27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਝੱਜ ਸਰਕਲ ਦੀ ਕਾਰਜਕਾਰਨੀ ਮੀਟਿੰਗ ਆਯੋਜਿਤ

ਕਾਹਨਪੁਰ ਖੂਹੀ, 27 ਨਵੰਬਰ (ਗੁਰਬੀਰ ਸਿੰਘ ਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਝੱਜ ਸਰਕਲ ਦੀ ਕਾਰਜਕਾਰਨੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੰਸਦ ਮੈਂਬਰ ਸਿਕੰਦਰ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 28-11-2026
ਕਾਹਨਪੁਰ ਖੂਹੀ, 27 ਨਵੰਬਰ (ਗੁਰਬੀਰ ਸਿੰਘ ਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਝੱਜ ਸਰਕਲ ਦੀ ਕਾਰਜਕਾਰਨੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੰਸਦ ਮੈਂਬਰ ਸਿਕੰਦਰ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੰਡਲ ਪ੍ਰਧਾਨ ਬਾਲ ਕ੍ਰਿਸ਼ਨ ਕੁੱਕੂ ਨੇ ਆਏ ਹੋਏ ਮਹਿਮਾਨਾਂ, ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਪਾਰਟੀ ਦੀ ਵਿਚਾਰਧਾਰਾ, ਨੀਤੀਆਂ ਅਤੇ ਲੋਕ ਹਿਤ ਨਾਲ ਜੁੜੇ ਕੰਮਾਂ ਬਾਰੇ ਵਿਸਥਾਰ ਨਾਲ ਵਿਚਾਰਾਂ ਹੋਈਆਂ। ਆਗੂਆਂ ਨੇ ਵਰਕਰਾਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦਾ ਸੰਦੇਸ਼ ਪਿੰਡਾਂ ਤੇ ਘਰਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਜਥੇਬੰਦਕ ਸਰਗਰਮੀਆਂ ਨੂੰ ਹੋਰ ਸੁਚਾਰੂ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਜ਼ਮੀਨੀ ਪੱਧਰ ’ਤੇ ਕੰਮ ਕਰਦੇ ਵਰਕਰਾਂ ਦੀ ਭੂਮਿਕਾ ਨੂੰ ਅਹਿਮ ਦੱਸਿਆ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਨਾਲ ਲਗਾਤਾਰ ਜੁੜਾਅ ਪਾਰਟੀ ਦੀ ਮਜ਼ਬੂਤੀ ਦਾ ਆਧਾਰ ਹਨ। ਉਨ੍ਹਾਂ ਨੇ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਸਾਹਮਣੇ ਸਪਸ਼ਟ ਢੰਗ ਨਾਲ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਸੰਸਦ ਮੈਂਬਰ ਸਿਕੰਦਰ ਕੁਮਾਰ ਨੇ ਭਾਜਪਾ ਦੀ ਲੋਕਪੱਖੀ ਸੋਚ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਦੀ ਮਹੱਤਤਾ ਉਭਾਰੀ। ਮੀਟਿੰਗ ਵਿਚ ਪੰਜਾਬ ਨੂੰ ਖ਼ੁਸ਼ਹਾਲ, ਸੁਰੱਖਿਅਤ ਅਤੇ ਵਿਕਸਿਤ ਬਣਾਉਣ ਦੇ ਉਦੇਸ਼ ਨਾਲ ਸਾਂਝੇ ਯਤਨ ਕਰਨ ਦਾ ਸੰਦੇਸ਼ ਦਿੱਤਾ ਗਿਆ। ਪਾਰਟੀ ਦੀ ਵਿਚਾਰਧਾਰਾ ਤੇ ਲੋਕ ਹਿਤ ਦੇ ਕੰਮਾਂ ਸੰਬੰਧੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ’ਤੇ ਵੀ ਜ਼ੋਰ ਰਿਹਾ। ਮੀਟਿੰਗ ਵਿਚ ਸੰਤੋਖ ਸਿੰਘ ਝੱਜ, ਮਾਸਟਰ ਮੋਹਨ ਸਿੰਘ, ਹੈਪੀ ਸਮੀਰੋਵਾਲ, ਤਰਨਜੀਤ ਸਿੰਘ, ਸੰਤੋਖ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਅੰਤ ਵਿਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਲੋਕ ਸੇਵਾ ਨਾਲ ਜੁੜੀਆਂ ਗਤੀਵਿਧੀਆਂ ਨੂੰ ਮਿਲ ਕੇ ਅੱਗੇ ਵਧਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੈਂਸ ਵਿਖੇ ਵਿਧਾਇਕ ਦਿਨੇਸ਼ ਚੱਢਾ ਤੇ ਮੈਡਮ ਨਿਸ਼ਾ ਚੱਢਾ ਨੇ ਸਖ਼ੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਖੇੜੀ ਸਲਾਬਤਪੁਰ ਦੇ 64 ਵੇਂ ਗੁਰੂ ਨਾਨਕ ਟੂਰਨਾਮੈਂਟ ਤੇ ਫੁੱਟਬਾਲ ਕੱਪ ਦਾ ਪੋਸਟਰ ਜਾਰੀ
Ad Position 24