26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਵਿਧਾਨ ਦਿਵਸ ’ਤੇ ਬਾਬਾ ਸਾਹਿਬ ਨੂੰ ਨਮਨ, ਸਮਾਨਤਾ ਤੇ ਨਿਆਂ ਦੇ ਸਿਧਾਂਤਾਂ ’ਤੇ ਚੱਲਣ ਦਾ ਦਿੱਤਾ ਸੰਦੇਸ਼

ਨੰਗਲ, 26 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸੰਵਿਧਾਨ ਦਿਵਸ ਮੌਕੇ ਨੰਗਲ ਵਿਖੇ ਉਪ ਮੰਡਲ ਮੈਜਿਸਟਰੇਟ ਸ਼ਿਵਾਂਸ਼ ਰਾਠੀ, ਆਈ. ਏ.

Ad Position 21
No active advertisement
ਅਜੀਤ ਡੈਸਕ 27-11-2026
ਨੰਗਲ, 26 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸੰਵਿਧਾਨ ਦਿਵਸ ਮੌਕੇ ਨੰਗਲ ਵਿਖੇ ਉਪ ਮੰਡਲ ਮੈਜਿਸਟਰੇਟ ਸ਼ਿਵਾਂਸ਼ ਰਾਠੀ, ਆਈ. ਏ. ਐਸ. ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਮਨ ਕੀਤਾ। ਇਸ ਮੌਕੇ ਤਹਿਸੀਲਦਾਰ ਨੰਗਲ ਸੁਮਿਤ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਅਧਿਕਾਰੀਆਂ ਨੇ ਬਾਬਾ ਸਾਹਿਬ ਦੇ ਦੇਸ਼ ਪ੍ਰਤੀ ਯੋਗਦਾਨ ਤੇ ਸਮਾਜਿਕ ਬਰਾਬਰੀ ਲਈ ਕੀਤੇ ਯਤਨਾਂ ਨੂੰ ਯਾਦ ਕੀਤਾ। ਇਸ ਮੌਕੇ ਐਸ. ਡੀ. ਐਮ. ਸ਼ਿਵਾਂਸ਼ ਰਾਠੀ ਨੇ ਕਿਹਾ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ, ਜਦਕਿ 26 ਜਨਵਰੀ 1950 ਨੂੰ ਇਸ ਨੂੰ ਦੇਸ਼ ਵਿਚ ਲਾਗੂ ਕੀਤਾ। ਇਸ ਇਤਿਹਾਸਕ ਦਿਨ ਦੀ ਯਾਦ ਵਿਚ ਹਰ ਸਾਲ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ, ਜੋ ਸਾਨੂੰ ਆਪਣੇ ਸੰਵਿਧਾਨਕ ਅਧਿਕਾਰਾਂ ਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਹੋਣ ਦਾ ਸੰਦੇਸ਼ ਦਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ਵਿਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਸੋਨ ਤਗ਼ਮਾ ਜੇਤੂ ਅਧਿਆਪਕਾ ਗੁਰਜੀਤ ਕੌਰ ਦਾ ਸਕੂਲ ਪਹੁੰਚਣ ’ਤੇ ਸਨਮਾਨ
Ad Position 24