27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਬੈਂਸ ਵਿਖੇ ਵਿਧਾਇਕ ਦਿਨੇਸ਼ ਚੱਢਾ ਤੇ ਮੈਡਮ ਨਿਸ਼ਾ ਚੱਢਾ ਨੇ ਸਖ਼ੀਆਂ ਨਾਲ ਕੀਤੀ ਮੀਟਿੰਗ

ਨੂਰਪੁਰ ਬੇਦੀ, 27 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਮਹਿਲਾਵਾਂ ਨੂੰ ਸਮਾਜਿਕ ਅਤੇ ਰਾਜਨੀਤਿਕ ਤੌਰ ’ਤੇ ਹੋਰ ਵਧੇਰੇ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਚਾਰਾਂ ਨੂੰ ਸੁਣਨ ਦੇ ਉਦੇਸ਼ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ ਅਤੇ ਮੈਡਮ ਨਿਸ਼ਾ ਚੱਢਾ ਵਲੋਂ ਪਿੰਡ ਬੈਂਸ ਵਿਖੇ ਸਖ਼ੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਮੀਟਿੰਗ ਵਿਚ ਮੌਜੂਦ ਮਹਿਲਾਵਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਸੁਝਾਵਾਂ, ਉਮੀਦਾਂ ਅਤੇ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ।

Ad Position 21
No active advertisement
ਬੈਂਸ ਵਿਖੇ ਸਖ਼ੀਆਂ ਨਾਲ ਮੀਟਿੰਗ ਕਰਦੇ ਵਿਧਾਇਕ ਦਿਨੇਸ਼ ਚੱਢਾ ਤੇ ਮੈਡਮ ਨਿਸ਼ਾ ਚੱਢਾ। ਤਸਵੀਰ : ਰਾਜੇਸ਼ ਚੌਧਰੀ 28-11-2026
ਨੂਰਪੁਰ ਬੇਦੀ, 27 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਮਹਿਲਾਵਾਂ ਨੂੰ ਸਮਾਜਿਕ ਅਤੇ ਰਾਜਨੀਤਿਕ ਤੌਰ ’ਤੇ ਹੋਰ ਵਧੇਰੇ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਚਾਰਾਂ ਨੂੰ ਸੁਣਨ ਦੇ ਉਦੇਸ਼ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ ਅਤੇ ਮੈਡਮ ਨਿਸ਼ਾ ਚੱਢਾ ਵਲੋਂ ਪਿੰਡ ਬੈਂਸ ਵਿਖੇ ਸਖ਼ੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਮੀਟਿੰਗ ਵਿਚ ਮੌਜੂਦ ਮਹਿਲਾਵਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਸੁਝਾਵਾਂ, ਉਮੀਦਾਂ ਅਤੇ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਮੀਟਿੰਗ ਦੌਰਾਨ ਵਿਧਾਇਕ ਚੱਢਾ ਨੇ ਕਿਹਾ ਕਿ ਸਮਾਜ ਦੀ ਤਰੱਕੀ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਸੰਭਵ ਨਹੀਂ ਹੈ। ਮਹਿਲਾਵਾਂ ਵਿਚ ਅਥਾਹ ਸਮਰੱਥਾ, ਹੁਨਰ ਅਤੇ ਅੱਗੇ ਵਧਣ ਦੀ ਇੱਛਾ ਮੌਜੂਦ ਹੈ, ਲੋੜ ਸਿਰਫ਼ ਉਨ੍ਹਾਂ ਨੂੰ ਢੁਕਵਾਂ ਮੌਕਾ ਤੇ ਮੰਚ ਪ੍ਰਦਾਨ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਵਾਜ਼ ਨੂੰ ਬਣਦਾ ਮੰਚ ਦੇਣਾ, ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣਾ ਸਾਡੀ ਮੁੱਖ ਤਰਜੀਹ ਹੈ। ਮੈਡਮ ਨਿਸ਼ਾ ਚੱਢਾ ਨੇ ਵੀ ਮਹਿਲਾਵਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਖ਼ੀਆਂ ਦੀਆਂ ਮੀਟਿੰਗਾਂ ਦਾ ਮੁੱਖ ਮਕਸਦ ਮਹਿਲਾਵਾਂ ਨੂੰ ਇਕ ਅਜਿਹਾ ਮੰਚ ਪ੍ਰਦਾਨ ਕਰਨਾ ਹੈ, ਜਿੱਥੇ ਉਹ ਬਿਨਾਂ ਕਿਸੇ ਝਿਜਕ ਦੇ ਆਪਣੇ ਵਿਚਾਰ ਰੱਖ ਸਕਣ ਤੇ ਆਪਣੇ ਆਲੇ - ਦੁਆਲੇ ਦੀਆਂ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲ ਕਰ ਸਕਣ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਸੁਝਾਅ ਸਮਾਜ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਮੌਕੇ ਮਹਿਲਾਵਾਂ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ ਤੇ ਵੱਖ-ਵੱਖ ਮੁੱਦਿਆਂ ਸੰਬੰਧੀ ਸੁਝਾਅ ਪੇਸ਼ ਕੀਤੇ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਕਾਂਗਰਸ ਨੇ ਸੰਵਿਧਾਨ ਦਿਵਸ ਮੌਕੇ ਡਾ. ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਝੱਜ ਸਰਕਲ ਦੀ ਕਾਰਜਕਾਰਨੀ ਮੀਟਿੰਗ ਆਯੋਜਿਤ
Ad Position 24