ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ’ ਕਰਵਾਇਆ
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ-ਸੰਵਿਧਾਨ ਦਿਵਸ ਵਿਸ਼ੇਸ਼ 2026’ ਕਰਵਾਇਆ। ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਸੰਬੋਧਨ ਕੀਤਾ।
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ-ਸੰਵਿਧਾਨ ਦਿਵਸ ਵਿਸ਼ੇਸ਼ 2026’ ਕਰਵਾਇਆ। ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਸੰਬੋਧਨ ਕੀਤਾ। ਸਮਾਗਮ ’ਚ ਸੰਸਦ ਮੈਂਬਰ ਸ੍ਰੀ ਸਿਕੰਦਰ ਕੁਮਾਰ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਅਜੈਵੀਰ ਸਿੰਘ ਲਾਲਪੁਰਾ ਨੇ ਭਾਰਤੀ ਸੰਵਿਧਾਨ ਦੀਆਂ ਕਦਰਾਂ-ਕੀਮਤਾਂ, ਲੋਕਤੰਤਰੀ ਪ੍ਰਣਾਲੀ ਦੀ ਮਜ਼ਬੂਤੀ, ਨੌਜਵਾਨਾਂ ਦੇ ਸਸ਼ਕਤੀਕਰਨ ਤੇ ਦੇਸ਼ ਦੀ ਤਰੱਕੀ ਵਿਚ ਨੌਜਵਾਨ ਪੀੜ੍ਹੀ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਭਾਰਤ ਦਾ ਭਵਿੱਖ ਹਨ ਅਤੇ ਉਨ੍ਹਾਂ ਵਿਚ ਲੀਡਰਸ਼ਿਪ ਦੀ ਭਾਵਨਾ, ਸੰਵਿਧਾਨਕ ਜਾਗਰੂਕਤਾ ਤੇ ਰਾਸ਼ਟਰ ਨਿਰਮਾਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦਾ ਸੁਪਨਾ ਸਾਕਾਰ ਕਰਨ ਲਈ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ। ਨੌਜਵਾਨਾਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਫ਼ਰਜ਼ਾਂ ਪ੍ਰਤੀ ਵੀ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਇਸ ਮੌਕੇ ਨੌਜਵਾਨਾਂ ਨਾਲ ਸੰਵਾਦ ਵੀ ਕੀਤਾ, ਜਿਸ ਦੌਰਾਨ ਲੋਕਤੰਤਰ, ਸੰਵਿਧਾਨਕ ਅਧਿਕਾਰਾਂ ਤੇ ਦੇਸ਼ ਦੇ ਵਿਕਾਸ ਵਿਚ ਨੌਜਵਾਨਾਂ ਦੀ ਭੂਮਿਕਾ ਵਰਗੇ ਅਹਿਮ ਵਿਸ਼ਿਆਂ ’ਤੇ ਚਰਚਾ ਹੋਈ। ਇਸ ਯਾਦਗਾਰੀ ਸਮਾਗਮ ਦੇ ਸਫਲ ਆਯੋਜਨ ਤੇ ਸੱਦੇ ਲਈ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਭਗਵੰਤ ਸਿੰਘ ਸਤਿਆਲ ਦਾ ਧੰਨਵਾਦ ਕਰਦਿਆਂ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਜਾਗਰੂਕ, ਸਮਰੱਥ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੀ ਲੋਕਤੰਤਰ ਦੀ ਮਜ਼ਬੂਤੀ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵੱਲ ਅਹਿਮ ਕਦਮ ਹੈ।