28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਵਲੋਂ ਵਿੱਤੀ ਗਿਆਨ ਤੇ ਨਿਵੇਸ਼ਕ ਜਾਗਰੂਕਤਾ ਸੰਬੰਧੀ ਕਰਵਾਇਆ ਸੈਮੀਨਾਰ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟੇ੍ਰਸ਼ਨ ਪੰਜਾਬ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਦੇ ਨਵੇਂ ਚੁਣੇ ਗਏ ਬਲਾਕ ਸੰਮਤੀ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰ, ਕਰਤੱਵਾਂ ਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦੇਣ ਲਈ ਬੀ. ਡੀ.

Ad Position 21
No active advertisement
ਸ੍ਰੀ ਚਮਕੌਰ ਸਾਹਿਬ ਦੇ ਬਲਾਕ ਦਫ਼ਤਰ ’ਚ ਬਲਾਕ ਸੰਮਤੀ ਮੈਂਬਰਾਂ ਲਈ ਕਰਵਾਏ ਜਾਗਰੂਕਤਾ ਸੈਮੀਨਾਰ ’ਚ ਹਿੱਸਾ ਲੈਂਦੇ ਸੰਮਤੀ ਮੈਂਬਰ। ਤਸਵੀਰ : ਜਗਮੋਹਣ ਸਿੰਘ ਨਾਰੰਗ 28-11-2026
ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟੇ੍ਰਸ਼ਨ ਪੰਜਾਬ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਦੇ ਨਵੇਂ ਚੁਣੇ ਗਏ ਬਲਾਕ ਸੰਮਤੀ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰ, ਕਰਤੱਵਾਂ ਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦੇਣ ਲਈ ਬੀ. ਡੀ. ਪੀ. ਓ. ਦਫ਼ਤਰ ਸ੍ਰੀ ਚਮਕੌਰ ਸਾਹਿਬ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ। ਪੰਚਾਇਤੀ ਵਿਭਾਗ ਦੇ ਸੇਵਾ ਮੁਕਤ ਜਾਇੰਟ ਡਾਇਰੈਕਟਰ ਪੰਜਾਬ (ਰਿਸਰਚ ਪਰਸਨ) ਅਵਤਾਰ ਸਿੰਘ ਭੁੱਲਰ ਨੇ ਸੰਮਤੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੰਮਤੀ ਮੈਂਬਰਾਂ ਕੋਲ ਹਰ ਖੇਤਰ ’ਚ ਸਰਕਾਰ ਨੇ ਬਹੁਤ ਸਾਰੀਆਂ ਪ੍ਰਸ਼ਾਸਕ ਸ਼ਕਤੀਆਂ ਦਾ ਮਾਲਕ ਬਣਾਇਆ ਹੈ, ਪਰ ਉਨ੍ਹਾਂ ਨੂੰ ਆਪਣੀਆਂ ਪ੍ਰਸ਼ਾਸਕੀ ਸ਼ਕਤੀਆਂ ਬਾਰੇ ਜਾਣਕਾਰੀ ਨਾ ਹੋਣ ਕਰ ਕੇ ਪਿੰਡਾਂ ’ਚ ਲੋਕਾਂ ਦੀ ਸੇਵਾ ਚੰਗੀ ਤਰ੍ਹਾਂ ਨਿਭਾਉਣ ਤੋਂ ਅਸਮਰਥ ਰਹਿ ਜਾਂਦੇ ਹਨ। ਸ੍ਰੀ ਭੁੱਲਰ ਨੇ ਵਿਸਥਾਰਪੂਰਵਕ ਪਿੰਡਾਂ ਦੇ ਸਰਬਪੱਖੀ ਵਿਕਾਸ ਕਰਨ ਲਈ ਵੱਖ-ਵੱਖ ਖੇਤਰਾਂ ਦੀਆਂ ਸ਼ਕਤੀਆਂ ਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ। ਰਿਸਰਚ ਪਰਸਨ ਬਲਜਿੰਦਰ ਕੌਰ ਨੇ ਦੱਸਿਆ ਕਿ ਬਲਾਕ ਸੰਮਤੀ ਮੈਂਬਰ ਆਪਣੇ ਅਧਿਕਾਰਾਂ ਦੀ ਵਰਤੋਂ ਕਰ ਕੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਤਾਲਮੇਲ ਕਰ ਕੇ ਸਰਕਾਰ ਦੀਆਂ ਨੀਤੀਆਂ ਨੂੰ ਅਮਲੀ ਰੂਪ ਦੇ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਕਰਨ ’ਚ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਗੁਰਦੀਪ ਸਿੰਘ ਗੜ੍ਹ ਤੇ ਮੋਰਿੰਡਾ ਦੀ ਚੇਅਰਪਰਸਨ ਹਰਵਿੰਦਰ ਕੌਰ ਸੰਧੂ ਨੇ ਕਿਹਾ ਕਿ ਵਿਭਾਗ ਵਲੋਂ ਬਲਾਕ ਸੰਮਤੀ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦੇਣਾ ਸ਼ਲਾਘਾਯੋਗ ਕੰਮ ਹੈ। ਕੋਆਰਡੀਨੇਟਰ ਸੁਰਜੀਤ ਸਿੰਘ ਸੈਣੀ ਨੇ ਰਿਸਰਚ ਪਰਸਨ ਤੇ ਬਲਾਕ ਸੰਮਤੀ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ ਚੇਅਰਮੈਨ ਜਸਵੀਰ ਸਿੰਘ ਰੌਲੂਮਾਜਰਾ,ਜਸਵੀਰ ਸਿੰਘ ਸੈਦਪੁਰ, ਮੋਹਣ ਸਿੰਘ, ਜਸਵਿੰਦਰ ਸਿੰਘ ਸੰਧੂਆਂ ਆਦਿ ਸਮੇਤ ਮੋਰਿੰਡਾ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸੰਮਤੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇਲਾ ਕਾਲਜ ਨੇ ਕਰਵਾਇਆ ਸਟਾਕ ਐਕਸਚੇਂਜ ਦਾ ਦੌਰਾ ਅਗਲੀ ਖ਼ਬਰ ਚਰਨਜੀਤ ਕੌਰ ਨੂਰਪੁਰ ਖ਼ੁਰਦ ਨੂੰ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
Ad Position 24