26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਦੋ ਨੌਜਵਾਨਾਂ ਖ਼ਿਲਾਫ਼ ਪਰਚਾ ਦਰਜ

ਪੁਰਖਾਲੀ, 26 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੁਲਿਸ ਨੇ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਦੋਸ਼ੀ ਬਲਵੰਤ ਸਿੰਘ ਉਰਫ਼ ਬੰਤ ਵਾਸੀ ਬਲਦੇਵ ਨਗਰ, ਮੋਰਿੰਡਾ ਅਤੇ ਵਰਿੰਦਰ ਸਿੰਘ ਉਰਫ਼ ਗੋਲੂ ਵਾਸੀ ਪਿੰਡ ਭਟੇੜੀ, ਬੱਸੀ ਪਠਾਣਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 27-11-2026
ਪੁਰਖਾਲੀ, 26 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੁਲਿਸ ਨੇ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਦੋਸ਼ੀ ਬਲਵੰਤ ਸਿੰਘ ਉਰਫ਼ ਬੰਤ ਵਾਸੀ ਬਲਦੇਵ ਨਗਰ, ਮੋਰਿੰਡਾ ਅਤੇ ਵਰਿੰਦਰ ਸਿੰਘ ਉਰਫ਼ ਗੋਲੂ ਵਾਸੀ ਪਿੰਡ ਭਟੇੜੀ, ਬੱਸੀ ਪਠਾਣਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਚੌਕੀ ਇੰਚਾਰਜ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਦੋਵੇਂ ਮੁਲਜ਼ਮ ਰੂਪਨਗਰ ਤੇ ਪੁਰਖਾਲੀ ਤੋਂ ਮੋਟਰਸਾਈਕਲ ਚੋਰੀ ਕਰਨ ਤੇ ਨਸ਼ਾ ਕਰਨ ਦੇ ਆਦੀ ਹਨ ਅਤੇ ਪਿੰਡ ਬਿੰਦਰਖ ਤੋਂ ਪੁਰਖਾਲੀ ਵੱਲ ਚੋਰੀ ਦੇ ਪਲੈਟੀਨਾ ਮੋਟਰਸਾਈਕਲ ਪੀ ਬੀ -12 ਐਕਸ -4228 ’ਤੇ ਨਸ਼ੇ ਦੀ ਹਾਲਤ ਵਿਚ ਆ ਰਹੇ ਸਨ, ਤਾਂ ਪੁਰਖਾਲੀ ਦੇ ਚੌਰਾਹੇ ਵਿਖੇ ਮੌਜੂਦ ਪੁਲਿਸ ਪਾਰਟੀ ਨੇ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਨੌਜਵਾਨਾਂ ਕੋਲੋਂ ਚੋਰੀ ਦੇ 5 ਮੋਟਰਸਾਈਕਲ ਤੇ ਇਕ ਸਕੂਟਰੀ ਬਰਾਮਦ ਕੀਤੀ ਗਈ। ਇਸ ਮੌਕੇ ਮੁਨਸ਼ੀ ਓਮਕਾਰ ਸਿੰਘ, ਹੌਲਦਾਰ ਕਮਲਪ੍ਰੀਤ ਸਿੰਘ ਤੇ ਪ੍ਰਕਾਸ਼ ਚੰਦ ਆਦਿ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਲ ਬੀਤ ਜਾਣ ਬਾਅਦ ਵੀ ਵਿਸ਼ਵ ਪੱਧਰੀ ਯੂਨੀਵਰਸਿਟੀ ਦਾ ਐਲਾਨ ਸਾਕਾਰ ਨਾ ਹੋਣ ਕਰ ਕੇ ਇਲਾਕਾ ਨਿਵਾਸੀਆਂ ’ਚ ਫੈਲੀ ਰੋਸ ਦੀ ਲ... ਅਗਲੀ ਖ਼ਬਰ ਕੇਂਦਰ ਵਲੋਂ ਨੰਗਲ ’ਚ ਨਵੇਂ ਯੂਰੀਆ ਪਲਾਂਟ ਦੀ ਮਨਜ਼ੂਰੀ ਉਪਰੰਤ ਭਾਜਪਾ ਦੇ ਦੋ ਧੜਿਆਂ ਨੇ ਵੱਖੋ-ਵੱਖ ਵੰਡੇ ਲੱਡੂ
Ad Position 24