ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਕਾਰਜਕਾਰਨੀ ਮੀਟਿੰਗ, ਸੰਸਦ ਮੈਂਬਰ ਸਿਕੰਦਰ ਕੁਮਾਰ ਨੇ ਕੀਤੀ ਸ਼ਮੂਲੀਅਤ
ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਦੇ ਘਨੌਲੀ ਮੰਡਲ ਦੀ ਕਾਰਜਕਾਰਨੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੰਸਦ ਮੈਂਬਰ ਸਿਕੰਦਰ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਘ
ਘਨੌਲੀ ਮੰਡਲ ਦੀ ਭਾਜਪਾ ਦੀ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਤੇ ਹਾਜ਼ਰ ਭਾਜਪਾ ਆਗੂ ਤੇ ਵਰਕਰ। ਤਸਵੀਰ : ਜਸਵੀਰ ਸਿੰਘ ਸੈਣੀ
29-11-2026
ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਦੇ ਘਨੌਲੀ ਮੰਡਲ ਦੀ ਕਾਰਜਕਾਰਨੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੰਸਦ ਮੈਂਬਰ ਸਿਕੰਦਰ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੰਡਲ ਪ੍ਰਧਾਨ ਇੰਦਰਪਾਲ ਸਿੰਘ ਸੈਣੀ ਨੇ ਸੰਸਦ ਮੈਂਬਰ, ਜ਼ਿਲ੍ਹਾ ਪ੍ਰਧਾਨ ਅਤੇ ਮੀਟਿੰਗ ਵਿਚ ਪਹੁੰਚੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਪਾਰਟੀ ਦੇ ਜਥੇਬੰਦਕ ਵਿਸਥਾਰ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪਿੰਡ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ, ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਮਜ਼ਬੂਤ ਕਰਨ ਸੰਬੰਧੀ ਰਣਨੀਤੀ ’ਤੇ ਚਰਚਾ ਹੋਈ। ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਜਥੇਬੰਦੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇੱਕਜੁੱਟਤਾ ਅਤੇ ਆਪਸੀ ਤਾਲਮੇਲ ਨੂੰ ਅਹਿਮ ਦੱਸਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਸਰਗਰਮ ਭੂਮਿਕਾ ਜ਼ਰੂਰੀ ਹੈ। ਉਨ੍ਹਾਂ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸੰਸਦ ਮੈਂਬਰ ਸਿਕੰਦਰ ਕੁਮਾਰ ਨੇ ਵੀ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਘਰ-ਘਰ ਤੱਕ ਪਹੁੰਚ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਬਾਰੇ ਵਿਚਾਰ ਕੀਤਾ। ਇਸ ਮੌਕੇ ਜਗਦੀਸ਼ ਕਟਲੀ, ਰਾਮ ਨੂੰਹੋਂ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।