28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

‘ਕੰਕਰ ਤੋਂ ਸ਼ੰਕਰ’ ਬਣਾਉਂਦੀ ਹੈ ਭਾਜਪਾ, ਡਾ. ਸਿਕੰਦਰ ਦੇ ਬਿਆਨ ਨੇ ਛੇੜੀ ਚਰਚਾ

ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਨੇ ਨੰਗਲ ਵਿਚ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨਾਤਮਿਕ ਸਰਗਰਮੀਆਂ ਤੇਜ਼ ਕਰਦਿਆਂ ਬੂਥ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਥਾਨਕ ਵਾਲਮੀਕਿ ਮੰਦਰ ਵਿਖੇ ਮੰਡਲ ਭਾਜਪਾ ਪ੍ਰਧਾਨ ਤੇ ਕੌਂਸਲਰ ਰਣਜੀਤ ਲੱਕੀ ਦੀ ਅਗਵਾਈ ਹੇਠ ਹੋਈ ਭਰਵੀਂ ਮੀਟਿੰਗ ਦੌਰਾਨ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 29-11-2026
ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਨੇ ਨੰਗਲ ਵਿਚ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨਾਤਮਿਕ ਸਰਗਰਮੀਆਂ ਤੇਜ਼ ਕਰਦਿਆਂ ਬੂਥ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਥਾਨਕ ਵਾਲਮੀਕਿ ਮੰਦਰ ਵਿਖੇ ਮੰਡਲ ਭਾਜਪਾ ਪ੍ਰਧਾਨ ਤੇ ਕੌਂਸਲਰ ਰਣਜੀਤ ਲੱਕੀ ਦੀ ਅਗਵਾਈ ਹੇਠ ਹੋਈ ਭਰਵੀਂ ਮੀਟਿੰਗ ਦੌਰਾਨ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਮੈਂਬਰ ਰਾਜ ਸਭਾ ਡਾ. ਸਿਕੰਦਰ, ਜਿਨ੍ਹਾਂ ਨੂੰ ਰੂਪਨਗਰ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਨੇ ਵਰਕਰਾਂ ਅੰਦਰ ਜੋਸ਼ ਭਰਦਿਆਂ ਕਿਹਾ ਕਿ ਹਰੇਕ ਬੂਥ ’ਤੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਈਆਂ ਜਾਣ ਤਾਂ ਜੋ 2027 ਦੀਆਂ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਸਮਰਥਨ ਜੁਟਾਇਆ ਜਾ ਸਕੇ। ਉਨ੍ਹਾਂ ਨਾਲ ਵਿਧਾਨ ਸਭਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਸਥਾਰਕ ਨਵੀਨ ਸ਼ਰਮਾ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਜਤਿੰਦਰ ਸਿੰਘ ਅਠਵਾਲ, ਐਡਵੋਕੇਟ ਅਰਵਿੰਦ ਮਿੱਤਲ, ਗੋਵਰਧਨ ਸੋਨੀ, ਨਿਪੁੰਨ ਸੋਨੀ ਅਤੇ ਰਾਕੇਸ਼ ਪੰਮੀ ਸਮੇਤ ਵੱਖ-ਵੱਖ ਸੰਗਠਨਾਤਮਿਕ ਅਹੁਦੇਦਾਰ ਹਾਜ਼ਰ ਸਨ। ਗੱਲਬਾਤ ਕਰਦਿਆਂ ਡਾ. ਸਿਕੰਦਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਹਰੇਕ ਆਗੂ ਨੂੰ ਟਿਕਟ ਮੰਗਣ ਦਾ ਅਧਿਕਾਰ ਹੈ ਅਤੇ ਜਲਦ ਹੀ ਵੱਖ-ਵੱਖ ਆਗੂਆਂ ਨੂੰ ਇੱਕ ਮੰਚ ’ਤੇ ਲਿਆ ਕੇ ਚੋਣ ਜਿੱਤਣ ਲਈ ਸਾਂਝੀ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਵਰਕਰਾਂ ਨੂੰ ਨਿੱਜੀ ਲਾਲਸਾਵਾਂ ਤੋਂ ਉੱਪਰ ਉੱਠ ਕੇ ਪਾਰਟੀ ਲਈ ਕੰਮ ਕਰਨ ਦੀ ਨਸੀਹਤ ਦਿੰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਉਦਾਹਰਨ ਦਿੱਤੀ, ਜਿਨ੍ਹਾਂ ਨੂੰ ਉਨ੍ਹਾਂ ਅਨੁਸਾਰ ਮਨੋਹਰ ਲਾਲ ਖੱਟਰ ਦੇ ਟਾਈਪਿਸਟ ਵਜੋਂ ਕੰਮ ਕਰਨ ਤੋਂ ਬਾਅਦ ਪਾਰਟੀ ਵਿਚ ਉਨ੍ਹਾਂ ਦੀ ਮਿਹਨਤ ਤੇ ਵਫ਼ਾਦਾਰੀ ਦੇ ਆਧਾਰ ’ਤੇ ਉੱਚਾ ਸਿਆਸੀ ਮੁਕਾਮ ਮਿਲਿਆ। ਇਸੇ ਸੰਦਰਭ ਵਿਚ ਉਨ੍ਹਾਂ ਦਾ ਇਹ ਕਹਿਣਾ ਕਿ ‘ਭਾਜਪਾ ਕੰਕਰ ਤੋਂ ਸ਼ੰਕਰ ਬਣਾ ਸਕਦੀ ਹੈ’ ਸਿਆਸੀ ਚਰਚਾ ਦਾ ਵਿਸ਼ਾ ਬਣ ਗਿਆ। ਪੱਤਰਕਾਰਾਂ ਵਲੋਂ ਇਸ ਟਿੱਪਣੀ ਦੇ ਅਰਥਾਂ ਬਾਰੇ ਪੁੱਛੇ ਜਾਣ ’ਤੇ ਡਾ. ਸਿਕੰਦਰ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦਾ ਭਾਵ ਇਕ ਆਮ ਵਿਅਕਤੀ ਨੂੰ ਵੀ ਸਿਆਸੀ ਸੱਤਾ ਅਤੇ ਉੱਚੇ ਅਹੁਦੇ ਤੱਕ ਪਹੁੰਚਾਉਣ ਦੀ ਪਾਰਟੀ ਦੀ ਸਮਰੱਥਾ ਤੋਂ ਸੀ ਨਾ ਕਿ ਕੋਈ ਹੋਰ ਪੱਖ ਤੋਂ।
Ad Position 22
No active advertisement
ਪਿਛਲੀ ਖ਼ਬਰ ਕੀਰਤਪੁਰ ਸਾਹਿਬ ਟਰੱਕ ਯੂਨੀਅਨ ਦਾ ਵਿਵਾਦ ਭਖਿਆ ਅਗਲੀ ਖ਼ਬਰ ਬੱਸ ਅੱਡਾ ਨੂਰਪੁਰ ਬੇਦੀ ਤੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ
Ad Position 24