੂਤ ਮੰਚ ਪ੍ਰਦਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ ’ਤੇ ਅਸੀਂ ਬਾਬਾ ਸਾਹਿਬ, ਦੇਸ਼ ਦੇ ਸ਼ਹੀਦਾਂ ਅਤੇ ਸੰਵਿਧਾਨ ਦੇ ਨਿਰਮਾਤਾਵਾਂ ਨੂੰ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਕਿ 14 ਸਾਲ ਪਹਿਲਾਂ ਸ਼ੁਰੂ ਹੋਇਆ ਆਮ ਆਦਮੀ ਪਾਰਟੀ ਦਾ ਸਫ਼ਰ ਅੱਜ ਇਕ ਕੌਮੀ ਪਾਰਟੀ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਸੰਵਿਧਾਨ ਵਲੋਂ ਦਿੱਤੇ ਲੋਕਤੰਤਰੀ ਅਧਿਕਾਰਾਂ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਜਾਅਲੀ ਵਣ ਰੇਂਜ ਅਫ਼ਸਰ ਬਣ ਕੇ ਦਰੱਖ਼ਤਾਂ ਦੀ ਕਟਾਈ ਦਾ ਸੌਦਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਅਗਰਵਾਲ ਵੈੱਲਫੇਅਰ ਬੋਰਡ ਵਲੋਂ ਧਰਮਸ਼ਾਲਾ ਦੀ ਉਸਾਰੀ ਲਈ ਜਗ੍ਹਾ ਅਲਾਟ ਕਰਨ ਦੀ ਮੰਗ
Ad Position 24