27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗਊਸ਼ਾਲਾਵਾਂ ਲਈ 100 ਕਰੋੜ ਜਾਰੀ ਕਰਨ ਦਾ ਐਲਾਨ, ਗਊਸ਼ਾਲਾ ਕਮੇਟੀਆਂ ਵਲੋਂ ਸਰਕਾਰ ਦਾ ਧੰਨਵਾਦ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਮਿਲੇਗੀ ਰਾਸ਼ੀ , ਹਰ ਜ਼ਿਲ੍ਹੇ ਨੂੰ ਮਿਲੇਗੀ ਇਕ ਐਂਬੂਲੈਂਸ - ਇੰਜ . ਭਾਰਤ ਭੂਸ਼ਣ ਸ਼ਰਮਾ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 516 ਨਿੱਜੀ ਤੇ 20 ਸਰਕਾਰੀ ਗਊਸ਼ਾਲਾਵਾਂ ਲਈ ਕਾਊ ਸੈੱਸ ਦੀ ਇਕੱਤਰ ਰਾਸ਼ੀ ਵਿਚੋਂ 100 ਕਰੋੜ ਰੁਪਏ ਜਾਰੀ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਗੁਪਾਲ ਗਊਸ਼ਾਲਾ ਰੂਪਨਗਰ ਦੇ ਪ੍ਰਧਾਨ ਇੰਜੀ: ਭਾਰਤ ਭੂਸ਼ਣ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਦਾ ਧੰਨਵਾਦ ਕੀਤਾ ਹੈ। ਇੰਜੀਨੀਅਰ ਪਾਰਥ ਭੂਸ਼ਣ ਸ਼ਰਮਾ ਨੇ ਦੱਸਿਆ ਕਿ ਇਸ ਸੰਬੰਧੀ 16 ਅਕਤੂਬਰ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਜਲਦ 100 ਕਰੋੜ ਰੁਪਏ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ।

Ad Position 21
No active advertisement
ਅਜੀਤ ਡੈਸਕ 28-11-2026
ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 516 ਨਿੱਜੀ ਤੇ 20 ਸਰਕਾਰੀ ਗਊਸ਼ਾਲਾਵਾਂ ਲਈ ਕਾਊ ਸੈੱਸ ਦੀ ਇਕੱਤਰ ਰਾਸ਼ੀ ਵਿਚੋਂ 100 ਕਰੋੜ ਰੁਪਏ ਜਾਰੀ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਗੁਪਾਲ ਗਊਸ਼ਾਲਾ ਰੂਪਨਗਰ ਦੇ ਪ੍ਰਧਾਨ ਇੰਜੀ: ਭਾਰਤ ਭੂਸ਼ਣ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਦਾ ਧੰਨਵਾਦ ਕੀਤਾ ਹੈ। ਇੰਜੀਨੀਅਰ ਪਾਰਥ ਭੂਸ਼ਣ ਸ਼ਰਮਾ ਨੇ ਦੱਸਿਆ ਕਿ ਇਸ ਸੰਬੰਧੀ 16 ਅਕਤੂਬਰ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਜਲਦ 100 ਕਰੋੜ ਰੁਪਏ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ 23 ਅਕਤੂਬਰ ਨੂੰ ਪੰਜਾਬ ਭਵਨ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੰਬੰਧਿਤ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਤੇ ਸੱਤ ਗਊਸ਼ਾਲਾਵਾਂ ਦੇ ਪ੍ਰਧਾਨਾਂ ਨਾਲ ਮੀਟਿੰਗ ਹੋਈ। ਇਸੇ ਤਰ੍ਹਾਂ 20 ਨਵੰਬਰ ਨੂੰ ਮੁਹਾਲੀ ਦੇ ਫੋਰੈਸਟ ਭਵਨ ਵਿਖੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਨੇ ਕਾਊ ਸੈੱਸ ਵਜੋਂ ਇਕੱਤਰ ਕੀਤੀ ਰਾਸ਼ੀ ਦਾ ਵੇਰਵਾ ਦਿੱਤਾ। ਉਨ੍ਹਾਂ ਅਨੁਸਾਰ ਹੁਣ ਤੱਕ ਲਗਪਗ 350 ਤੋਂ 400 ਕਰੋੜ ਰੁਪਏ ਇਕੱਤਰ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਜਾਣ ਵਾਲੇ 100 ਕਰੋੜ ਰੁਪਏ ਗਊਸ਼ਾਲਾਵਾਂ ਵਿਚ ਮੌਜੂਦ ਗਊਧਨ ਦੀ ਗਿਣਤੀ ਦੇ ਆਧਾਰ ’ਤੇ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇ ਹਿਸਾਬ ਨਾਲ ਵੰਡੇ ਜਾਣਗੇ। ਜੇਕਰ ਇਹ ਰਾਸ਼ੀ ਹਰ ਮਹੀਨੇ ਨਿਯਮਤ ਤੌਰ ’ਤੇ ਮਿਲਦੀ ਰਹੀ ਤਾਂ ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਗਊਧਨ ਨੂੰ ਗਊਸ਼ਾਲਾਵਾਂ ਵਿਚ ਲਿਆਉਣ ਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਵਿਚ ਵੱਡੀ ਮਦਦ ਮਿਲੇਗੀ। 27 ਆਰਪੀਆਰ25
Ad Position 22
No active advertisement
ਪਿਛਲੀ ਖ਼ਬਰ ਖਾਲਸਾ ਗਰਲਜ਼ ਸੀਨੀ . ਸੈਕੰਡਰੀ ਸਕੂਲ ਮੋਰਿੰਡਾ ਵਿਖੇ ਧਾਰਮਿਕ ਸਮਾਗਮ 2 ਨੂੰ ਅਗਲੀ ਖ਼ਬਰ ਬਿਜਲੀ ਸਪਲਾਈ ਦਾ ਮੰਦਾ ਹਾਲ, ਇਲਾਕਾ ਵਾਸੀ ਤੇ ਕਿਸਾਨ ਪ੍ਰੇਸ਼ਾਨ
Ad Position 24