28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬੱਸ ਅੱਡਾ ਨੂਰਪੁਰ ਬੇਦੀ ਤੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਨੂਰਪੁਰ ਬੇਦੀ, 28 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਥਾਨਕ ਬੱਸ ਅੱਡੇ ਤੋਂ ਦਿਨ-ਦਿਹਾੜੇ ਇਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਬੱਸ ਅੱਡਾ ਨੂਰਪੁਰ ਬੇਦੀ ਪੁਲਿਸ ਥਾਣੇ ਦੇ ਬਿਲਕੁਲ ਨਜ਼ਦੀਕ ਸਥਿਤ ਹੈ, ਇਸ ਦੇ ਬਾਵਜੂਦ ਚੋਰਾਂ ਵਲੋਂ ਬੇਖ਼ੌਫ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣਾ ਕਈ ਸਵਾਲ ਖੜ੍ਹੇ ਕਰਦਾ ਹੈ।

Ad Position 21
No active advertisement
ਮੋਟਰਸਾਈਕਲ ਚੋਰੀ ਸੰਬੰਧੀ ਜਾਣਕਾਰੀ ਦਿੰਦਾ ਹੋਇਆ ਪੀੜਤ ਮੱਖਣ ਸਿੰਘ। ਤਸਵੀਰ : ਰਾਜੇਸ਼ ਚੌਧਰੀ 29-11-2026
ਨੂਰਪੁਰ ਬੇਦੀ, 28 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਥਾਨਕ ਬੱਸ ਅੱਡੇ ਤੋਂ ਦਿਨ-ਦਿਹਾੜੇ ਇਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਬੱਸ ਅੱਡਾ ਨੂਰਪੁਰ ਬੇਦੀ ਪੁਲਿਸ ਥਾਣੇ ਦੇ ਬਿਲਕੁਲ ਨਜ਼ਦੀਕ ਸਥਿਤ ਹੈ, ਇਸ ਦੇ ਬਾਵਜੂਦ ਚੋਰਾਂ ਵਲੋਂ ਬੇਖ਼ੌਫ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣਾ ਕਈ ਸਵਾਲ ਖੜ੍ਹੇ ਕਰਦਾ ਹੈ। ਜਾਣਕਾਰੀ ਅਨੁਸਾਰ ਚੋਰੀ ਹੋਇਆ ਸਪਲੈਂਡਰ ਮੋਟਰਸਾਈਕਲ ਮੱਖਣ ਸਿੰਘ ਪੁੱਤਰ ਜਗਤ ਸਿੰਘ ਵਾਸੀ ਪਿੰਡ ਲਸਾੜੀ ਜਿਸ ਦਾ ਨੰਬਰ ਪੀ.ਬੀ.-16-ਈ-5061 ਅਤੇ ਮਾਡਲ ਸਾਲ 2018 ਹੈ। ਪੀੜਤ ਅਨੁਸਾਰ ਉਸ ਨੇ ਆਪਣਾ ਮੋਟਰਸਾਈਕਲ ਬੱਸ ਅੱਡੇ ਵਿਚ ਖੜ੍ਹਾ ਕੀਤਾ ਹੋਇਆ ਸੀ, ਪਰ ਜਦੋਂ ਉਹ ਵਾਪਸ ਆਇਆ ਤਾਂ ਮੋਟਰਸਾਈਕਲ ਆਪਣੀ ਜਗ੍ਹਾ ਤੋਂ ਗ਼ਾਇਬ ਸੀ। ਕਾਫ਼ੀ ਭਾਲ ਕਰਨ ਦੇ ਬਾਵਜੂਦ ਜਦੋਂ ਮੋਟਰਸਾਈਕਲ ਦਾ ਕੋਈ ਸੁਰਾਗ ਨਹੀਂ ਮਿਲਿਆ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਪੁਲਿਸ ਥਾਣੇ ਦੇ ਬਿਲਕੁਲ ਨਜ਼ਦੀਕ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਤਾਂ ਆਮ ਲੋਕਾਂ ਦੀ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਹੋਣੀ ਸੁਭਾਵਿਕ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿਚ ਗਸ਼ਤ ਵਧਾਉਣ ਤੇ ਜਨਤਕ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਵੀ ਮੰਗ ਕੀਤੀ ਹੈ। ਮੱਖਣ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬੱਸ ਅੱਡੇ ਤੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਮੋਟਰਸਾਈਕਲ ਦੀ ਜਲਦ ਭਾਲ ਕਰਕੇ ਬਰਾਮਦ ਕਰਨ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਕੰਕਰ ਤੋਂ ਸ਼ੰਕਰ’ ਬਣਾਉਂਦੀ ਹੈ ਭਾਜਪਾ, ਡਾ. ਸਿਕੰਦਰ ਦੇ ਬਿਆਨ ਨੇ ਛੇੜੀ ਚਰਚਾ ਅਗਲੀ ਖ਼ਬਰ ਸ਼੍ਰੋਮਣੀ ਪੰਥਕ ਕਵੀ ਬਲਵੀਰ ਸਿੰਘ ਬਲ ਨੂੰ ਸਦਮਾ, ਨੌਜਵਾਨ ਪੁੱਤਰ ਦੀ ਮੌਤ
Ad Position 24