ਸ਼੍ਰੋਮਣੀ ਪੰਥਕ ਕਵੀ ਬਲਵੀਰ ਸਿੰਘ ਬਲ ਨੂੰ ਸਦਮਾ, ਨੌਜਵਾਨ ਪੁੱਤਰ ਦੀ ਮੌਤ
ਮੋਰਿੰਡਾ, 28 ਨਵੰਬਰ (ਪ੍ਰਿਤਪਾਲ ਸਿੰਘ)-ਸ਼੍ਰੋਮਣੀ ਪੰਥਕ ਕਵੀ ਬਲਵੀਰ ਸਿੰਘ ਬਲ ਨੂੰ ਉਸ ਮੌਕੇ ਗਹਿਰਾ ਸਦਮਾ ਲੱਗਿਆ ਜਦੋ ਉਨ੍ਹਾਂ ਦੇ ਛੋਟੇ ਨੌਜਵਾਨ ਪੁੱਤਰ ਮਨਿੰਦਰ ਸਿੰਘ ਅਕਾਲ ਚਲਾਣਾ ਕਰ ਗਏ। ਇਨ੍ਹਾਂ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸਮਾਜਿਕ ਤੇ ਸਿਆਸੀ ਆਗੂਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
ਸ
ਸਵ ਮਨਿੰਦਰ ਸਿੰਘ
29-11-2026
ਮੋਰਿੰਡਾ, 28 ਨਵੰਬਰ (ਪ੍ਰਿਤਪਾਲ ਸਿੰਘ)-ਸ਼੍ਰੋਮਣੀ ਪੰਥਕ ਕਵੀ ਬਲਵੀਰ ਸਿੰਘ ਬਲ ਨੂੰ ਉਸ ਮੌਕੇ ਗਹਿਰਾ ਸਦਮਾ ਲੱਗਿਆ ਜਦੋ ਉਨ੍ਹਾਂ ਦੇ ਛੋਟੇ ਨੌਜਵਾਨ ਪੁੱਤਰ ਮਨਿੰਦਰ ਸਿੰਘ ਅਕਾਲ ਚਲਾਣਾ ਕਰ ਗਏ। ਇਨ੍ਹਾਂ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸਮਾਜਿਕ ਤੇ ਸਿਆਸੀ ਆਗੂਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਇਸ ਸੰਬੰਧੀ ਦੁੱਖ ਪ੍ਰਗਟ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ‘ਆਪ’ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ, ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਐਸ.ਜੀ.ਪੀ.ਸੀ ਮੈਂਬਰ ਅਜਮੇਰ ਸਿੰਘ ਖੇੜਾ, ਸਾਬਕਾ ਮੈਂਬਰ ਜਗਜੀਤ ਸਿੰਘ ਰਤਨਗੜ੍ਹ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਨਪ੍ਰੀਤ ਕੌਰ ਰਾਏ ਤੇ ਮੇਜਰ ਮੰਜੂ ਬਾਲਾ ਸਿੰਘ, ਸੀਨੀਅਰ ਅਕਾਲੀ ਆਗੂ ਹਰਮੋਹਨ ਸਿੰਘ ਸੰਧੂ, ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਜੌਲੀ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ, ਕੌਂਸਲਰ ਅੰਮ੍ਰਿਤਪਾਲ ਸਿੰਘ ਖੱਟੜਾ, ਹਰਜੀਤ ਸਿੰਘ ਸੋਢੀ, ਬੀਬੀ ਦਲਜੀਤ ਕੌਰ ਸੈਣੀ, ਨੰਬਰਦਾਰ ਰੁਪਿੰਦਰ ਸਿੰਘ ਭਿਚਰਾ, ਵਿਸ਼ੇਸ਼ ਕੁਮਾਰ ਚੁਚੂ ਸੂਦ, ਸਾਬਕਾ ਕੌਂਸਲਰ ਜਗਵਿੰਦਰ ਸਿੰਘ ਪੰਮੀ, ਹਰਚੰਦ ਸਿੰਘ ਡੂਮਛੇੜੀ, ਹਰਮਿੰਦਰ ਸਿੰਘ ਡਿੰਪੀ, ਐਡਵੋਕੇਟ ਜਰਨੈਲ ਸਿੰਘ ਸੱਖੋ ਮਾਜਰਾ, ਸਰਪੰਚ ਦਵਿੰਦਰ ਸਿੰਘ ਮਝੈਲ, ਜਸਵਿੰਦਰ ਸਿੰਘ ਛੋਟੂ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ, ਅਬੀਜੀਤ ਸਿੰਘ ਸੋਨੂੰ ਢੋਲਣ ਮਾਜਰਾ, ਸਾਬਕਾ ਚੇਅਰਮੈਨ ਜਸਵੀਰ ਸਿੰਘ ਕਾਈਨੌਰ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਤਾਜਪੁਰ ਨੇ ਮਨਿੰਦਰ ਸਿੰਘ ਦੀ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।