ਵਿਧਾਇਕ ਚੱਢਾ ਵਲੋਂ ਮਾਤਾ ਪ੍ਰਕਾਸ਼ ਕੌਰ ਆਜ਼ਮਪੁਰ ਦੀ ਮੌਤ ’ਤੇ ਦੁੱਖ ਪ੍ਰਗਟ
ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਨਰਾਈਜ਼ ਪੈਲੇਸ ਦੇ ਐਮ. ਡੀ.
ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਨਰਾਈਜ਼ ਪੈਲੇਸ ਦੇ ਐਮ. ਡੀ. ਅਜੀਤ ਸਿੰਘ ਤੇ ਦੋਸਤ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੀ ਮਾਤਾ ਪ੍ਰਕਾਸ਼ ਕੌਰ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਮਾਤਾ ਪ੍ਰਕਾਸ਼ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਜਿਸ ਕਾਰਨ ਪਰਿਵਾਰ ਤੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨੀਆ ਦੇ ਸਭ ਤੋਂ ਪਵਿੱਤਰ ਅਤੇ ਅਨਮੋਲ ਰਿਸ਼ਤਿਆਂ ਵਿਚੋਂ ਇਕ ਹੈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਦੇ ਨਾਲ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਬਲਵੀਰ ਟੇਢੇਵਾਲ, ਚਮਨ ਭਾਟੀਆ ਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।