ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਲੱਡੂ ਵੰਡੇ
ਮੋਰਿੰਡਾ, 27 ਨਵੰਬਰ (ਪ੍ਰਿਤਪਾਲ ਸਿੰਘ)-ਪੰਜਾਬ ਦੀ ਸਿਆਸਤ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਇਕੱਠੇ ਹੋਣ ਦੀ ਖ਼ਬਰ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਮੋਰਿੰਡਾ ਦੇ ਮੇਨ ਬਾਜ਼ਾਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਅਤੇ ਭਾਜਪਾ ਮੋਰਿੰਡਾ ਮੰਡਲ ਦੇ ਪ੍ਰਧਾਨ ਰਾਜੇਸ਼ ਭਾਟੀਆ ਦੀ ਸਾਂਝੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਮੋਰਿੰਡਾ, 27 ਨਵੰਬਰ (ਪ੍ਰਿਤਪਾਲ ਸਿੰਘ)-ਪੰਜਾਬ ਦੀ ਸਿਆਸਤ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਇਕੱਠੇ ਹੋਣ ਦੀ ਖ਼ਬਰ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਮੋਰਿੰਡਾ ਦੇ ਮੇਨ ਬਾਜ਼ਾਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਅਤੇ ਭਾਜਪਾ ਮੋਰਿੰਡਾ ਮੰਡਲ ਦੇ ਪ੍ਰਧਾਨ ਰਾਜੇਸ਼ ਭਾਟੀਆ ਦੀ ਸਾਂਝੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹਰਮੋਹਣ ਸਿੰਘ ਸੰਧੂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਲਈ ਇਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਭਾਜਪਾ ਆਗੂ ਰਾਜੇਸ਼ ਭਾਟੀਆ ਨੇ ਕਿਹਾ ਕਿ ਪੰਜਾਬ ਦੇ ਹਿਤਾਂ ਨੂੰ ਮੁੱਖ ਰੱਖਦਿਆਂ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਇਕ ਸ਼ੁੱਭ ਸੰਕੇਤ ਹੈ। ਉਨ੍ਹਾਂ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦੇ ਵਰਕਰਾਂ ਵਿਚ ਆਪਸੀ ਸਾਂਝ ਅਤੇ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਆਗੂ ਦਰਸ਼ਨ ਸਿੰਘ ਸ਼ਿਵਜੋਤ, ਸੀਨੀਅਰ ਆਗੂ ਸਵਰਨ ਸਿੰਘ ਸੈਂਪਲਾ, ਹਰਪ੍ਰੀਤ ਸਿੰਘ ਸੰਗਤਪੁਰਾ, ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਸਰਪੰਚ ਦਵਿੰਦਰ ਸਿੰਘ ਮਝੈਲ, ਜਰਨੈਲ ਸਿੰਘ ਸਖੋ ਮਾਜਰਾ, ਕੇਸਰ ਸਿੰਘ ਸਖੋ ਮਾਜਰਾ, ਕਾਕਾ ਸਿੰਘ ਸਰਹਾਣਾ, ਬਲਜੀਤ ਸਿੰਘ ਅਰਨੌਲੀ, ਰਮਨ ਕੁਮਾਰ, ਦਵਿੰਦਰ ਸੂਦ, ਪਰਮਜੀਤ ਸਿੰਘ ਡੂਮਛੇੜੀ, ਗੁਰਪ੍ਰੀਤ ਸਿੰਘ, ਨੇਤਰ ਸਿੰਘ, ਰਜਨੀਸ਼ ਖੰਨਾ, ਦਵਿੰਦਰ ਸੂਦ, ਕੁਲਦੀਪ ਸਿੰਘ, ਭਾਗ ਸਿੰਘ, ਦੀਪਕ ਭਾਟੀਆ, ਵਿਜੇ ਕੁਮਾਰ, ਰਾਜੇਸ਼ ਕੁਮਾਰ, ਦਵਿੰਦਰ ਸ਼ਰਮਾ, ਹਰਕੇਸ਼ ਰਾਣਾ, ਅਮਿਤ ਕੁਮਾਰ, ਸੁਲੱਖਣ ਸਿੰਘ, ਗੁਰਮੁਖ ਸਿੰਘ ਕੋਟਲੀ, ਸੰਦੀਪ ਸਿੰਘ ਕੋਟਲੀ, ਅਸ਼ਵਨੀ ਕੁਮਾਰ ਸ਼ਰਮਾ, ਪਰਮਿੰਦਰ ਸਿੰਘ ਕੰਗ, ਅੰਮ੍ਰਿਤਪਾਲ ਸਿੰਘ ਮੁੰਡੀਆਂ, ਉਧਮ ਸਿੰਘ ਰਾਣਾ, ਰਕੇਸ਼ ਕੁਮਾਰ ਸ਼ਰਮਾ ਅਤੇ ਗੁਰਬਾਜ਼ ਸਿੰਘ ਸਮੇਤ ਅਨੇਕਾਂ ਪਾਰਟੀ ਵਰਕਰ ਹਾਜ਼ਰ ਸਨ।