26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਵਮਈ ਭਾਵਨਾ ਨਾਲ ਮਨਾਇਆ ਸੰਵਿਧਾਨ ਦਿਵਸ

ਰੂਪਨਗਰ, 26 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਗੌਰਵਮਈ ਭਾਵਨਾ ਨਾਲ ਮਨਾਇਆ। ਇਸ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ.

Ad Position 21
No active advertisement
ਅਜੀਤ ਡੈਸਕ 27-11-2026
ਰੂਪਨਗਰ, 26 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਗੌਰਵਮਈ ਭਾਵਨਾ ਨਾਲ ਮਨਾਇਆ। ਇਸ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੰਵਿਧਾਨ ਵਿਚ ਦਰਜ ਲੋਕਤੰਤਰੀ ਕਦਰਾਂ-ਕੀਮਤਾਂ, ਸਮਾਨਤਾ, ਨਿਆਂ ਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਰਮਨਦੀਪ ਕੌਰ ਅਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਪਰੰਤ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਰਮਨਦੀਪ ਕੌਰ ਨੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਨੁਸ਼ਾਸਨ ਨੂੰ ਕਾਇਮ ਰੱਖਣ ਦੀ ਸਹੁੰ ਚੁਕਾਈ। ਇਸ ਮੌਕੇ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਰਮਨਦੀਪ ਕੌਰ ਨੇ ਕਿਹਾ ਕਿ ਸੰਵਿਧਾਨ ਦਿਵਸ ਸਾਨੂੰ ਆਪਣੇ ਸੰਵਿਧਾਨ ਦੇ ਮੂਲ ਸਿਧਾਂਤਾਂ, ਲੋਕਤੰਤਰੀ ਕਦਰਾਂ-ਕੀਮਤਾਂ ਤੇ ਸੰਵਿਧਾਨਕ ਜ਼ਿੰਮੇਵਾਰੀਆਂ ਪ੍ਰਤੀ ਮੁੜ ਵਚਨਬੱਧ ਹੋਣ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਯੋਗਦਾਨ ਬੇਮਿਸਾਲ ਹੈ, ਜਿਨ੍ਹਾਂ ਨੇ ਅਜਿਹਾ ਸੰਵਿਧਾਨ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਈ, ਜੋ ਦੇਸ਼ ਦੀ ਵਿਭਿੰਨਤਾ ਨੂੰ ਇਕਜੁੱਟ ਕਰਦਿਆਂ ਹਰ ਨਾਗਰਿਕ ਨੂੰ ਬਰਾਬਰੀ, ਨਿਆਂ ਅਤੇ ਮੌਲਿਕ ਅਧਿਕਾਰਾਂ ਦੀ ਗਾਰੰਟੀ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ 1949 ਵਿਚ ਸੰਵਿਧਾਨ ਸਭਾ ਵਲੋਂ ਭਾਰਤੀ ਸੰਵਿਧਾਨ ਨੂੰ ਰਸਮੀ ਤੌਰ ’ਤੇ ਅਪਣਾਇਆ ਗਿਆ ਸੀ, ਜਦਕਿ ਇਹ 26 ਜਨਵਰੀ 1950 ਨੂੰ ਲਾਗੂ ਹੋਇਆ ਅਤੇ ਭਾਰਤ ਇਕ ਗਣਰਾਜ ਬਣਿਆ। ਇਸ ਮੌਕੇ ਐਡਵੋਕੇਟ ਚਰਨਜੀਤ ਸਿੰਘ ਘਈ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰ. ਬੀ. ਯੂ. ਦੇ ਵਿਦਿਆਰਥੀ ਨੇ ਰਾਸ਼ਟਰੀ ਪਾਵਰਲਿਫਟਿੰਗ ਅਗਲੀ ਖ਼ਬਰ ਮਸਟਰੋਲ ਵਰਕਰ ਯੂਨੀਅਨ ਨੂੰ ਛੱਡ ਕੇ ਸਾਥੀਆਂ ਨੇ ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਵਿਚ ਕੀਤੀ ਸ਼ਮੂਲੀਅਤ
Ad Position 24