26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਸੋਨ ਤਗ਼ਮਾ ਜੇਤੂ ਅਧਿਆਪਕਾ ਗੁਰਜੀਤ ਕੌਰ ਦਾ ਸਕੂਲ ਪਹੁੰਚਣ ’ਤੇ ਸਨਮਾਨ

ਐੱਸ. ਏ.

Ad Position 21
No active advertisement
ਅਜੀਤ ਡੈਸਕ 27-11-2026
ਐੱਸ. ਏ. ਐੱਸ. ਨਗਰ, 26 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸਰਕਾਰੀ ਮਿਡਲ ਸਕੂਲ ਬੱਲੋਮਾਜਰਾ ਦੀ ਪੰਜਾਬੀ ਅਧਿਆਪਕਾ ਤੇ ਇੰਚਾਰਜ ਗੁਰਜੀਤ ਕੌਰ ਨੇ 100 ਮੀਟਰ ਅਤੇ 400 ਮੀਟਰ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋਵੇਂ ਵਰਗਾਂ ਵਿਚ ਸੋਨ ਤਗ਼ਮਾ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੋਸ਼ਨ ਕੀਤਾ ਹੈ। ਸੋਨ ਤਗ਼ਮਾ ਜਿੱਤਣ ਤੋਂ ਉਪਰੰਤ ਅੱਜ ਸਕੂਲ ਪਹੁੰਚੇ ਗੁਰਜੀਤ ਕੌਰ ਦਾ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੈਂਟਰ ਹੈੱਡ ਟੀਚਰ ਗੁਰਪ੍ਰੀਤ ਪਾਲ ਸਿੰਘ ਨੇ ਕਿਹਾ ਕਿ ਗੁਰਜੀਤ ਕੌਰ ਨੇ ਸਾਬਿਤ ਕਰ ਦਿੱਤਾ ਹੈ ਕਿ ਉਮਰ ਤੇ ਜ਼ਿੰਮੇਵਾਰੀਆਂ ਜਿੱਤ ਦੇ ਰਾਹ ਵਿਚ ਰੋਕ ਨਹੀਂ ਬਣ ਸਕਦੀਆਂ, ਜੇ ਮਨ ਵਿਚ ਜਜ਼ਬਾ ਹੋਵੇ। ਉਨ੍ਹਾਂ ਕਿਹਾ ਕਿ ਅਧਿਆਪਕ ਹੀ ਬੱਚਿਆਂ ਦੇ ਰੋਲ ਮਾਡਲ ਹੁੰਦੇ ਹਨ ਅਤੇ ਅੱਜ ਗੁਰਜੀਤ ਕੌਰ ਨੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਵਿਧਾਨ ਦਿਵਸ ’ਤੇ ਬਾਬਾ ਸਾਹਿਬ ਨੂੰ ਨਮਨ, ਸਮਾਨਤਾ ਤੇ ਨਿਆਂ ਦੇ ਸਿਧਾਂਤਾਂ ’ਤੇ ਚੱਲਣ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਇਲਾਕੇ ਅੰਦਰ ਧੂੜਾਂ ਪੁੱਟਦੀਆਂ ਮਿੱਟੀ ਦੀਆਂ ਅਣਗਿਣਤ ਚੱਲ ਰਹੀਆਂ ਟਰਾਲੀਆਂ ਲੋਕਾਂ ਲਈ ਬਣੀਆਂ ਪ੍ਰੇਸ਼ਾਨੀ ਦਾ ਸਬੱਬ
Ad Position 24