27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖੇਡਾਂ ਵਤਨ ਪੰਜਾਬ ਦੀਆਂ ’ਚ ਬਲਵਿੰਦਰ ਸਿੰਘ ਲੋਦੀਪੁਰ ਨੇ ਗੱਡੇ ਜਿੱਤ ਦੇ ਝੰਡੇ, ਗੋਲਾ ਸੁੱਟਣ ’ਚ ਪੰਜਾਬ ਭਰ ’ਚੋਂ ਹਾਸਿਲ ਕੀਤਾ ਦੂਜਾ ਸਥਾਨ

ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)-ਖੇਡਾਂ ਦੇ ਖੇਤਰ ’ਚ ਆਪਣੀ ਮਿਹਨਤ, ਲਗਨ ਤੇ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਪੁਰ ਦੇ ਮੁੱਖ ਅਧਿਆਪਕ ਬਲਵਿੰਦਰ ਸਿੰਘ ਲੋਦੀਪੁਰ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਏ ਸੂਬਾ ਪੱਧਰੀ ਮੁਕਾਬਲਿਆਂ ’ਚ ਉਨ੍ਹਾਂ ਨੇ 41 ਤੋਂ 50 ਸਾਲ ਉਮਰ ਵਰਗ ਦੇ ਗੋਲਾ ਸੁੱਟਣ ਦੇ ਮੁਕਾਬਲੇ ’ਚ ਪੰਜਾਬ ਭਰ ’ਚੋਂ ਦੂਜਾ ਸਥਾਨ ਹਾਸਿਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)-ਖੇਡਾਂ ਦੇ ਖੇਤਰ ’ਚ ਆਪਣੀ ਮਿਹਨਤ, ਲਗਨ ਤੇ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਪੁਰ ਦੇ ਮੁੱਖ ਅਧਿਆਪਕ ਬਲਵਿੰਦਰ ਸਿੰਘ ਲੋਦੀਪੁਰ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਏ ਸੂਬਾ ਪੱਧਰੀ ਮੁਕਾਬਲਿਆਂ ’ਚ ਉਨ੍ਹਾਂ ਨੇ 41 ਤੋਂ 50 ਸਾਲ ਉਮਰ ਵਰਗ ਦੇ ਗੋਲਾ ਸੁੱਟਣ ਦੇ ਮੁਕਾਬਲੇ ’ਚ ਪੰਜਾਬ ਭਰ ’ਚੋਂ ਦੂਜਾ ਸਥਾਨ ਹਾਸਿਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਇਹ ਵੀ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਸਿੱਖ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਸੂਬਾ ਪੱਧਰੀ ਪੰਜਾਬ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 2026 ’ਚ ਵੀ ਉਨ੍ਹਾਂ ਨੇ ਜੈਵਲਿਨ ਥਰੋ ’ਚ ਪਹਿਲਾ ਤੇ ਡਿਸਕਸ ਥਰੋ ’ਚ ਦੂਜਾ ਸਥਾਨ ਹਾਸਿਲ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਸੀ। ਬਲਵਿੰਦਰ ਸਿੰਘ ਲੋਦੀਪੁਰ ਨਾ ਸਿਰਫ਼ ਖ਼ੁਦ ਖੇਡਾਂ ’ਚ ਸਰਗਰਮ ਹਨ, ਸਗੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਵੀ ਲਗਾਤਾਰ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਦੀ ਇਹ ਪ੍ਰਾਪਤੀ ਅਧਿਆਪਕ ਵਰਗ ਦੇ ਨਾਲ-ਨਾਲ ਨੌਜਵਾਨ ਖਿਡਾਰੀਆਂ ਲਈ ਵੀ ਪ੍ਰੇਰਨਾ ਸਰੋਤ ਬਣੀ ਹੋਈ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼ਮਸ਼ੇਰ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਨਜੀਤ ਸਿੰਘ ਮਾਵੀ, ਸੁਰਿੰਦਰ ਸਿੰਘ ਭਟਨਾਗਰ, ਮਨਿੰਦਰ ਸਿੰਘ ਰਾਣਾ, ਜਤਿੰਦਰ ਸਿੰਘ, ਪ੍ਰੇਮ ਸਿੰਘ ਠਾਕੁਰ, ਮੁਕੇਸ਼ ਕੁਮਾਰ, ਅਥਲੈਟਿਕ ਕੋਚ ਪ੍ਰਦੀਪ ਸਿੰਘ ਮਾਨ, ਕੋਚ ਜਗਬੀਰ ਸਿੰਘ ਜੱਗਾ, ਦਰਪਾਲ ਸਿੰਘ, ਹਰਵਿੰਦਰ ਸਿੰਘ ਭੂਰਾ, ਕ੍ਰਾਂਤੀਪਾਲ, ਅੰਮ੍ਰਿਤ ਕੌਰ, ਖੇਡ ਪ੍ਰਮੋਟਰ ਗੁਰਵਿੰਦਰ ਸਿੰਘ ਭੁੱਲਰ, ਹਰਦੀਪ ਸਿੰਘ ਬਬਲੀ, ਮਨੀਸ਼ ਕੇਅਰਪਾਲ, ਜਸਵਿੰਦਰ ਸਿੰਘ ਜੱਸੀ, ਵੈਟਰਨ ਐਥਲੀਟ ਪਿਆਰਾ ਸਿੰਘ, ਵਿਸ਼ਾਲ ਸ਼ਰਮਾ, ਹਰਭਜਨ ਸਿੰਘ, ਪ੍ਰਦੀਪ ਕੁਮਾਰ, ਸੁਨੀਲ ਸੈਣੀ, ਬੀਐੱਡ ਅਧਿਆਪਕ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ, ਸੁਖਜਿੰਦਰ ਸਿੰਘ, ਹਰਪ੍ਰੀਤ ਸਿੰਘ, ਯੋਗੇਸ਼ ਕੁਮਾਰ, ਚਰਨਜੀਤ ਸਿੰਘ ਸੈਣੀ, ਅੰਤਰਰਾਸ਼ਟਰੀ ਵੇਟ ਲਿਫਟਰ ਹਰਪ੍ਰੀਤ ਸਿੰਘ ਲੱਕੀ ਅਤੇ ਸੰਜੇ ਕੁਮਾਰ ਸਮੇਤ ਹੋਰ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਗੁਰਪੁਰਬ ਸੇਵਾ ਸੁਸਾਇਟੀ ਨੇ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਮੋਗਾ ਵਿਖੇ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਵੱਡੇ ਕਾਫ਼ਲੇ ਨਾਲ ਸ਼ਾਮਿਲ ਹੋਏ ਗੁਰਮੀਤ ਗੋਗੀ ਟੇਡੇਵਾਲ
Ad Position 24