27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਰਜਿੰਦਰ ਕੌਰ ਨਮਿਤ ਅੰਤਿਮ ਅਰਦਾਸ ਸਮਾਗਮ ਮੌਕੇ ਵੱਖ - ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਿੰਦਰ ਪ੍ਰੀਤ ਸਿੰਘ ਬਾਵਾ ਦੇ ਮਾਤਾ ਸਵ. ਰਜਿੰਦਰ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਟਿੱਬੀ ਸਾਹਿਬ, ਹੈੱਡ ਦਰਬਾਰ ਕੋਟ ਪੁਰਾਣ, ਰੂਪਨਗਰ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-11-2026
ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਿੰਦਰ ਪ੍ਰੀਤ ਸਿੰਘ ਬਾਵਾ ਦੇ ਮਾਤਾ ਸਵ. ਰਜਿੰਦਰ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਟਿੱਬੀ ਸਾਹਿਬ, ਹੈੱਡ ਦਰਬਾਰ ਕੋਟ ਪੁਰਾਣ, ਰੂਪਨਗਰ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਦੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਮਾਤਾ ਰਜਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬਾਵਾ ਪਰਿਵਾਰ ਵਲੋਂ ਕਾਨੂੰਨ ਦੇ ਖੇਤਰ ਤੇ ਸਮਾਜ ਸੇਵਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ, ਭਾਰਤ ਸਰਕਾਰ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਵੀ ਮਾਤਾ ਰਜਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਰੂਪਨਗਰ ਅਮਰਜੀਤ ਸਿੰਘ ਸੰਦੋਆ, ਬਾਬਾ ਹਰਦੀਪ ਸਿੰਘ ਗੁਰਦੁਆਰਾ ਸਤਨਾਮ ਜੀ ਵਾਲੇ, ਹਰਬੰਸ ਸਿੰਘ ਕੰਦੋਲਾ, ਹਰਕੀਰਤ ਸਿੰਘ ਜ਼ਿਲ੍ਹਾ ਅਟਾਰਨੀ, ਰਜਿੰਦਰ ਕੁਮਾਰ ਜ਼ਿਲ੍ਹਾ ਅਟਾਰਨੀ, ਤਰਨਜੀਤ ਕੌਰ ਜ਼ਿਲ੍ਹਾ ਅਟਾਰਨੀ, ਜਥੇਦਾਰ ਜਰਨੈਲ ਸਿੰਘ ਔਲਖ ਤੇ ਗੁਰਿੰਦਰ ਸਿੰਘ ਗੋਗੀ ਸਾਬਕਾ ਮੈਂਬਰ ਐਸ. ਜੀ. ਪੀ. ਸੀ., ਸੰਗਰਾਮ ਸਿੰਘ ਯੂ. ਐਸ. ਏ., ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਬਘੇਲ ਸਿੰਘ ਐਮ. ਡੀ. ਰੋਪੜ ਪ੍ਰਾਪਰਟੀਜ਼ ਐਂਡ ਬਿਲਡਰਜ਼, ਸੁਖਵਿੰਦਰ ਸਿੰਘ ਵਿਸਕੀ ਸਾਬਕਾ ਜ਼ਿਲ੍ਹਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਸੁਰਿੰਦਰ ਸਿੰਘ ਹਰੀਪੁਰ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਰੂਪਨਗਰ, ਬਲਵਿੰਦਰ ਸਿੰਘ ਧਨੋਆ ਠੇਕੇਦਾਰ, ਇਕਬਾਲ ਸਿੰਘ ਸਾਲਾਪੁਰ, ਚਰਨ ਸਿੰਘ ਭਾਟੀਆ ਮੁੱਖ ਸੇਵਾਦਾਰ ਗੁਰਦੁਆਰਾ ਸਿੰਘ ਸਭਾ, ਹਰਗੁਰਦੇਵ ਸਿੰਘ ਕੋਹਲੀ, ਐਡਵੋਕੇਟ ਹਰਮੋਨ ਸਿੰਘ ਪਾਲ, ਐਡਵੋਕੇਟ ਭੁਪਿੰਦਰ ਸਿੰਘ ਰਾਜਾ, ਐਡਵੋਕੇਟ ਐਸ. ਕੇ. ਕੌਸ਼ਲ, ਐਡਵੋਕੇਟ ਸਰਬਜੀਤ ਸਿੰਘ, ਅਮਰਦੀਪ ਸਿੰਘ ਮਾਂਗਟ ਚੇਅਰਮੈਨ ਮਾਰਕੀਟ ਕਮੇਟੀ, ਹਰਨੇਕ ਸਿੰਘ ਭੂਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਅਮਰਜੀਤ ਸਿੰਘ ਮੱਕੋਵਾਲ, ਅਮਰੀਕ ਸਿੰਘ ਕਟਵਾਲ ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਐਡਵੋਕੇਟ ਡੀ. ਐਸ. ਦਿਓਲ, ਅਵਤਾਰ ਸਿੰਘ ਮੁੰਦਰਾ, ਜ਼ੋਰਾਵਰ ਸਿੰਘ, ਮੋਹਨਜੀਤ ਸਿੰਘ ਕਮਾਲਪੁਰ, ਦੇਸ ਰਾਜ ਸੈਣੀ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਚੌਧਰੀ ਦੇਸ ਰਾਜ, ਕਰਨੈਲ ਸਿੰਘ ਆਜ਼ਮਪੁਰ, ਡਾ. ਪ੍ਰੇਮ, ਜਸਬੀਰ ਸਿੰਘ ਸਸਕੌਰ, ਹਰੀਸ਼ ਜਲੋਟਾ, ਐਡਵੋਕੇਟ ਦੌਲਤ ਸਿੰਘ ਚੱਬਰੇਵਾਲ, ਗੁਰਚਰਨ ਸਿੰਘ ਠੋਣਾ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮਾਕੜ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਮਾਸਟਰ ਕਰਨੈਲ ਸਿੰਘ, ਮੁਲਤਾਨ ਸਿੰਘ ਰਾਣਾ, ਮੇਜਰ ਸਿੰਘ, ਜੋਧ ਸਿੰਘ, ਸਰਪੰਚ ਨਿਰਮਲ ਸਿੰਘ, ਹਰਪ੍ਰੀਤ ਸਿੰਘ, ਬਸੰਤ ਸਿੰਘ, ਨਰੇਸ਼ ਕੁਮਾਰ ਬਾਹਮਣ ਮਾਜਰਾ, ਤਰਲੋਚਨ ਸਿੰਘ ਧਾਮੀ ਅਤੇ ਗੁਰਤੇਜ ਸਿੰਘ ਗਰੇਵਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਤੋਂ ਇਲਾਵਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ, ਹਰਗੁਰਦੇਵ ਸਿੰਘ ਕੋਹਲੀ, ਸੈਣੀ ਭਵਨ ਰੂਪਨਗਰ, ਆਲ ਇੰਡੀਆ ਸੈਣੀ ਕਮਿਊਨਿਟੀ, ਡੀ. ਏ . ਵੀ. ਸਕੂਲ, ਗਾਂਧੀ ਸਕੂਲ ਰੂਪਨਗਰ, ਬਾਰ ਐਸੋਸੀਏਸ਼ਨ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ, ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਸਮੇਤ ਵੱਖ-ਵੱਖ ਸੰਸਥਾਵਾਂ ਵਲੋਂ ਸ਼ੋਕ ਸੰਦੇਸ਼ ਭੇਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅੰਤ ਵਿਚ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਨੇ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਗਿਆਨੀ ਜਗਮਿੱਤਰ ਸਿੰਘ ਨੇ ਬਾਖ਼ੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਮੁੱਦਿਆਂ ਲਈ ਨਹੀਂ, ਬਲਕਿ ਕੁਰਸੀ ਲਈ ਗੱਠਜੋੜ- ਗੁਰਦਰਸ਼ਨ ਸਿੰਘ ਅਗਲੀ ਖ਼ਬਰ ਭਗਵਾਨ ਦੀ ਭਗਤੀ ਮਨੁੱਖ ਨੂੰ ਹੰਕਾਰ ਤੋਂ ਦੂਰ ਕਰਕੇ ਸੇਵਾ ਤੇ ਸਿਮਰਨ ਦੇ ਮਾਰਗ ’ਤੇ ਤੋਰਦੀ-ਆਚਾਰੀਆ ਕੌਸ਼ਲ
Ad Position 24