ਮੋਗਾ ਵਿਖੇ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਵੱਡੇ ਕਾਫ਼ਲੇ ਨਾਲ ਸ਼ਾਮਿਲ ਹੋਏ ਗੁਰਮੀਤ ਗੋਗੀ ਟੇਡੇਵਾਲ
ਨੂਰਪੁਰ ਬੇਦੀ, 26 ਨਵੰਬਰ (ਹਰਦੀਪ ਸਿੰਘ ਢੀਂਡਸਾ)-ਮੋਗਾ ਵਿਖੇ ਆਯੋਜਿਤ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਗੁਰਮੀਤ ਗੋਗੀ, ਜ਼ਿਲ੍ਹਾ ਪ੍ਰਧਾਨ ਬੀ. ਸੀ.
ਨੂਰਪੁਰ ਬੇਦੀ, 26 ਨਵੰਬਰ (ਹਰਦੀਪ ਸਿੰਘ ਢੀਂਡਸਾ)-ਮੋਗਾ ਵਿਖੇ ਆਯੋਜਿਤ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਗੁਰਮੀਤ ਗੋਗੀ, ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ, ਆਮ ਆਦਮੀ ਪਾਰਟੀ ਰੂਪਨਗਰ, ਆਪਣੇ ਸਾਥੀਆਂ ਸਮੇਤ ਵੱਡੇ ਕਾਫ਼ਲੇ ਨਾਲ ਸ਼ਾਮਿਲ ਹੋਏ। ਰਵਾਨਾ ਹੋਣ ਮੌਕੇ ਉਨ੍ਹਾਂ ਕਿਹਾ ਕਿ 26 ਨਵੰਬਰ 2012 ਨੂੰ ਆਮ ਆਦਮੀ ਪਾਰਟੀ ਦੀ ਸਥਾਪਨਾ ਨਾਲ ਦੇਸ਼ ਦੀ ਰਾਜਨੀਤੀ ਵਿਚ ਇਕ ਨਵੇਂ ਦੌਰ ਦੀ ਸ਼ੁਰੂਆਤ ਹੋਈ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਤੇ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਨੌਜਵਾਨ, ਔਰਤਾਂ, ਬਜ਼ੁਰਗ, ਮੁਲਾਜ਼ਮ ਤੇ ਕਿਸਾਨ ਵਰਗ ਸਮੇਤ ਸਮਾਜ ਦਾ ਹਰ ਵਰਗ ਖ਼ੁਸ਼ ਹੈ। ਉਨ੍ਹਾਂ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਇਹ ਮਹਾਂ ਰੈਲੀ ਆਗਾਮੀ ਵਿਧਾਨ ਸਭਾ ਚੋਣਾਂ ਲਈ ਲਾਹੇਵੰਦ ਸਿੱਧ ਹੋਵੇਗੀ। ਜਿਸ ਤਰ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ’ਚ ਲਹਿਰ ਚੱਲੀ ਸੀ, ਉਸੇ ਤਰ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਤੂਫ਼ਾਨ ਉੱਠੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ-ਬਰ-ਤਿਆਰ ਹਨ।