27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਮੁੱਦਿਆਂ ਲਈ ਨਹੀਂ, ਬਲਕਿ ਕੁਰਸੀ ਲਈ ਗੱਠਜੋੜ- ਗੁਰਦਰਸ਼ਨ ਸਿੰਘ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਸ੍ਰੀ ਅਨੰਦਪੁਰ ਸਾਹਿਬ) ਦੇ ਅੱਜ ਪਹਿਲੇ ਸਥਾਪਨਾ ਦਿਵਸ ਮੌਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਚੜ੍ਹਦੀ ਕਲਾ ਲਈ ਗੁਰੂ ਚਰਨਾਂ ’ਚ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 28-11-2026
ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਸ੍ਰੀ ਅਨੰਦਪੁਰ ਸਾਹਿਬ) ਦੇ ਅੱਜ ਪਹਿਲੇ ਸਥਾਪਨਾ ਦਿਵਸ ਮੌਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਚੜ੍ਹਦੀ ਕਲਾ ਲਈ ਗੁਰੂ ਚਰਨਾਂ ’ਚ ਅਰਦਾਸ ਕੀਤੀ। ਉਪਰੰਤ ਸਥਾਨਕ ਪ੍ਰੈੱਸ ਭਵਨ ਵਿਖੇ ਪੱਤਰਕਾਰ ਮਿਲਣੀ ਦੌਰਾਨ ਦਲ ਦੇ ਪ੍ਰਧਾਨ ਦਵਿੰਦਰ ਸਿੰਘ, ਜਨਰਲ ਸਕੱਤਰ ਗੁਰਦਰਸ਼ਨ ਸਿੰਘ ਮਜਾਤੜੀ ਆਦਿ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਮੁੱਦਿਆਂ ਲਈ ਨਹੀਂ, ਬਲਕਿ ਕੁਰਸੀ ਲਈ ਗੱਠਜੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਭੁਲਾਅ ਦਿੱਤਾ ਹੈ, ਜਿਸ ਦਾ ਸਪਸ਼ਟ ਸਬੂਤ ਗੱਠਜੋੜ ਮੌਕੇ ਦੋਵੇਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਜਾਬ ਦੀ ਕੋਈ ਗੱਲ ਨਾ ਕਰਨ ਹੈ। ‘ਆਪ’ ’ਤੇ ਵਰ੍ਹਦਿਆਂ ਉਕਤ ਆਗੂਆਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀਆਂ ਵਲੋਂ ਪੰਜਾਬ ਦੀ ਆਰਥਿਕਤਾ ਨੂੰ ਧਾੜਵੀਆਂ ਦੀ ਤਰ੍ਹਾਂ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਦੇ ਲੋਕਾਂ ਦੇ ਜਨਤਕ ਸਰਮਾਏ ਨਾਲ ਆਪਣੇ ਰਾਜਸੀ ਹਿਤਾਂ ਲਈ ਬੀਤੇ ਦਿਨ ਕੀਤੀ ਮੋਗਾ ਰੈਲੀ ’ਚ ਅਰਬਾਂ ਰੁਪਏ ਪਾਣੀ ਤਰ੍ਹਾਂ ਲੁਟਾਏ ਹਨ। ‘ਆਪ’ ਦੀਆਂ ਮੁਫ਼ਤਖ਼ੋਰੀ ਵਾਲੀਆਂ ਨੀਤੀਆਂ ਕਰਕੇ ਅੱਜ ਪੰਜਾਬ ਕਰੀਬ 5 ਲੱਖ ਕਰੋੜ ਰੁਪਏ ਦਾ ਕਰਜ਼ਾਈ ਹੋਣ ਵਾਲਾ ਹੈ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਪਾਰਟੀ ਦਾ ਜਨਤਾ ਦਲ ਯੂਨਾਇਟਡ ਨਾਲ ਸਮਝੌਤਾ ਹੋ ਗਿਆ ਹੈ। ਸੀਟਾਂ ਦੀ ਵੰਡ ਦਾ ਐਲਾਨ ਆਉਂਦੇ ਦਿਨਾਂ ’ਚ ਕਰ ਦਿੱਤਾ ਜਾਵੇਗ । ਇਸ ਮੌਕੇ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਪਾਲ ਸਿੰਘ ਬੋਰੀਆਂ ਸਿੱਖ ਸਮਾਜ ਨੂੰ ਆਪਣਾ ਪਹਿਲਾ ਉਮੀਦਵਾਰ ਐਲਾਨਿਆ ਹੈ। ਇਸ ਮਿਲਣੀ ਦੌਰਾਨ ਜਨਤਾ ਦਲ (ਯੂ) ਦੇ ਸੰਗਠਨ ਸਕੱਤਰ ਸੰਜੀਵ ਝਾਅ ਤੇ ਪੰਜਾਬ ਮਹਿਲਾ ਵਿੰਗ ਦੇ ਪ੍ਰਧਾਨ ਮਮਤਾ ਦੱਤ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਮਿਲ ਕੇ ਪੰਜਾਬ ਪੁਰਾਣੇ ਪੰਜਾਬ ਸਥਾਪਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜਨਤਾ ਦਲ (ਯੂ) ਵਲੋਂ ਮਹਿਲਾਵਾਂ ਨੂੰ ਵੱਧ ਤੋਂ ਵੱਧ ਸੀਟਾਂ ’ਤੇ ਚੋਣ ਟਿਕਟ ਦਿੱਤੇ ਜਾਣਗੇ। ਇਸ ਮੌਕੇ ਦੀਦਾਰ ਸਿੰਘ ਸਹੋਤਾ ਮੀਤ ਪ੍ਰਧਾਨ, ਮਲਵਿੰਦਰ ਸਿੰਘ ਬੈਨੀਵਾਲ ਪੰਜਾਬ ਪ੍ਰਧਾਨ ਜਨਤਾ ਦਲ (ਯੂ), ਜਗਸੀਰ ਸਿੰਘ ਤਖ਼ਤੂਪੁਰਾ, ਅਮਜੇਰ ਸਿੰਘ ਸਹੋਤਾ, ਦਰਸ਼ਨ ਸਿੰਘ ਬਸੀ ਪਠਾਣਾਂ, ਰੂਪ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਸਿੰਘ ਰੂਪਨਗਰ ਆਦਿ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ’ਚ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਰਜਿੰਦਰ ਕੌਰ ਨਮਿਤ ਅੰਤਿਮ ਅਰਦਾਸ ਸਮਾਗਮ ਮੌਕੇ ਵੱਖ - ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24