ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਸਿੰਘਪੁਰ ਹਸਪਤਾਲ ਨੂੰ ਮਿਲੀਆਂ ਆਧੁਨਿਕ ਸਿਹਤ ਸਹੂਲਤਾਂ ਦੀ ਸੌਗਾਤ
ਨੂਰਪੁਰ ਬੇਦੀ, 27 ਨਵੰਬਰ (ਵਿੰਦਰ ਪਾਲ ਝਾਂਡੀਆਂ)-ਕਿਸੇ ਵੀ ਇਲਾਕੇ ਦੀ ਤਰੱਕੀ ਦਾ ਅਸਲ ਪੈਮਾਨਾ ਉਥੋਂ ਦੇ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਹੁੰਦੀਆਂ ਹਨ। ਖ਼ਾਸ ਕਰਕੇ ਸਿਹਤ ਸੇਵਾਵਾਂ ਦੇ ਮਾਮਲੇ ’ਚ ਜੇਕਰ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਇਲਾਜ ਦੀ ਸਹੂਲਤ ਮਿਲ ਜਾਵੇ ਤਾਂ ਇਹ ਕਿਸੇ ਵੱਡੀ ਰਾਹਤ ਤੋਂ ਘੱਟ ਨਹੀਂ ਹੁੰਦਾ।
ਸ
ਸਰਕਾਰੀ ਹਸਪਤਾਲ ਸਿੰਘਪੁਰ ਦੀ ਇਮਾਰਤ, ਨਵੀਂ ਲਿਆਉਂਦੀ ਅਲਟਰਾਸਾਊਂਡ ਮਸ਼ੀਨ। ਤਸਵੀਰ : ਵਿੰਦਰਪਾਲ ਝਾਂਡੀਆਂ
28-11-2026
ਨੂਰਪੁਰ ਬੇਦੀ, 27 ਨਵੰਬਰ (ਵਿੰਦਰ ਪਾਲ ਝਾਂਡੀਆਂ)-ਕਿਸੇ ਵੀ ਇਲਾਕੇ ਦੀ ਤਰੱਕੀ ਦਾ ਅਸਲ ਪੈਮਾਨਾ ਉਥੋਂ ਦੇ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਹੁੰਦੀਆਂ ਹਨ। ਖ਼ਾਸ ਕਰਕੇ ਸਿਹਤ ਸੇਵਾਵਾਂ ਦੇ ਮਾਮਲੇ ’ਚ ਜੇਕਰ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਇਲਾਜ ਦੀ ਸਹੂਲਤ ਮਿਲ ਜਾਵੇ ਤਾਂ ਇਹ ਕਿਸੇ ਵੱਡੀ ਰਾਹਤ ਤੋਂ ਘੱਟ ਨਹੀਂ ਹੁੰਦਾ। ਇਕ ਸਮਾਂ ਸੀ ਜਦੋਂ ਇਹ ਹਸਪਤਾਲ ਐਕਸ-ਰੇ ਵਰਗੀ ਮੁੱਢਲੀ ਸਹੂਲਤ ਤੋਂ ਵੀ ਵਾਂਝਾ ਸੀ ਅਤੇ ਮਰੀਜ਼ਾਂ ਨੂੰ ਛੋਟੀਆਂ-ਛੋਟੀਆਂ ਜਾਂਚਾਂ ਲਈ ਵੀ ਹੋਰਨਾਂ ਹਸਪਤਾਲਾਂ ਦਾ ਰੁਖ਼ ਕਰਨਾ ਪੈਂਦਾ ਸੀ ਪਰ ਹੁਣ ਹਾਲਾਤ ਬਦਲ ਰਹੇ ਹਨ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਹਸਪਤਾਲ ਵਿਚ ਇਕ ਤੋਂ ਬਾਅਦ ਇਕ ਨਵੀਆਂ ਸਿਹਤ ਸਹੂਲਤਾਂ ਦਾ ਵਿਸਥਾਰ ਹੋਇਆ ਹੈ। ਹੁਣ ਇਸ ਕੜੀ ’ਚ ਅਲਟਰਾਸਾਊਂਡ ਮਸ਼ੀਨ ਦੀ ਆਮਦ ਨੇ ਇਕ ਹੋਰ ਮਹੱਤਵਪੂਰਨ ਅਧਿਆਇ ਜੋੜ ਦਿੱਤਾ ਹੈ। ਹਸਪਤਾਲ ਵਿਚ ਪਹਿਲਾਂ ਡਿਜੀਟਲ ਐਕਸ-ਰੇ ਦੀ ਸਹੂਲਤ ਉਪਲਬਧ ਕਰਵਾਈ ਗਈ, ਲੈਬ ਸੇਵਾਵਾਂ ਦਾ ਵਿਸਥਾਰ ਕੀਤਾ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਗਏ। ਇਸ ਤੋਂ ਇਲਾਵਾ ਡਾਕਟਰਾਂ ਦੀ ਉਪਲਬਧਤਾ ਯਕੀਨੀ ਬਣਾਉਣ, ਨਵੇਂ ਬੈੱਡ ਲਗਾਉਣ ਤੇ ਮਰੀਜ਼ਾਂ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਵੱਲ ਕਦਮ ਚੁੱਕੇ ਗਏ। ਹਸਪਤਾਲ ਦੀ ਇਮਾਰਤ ਦੀ ਨਵੀਂ ਦਿੱਖ ਲਈ 2.81 ਕਰੋੜ ਰੁਪਏ ਦੀ ਲਾਗਤ ਨਾਲ ਰੈਨੋਵੇਸ਼ਨ ਦਾ ਕੰਮ ਵੀ ਇਸੇ ਬਦਲਾਅ ਦਾ ਅਹਿਮ ਹਿੱਸਾ ਹੈ। ਇਸ ਦੇ ਨਾਲ ਹੀ ਆਪੇ੍ਸ਼ਨ ਥੀਏਟਰ ਚਾਲੂ ਹੋਣ ਨਾਲ ਹਸਪਤਾਲ ਦੀ ਇਲਾਜ ਸਬੰਧੀ ਸਮਰੱਥਾ ਵਿਚ ਵੀ ਵਾਧਾ ਹੋਇਆ ਹੈ। ਹੁਣ ਅਲਟਰਾਸਾਊਂਡ ਮਸ਼ੀਨ ਪਹੁੰਚਣ ਨਾਲ ਮਰੀਜ਼ਾਂ ਨੂੰ ਜਾਂਚ ਦੀ ਇਕ ਹੋਰ ਅਹਿਮ ਸਹੂਲਤ ਮਿਲਣ ਜਾ ਰਹੀ ਹੈ। ਇਸ ਮਸ਼ੀਨ ਨੂੰ ਚਲਾਉਣ ਲਈ ਆਉਣ ਵਾਲੇ ਕੁੱਝ ਦਿਨਾਂ ਵਿਚ ਰੇਡੀਓਲੋਜਿਸਟ ਡਾਕਟਰ ਨੂੰ ਇਨਪੈਨਲ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਲਟਰਾਸਾਊਂਡ ਸੇਵਾਵਾਂ ਸ਼ੁਰੂ ਹੋਣ ਦੀ ਉਮੀਦ ਹੈ। ਇਨ੍ਹਾਂ ਤਬਦੀਲੀਆਂ ’ਚ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਸਪਤਾਲ ਦੀਆਂ ਲੋੜਾਂ ਨੂੰ ਉਠਾਉਣ ਤੇ ਸਿਹਤ ਸਹੂਲਤਾਂ ਦਾ ਦਾਇਰਾ ਵਧਾਉਣ ਲਈ ਕੀਤੇ ਯਤਨਾਂ ਦੀ ਅਹਿਮ ਭੂਮਿਕਾ ਰਹੀ ਹੈ।