26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਜੇ. ਐਸ.

Ad Position 21
No active advertisement
ਅਜੀਤ ਡੈਸਕ 27-11-2026
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਵਿਧਾਨ ਦਿਵਸ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਭਾਸ਼ਨ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਗੁਰਿੰਦਰ ਕੌਰ ਕਪੂਰ ਨੇ ਕਿਹਾ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵਲੋਂ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਗਿਆ ਸੀ ਜਦਕਿ 26 ਜਨਵਰੀ 1950 ਨੂੰ ਇਸ ਨੂੰ ਪੂਰੇ ਦੇਸ਼ ਵਿਚ ਲਾਗੂ ਕੀਤਾ ਗਿਆ ਸੀ। ਇਸੇ ਇਤਿਹਾਸਿਕ ਦਿਨ ਦੀ ਯਾਦ ਵਿਚ ਹਰ ਸਾਲ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਆਪਣੇ ਸੰਵਿਧਾਨਕ ਫ਼ਰਜ਼ਾਂ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਸਿਰਫ਼ ਇੱਕ ਕਿਤਾਬ ਨਹੀਂ, ਸਗੋਂ ਸਾਡੇ ਜਿਊਣ ਦਾ ਢੰਗ ਹੈ। ਇਹ ਸਾਨੂੰ ਆਜ਼ਾਦੀ, ਬਰਾਬਰੀ ਅਤੇ ਨਿਆਂ ਦੇ ਸਿਧਾਂਤਾਂ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਸੰਵਿਧਾਨ ਨੇ ਦੇਸ਼ ਦੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਅਧਿਕਾਰ ਪ੍ਰਦਾਨ ਕੀਤੇ ਹਨ ਤੇ ਲੋਕਤੰਤਰ ਦੀਆਂ ਮਜ਼ਬੂਤ ਨੀਂਹਾਂ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਸੰਵਿਧਾਨ ਦੇ ਨਿਰਮਾਣ ਵਿਚ ਪਾਇਆ ਗਿਆ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੀ ਸੋਚ ਅਤੇ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਮਾਨਤਾ, ਭਾਈਚਾਰੇ ਤੇ ਨਿਆਂ ਦੇ ਰਾਹ ’ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਹੀਰਪੁਰ ਦੇ ਸ਼ਹੀਦ ਪਰਿਵਾਰ ਵਲੋਂ ਗੌਰਵ ਰਾਣਾ ਤੇ ਅਮਿਤੋਜ ਸਿੰਘ ਮਾਨ ਨੂੰ ਥਾਪੜਾ ਅਗਲੀ ਖ਼ਬਰ ਕਾਠਮੰਡੂ ਵਿਖੇ ਭਾਰਤੀ ਟੀਮ ਨੇ ਜਿੱਤਿਆ ਸੋਨ ਤਗ਼ਮਾ, ਯੁਵਰਾਜ ਠਾਕੁਰ ਨੂੰ ਮਿਲਿਆ ‘ਮੈਨ ਆਫ਼ ਦਾ ਮੈਚ’ ਦਾ ਖ਼ਿਤਾਬ
Ad Position 24