28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕੀਰਤਪੁਰ ਸਾਹਿਬ ਟਰੱਕ ਯੂਨੀਅਨ ਦਾ ਵਿਵਾਦ ਭਖਿਆ

ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਟਰੱਕ ਯੂਨੀਅਨ ਕੀਰਤਪੁਰ ਸਾਹਿਬ ਨਾਲ ਜੁੜਿਆ ਵਿਵਾਦ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਤਕਰਾਰ, ਹੱਥੋਪਾਈ ਤੇ ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਦੋਵਾਂ ਪਾਸਿਆਂ ਵਲੋਂ ਇਕ-ਦੂਜੇ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 29-11-2026
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਟਰੱਕ ਯੂਨੀਅਨ ਕੀਰਤਪੁਰ ਸਾਹਿਬ ਨਾਲ ਜੁੜਿਆ ਵਿਵਾਦ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਤਕਰਾਰ, ਹੱਥੋਪਾਈ ਤੇ ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਦੋਵਾਂ ਪਾਸਿਆਂ ਵਲੋਂ ਇਕ-ਦੂਜੇ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਦੋਵਾਂ ਧਿਰਾਂ ਵਿਰੁੱਧ ਧਾਰਾ 307 ਤਹਿਤ ਮਾਮਲੇ ਦਰਜ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਸੰਬੰਧੀ ਰੂਪਨਗਰ ਪ੍ਰੈੱਸ ਕਲੱਬ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਇਕ ਧਿਰ ਦੇ ਮੈਂਬਰ ਗੁਰਬੀਰ ਸਿੰਘ ਜੋਨਾ ਅਤੇ ਉਸ ਦੇ ਸਾਥੀਆਂ ਨੇ ਦੋਸ਼ ਲਗਾਇਆ ਕਿ ਕੁਝ ਵਿਅਕਤੀਆਂ ਵਲੋਂ ਜਾਣਬੁੱਝ ਕੇ ਟਰੱਕ ਯੂਨੀਅਨ ਦੇ ਮੈਂਬਰਾਂ ਵਿਚਕਾਰ ਟਕਰਾਅ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯੂਨੀਅਨ ’ਚ ਪੁਰਾਣੀ ਮੈਂਬਰਸ਼ਿਪ ਹੈ ਅਤੇ ਉਨ੍ਹਾਂ ਦੀਆਂ ਗੱਡੀਆਂ ਵੀ ਯੂਨੀਅਨ ਵਿਚ ਚੱਲਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਬੀਤੇ ਸਮੇਂ ਦੌਰਾਨ ਹੋਈ ਇਕ ਘਟਨਾ ਵਿਚ ਉਨ੍ਹਾਂ ’ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀ ਦਾੜ੍ਹੀ ਤੇ ਗਲ ਨੂੰ ਹੱਥ ਪਾਇਆ, ਜਿਸ ਕਾਰਨ ਹੱਥੋਪਾਈ ਹੋਈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਦੂਜੀ ਧਿਰ ਵਲੋਂ ਪਹਿਲਾਂ ਤੋਂ ਹੀ ਪਿਸਤੌਲ ਲਿਆ ਕੇ ਤਿਆਰੀ ਕੀਤੀ ਹੋਈ ਸੀ ਅਤੇ ਗੋਲੀ ਚਲਾਈ ਗਈ। ਉਨ੍ਹਾਂ ਅਨੁਸਾਰ ਘਟਨਾ ਤੋਂ ਬਾਅਦ ਪਿਸਤੌਲ ਵੀ ਮੌਕੇ ਤੋਂ ਗ਼ਾਇਬ ਹੋ ਗਿਆ। ਉਕਤ ਵਿਅਕਤੀਆਂ ਨੇ ਦੋਸ਼ ਲਗਾਇਆ ਕਿ ਇਸ ਵਿਵਾਦ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਵੱਖ-ਵੱਖ ਰਾਜਨੀਤਿਕ ਆਗੂਆਂ ਨਾਲ ਸੰਬੰਧਾਂ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਮੰਤਰੀ ਜਾਂ ਸਿਆਸੀ ਆਗੂ ਨਾਲ ਅਜਿਹਾ ਕੋਈ ਸਬੰਧ ਨਹੀਂ ਹੈ, ਜਿਸ ਦੇ ਆਧਾਰ ’ਤੇ ਉਨ੍ਹਾਂ ਨੂੰ ਕਿਸੇ ਦੀ ਸਰਪ੍ਰਸਤੀ ਪ੍ਰਾਪਤ ਹੋਣ ਦੀ ਗੱਲ ਕਹੀ ਜਾ ਸਕੇ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਗੋਲੀ ਚਲਾਉਣ ਦੀ ਘਟਨਾ ਸਮੇਤ ਸਾਰੇ ਪਹਿਲੂਆਂ ਦੀ ਪੜਤਾਲ ਕੀਤੀ ਜਾਵੇ। ਦੂਜੇ ਪਾਸੇ, ਇਸ ਮਾਮਲੇ ਸੰਬੰਧੀ ਗੱਲਬਾਤ ਦੌਰਾਨ ਦੂਜੀ ਧਿਰ ਵਲੋਂ ਵੀ ਆਪਣੇ ਉੱਪਰ ਹੋਏ ਹਮਲੇ ਤੇ ਕੁੱਟਮਾਰ ਦੇ ਦੋਸ਼ ਲਗਾਏ ਗਏ ਹਨ। ਘਟਨਾ ਦੌਰਾਨ ਕਥਿਤ ਤੌਰ ’ਤੇ ਪਿਸਤੌਲ ਦੀ ਵਰਤੋਂ, ਡੰਡਿਆਂ ਨਾਲ ਹਮਲੇ ਤੇ ਕਈ ਵਿਅਕਤੀਆਂ ਦੇ ਜ਼ਖ਼ਮੀ ਹੋਣ ਸੰਬੰਧੀ ਵੱਖ-ਵੱਖ ਦਾਅਵੇ ਕੀਤੇ ਗਏ ਹਨ। ਦੋਵਾਂ ਧਿਰਾਂ ਵਲੋਂ ਇਕ-ਦੂਜੇ ਦੇ ਪੁਰਾਣੇ ਵਿਵਾਦਾਂ ਤੇ ਕਥਿਤ ਗਤੀਵਿਧੀਆਂ ਨੂੰ ਵੀ ਇਸ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ। ਇਸ ਸਾਰੇ ਘਟਨਾਕ੍ਰਮ ਦੌਰਾਨ ਟਰੱਕ ਯੂਨੀਅਨ ਦੀ ਮੈਂਬਰਸ਼ਿਪ, ਯੂਨੀਅਨ ਦੇ ਪ੍ਰਬੰਧ ਤੇ ਇਸ ਦੇ ਕੰਮਕਾਜ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਬਲਦੇਵ ਸਿੰਘ, ਜਗਬੀਰ ਸਿੰਘ ਤੇ ਹੋਰ ਵਿਅਕਤੀ ਵੀ ਹਾਜ਼ਰ ਸਨ। ਇਸ ਮੌਕੇ ਕੁੱਝ ਹੋਰ ਵਿਅਕਤੀਆਂ ਵਿਰੁੱਧ ਨਸ਼ੇ ਦੇ ਸੇਵਨ ਨਾਲ ਸੰਬੰਧਿਤ ਵੀਡੀਓ ਤੇ ਪਹਿਲਾਂ ਦਰਜ ਹੋਏ ਪੁਲਿਸ ਮਾਮਲਿਆਂ ਦਾ ਵੀ ਜ਼ਿਕਰ ਕੀਤਾ। ਹਾਲਾਂਕਿ ਇਨ੍ਹਾਂ ਦਾਅਵਿਆਂ ਦੀ ਕੋਈ ਸੁਤੰਤਰ ਪੁਸ਼ਟੀ ਨਹੀਂ ਹੋ ਸਕੀ ਅਤੇ ਦੱਸੇ ਗਏ ਮਾਮਲੇ ਪੁਰਾਣੇ ਹੋਣ ਦੇ ਨਾਲ-ਨਾਲ ਅਦਾਲਤੀ ਪ੍ਰਕਿਰਿਆ ਦਾ ਹਿੱਸਾ ਵੀ ਹਨ। ਇਸ ਲਈ ਇਨ੍ਹਾਂ ਸੰਬੰਧੀ ਕਿਸੇ ਨਤੀਜੇ ’ਤੇ ਪਹੁੰਚਣਾ ਉਚਿਤ ਨਹੀਂ ਹੋਵੇਗਾ। ਇਸ ਵਿਵਾਦ ਨੇ ਇਲਾਕੇ ਵਿਚ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਦੀ ਮੰਗ ਹੈ ਕਿ ਪੁਲਿਸ ਪ੍ਰਸ਼ਾਸਨ ਘਟਨਾ ਸਥਾਨ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ, ਗੋਲੀ ਚੱਲਣ ਦੀ ਘਟਨਾ, ਪਿਸਤੌਲ ਦੀ ਬਰਾਮਦਗੀ ਅਤੇ ਦੋਵਾਂ ਧਿਰਾਂ ਦੇ ਬਿਆਨਾਂ ਦੀ ਗੰਭੀਰਤਾ ਨਾਲ ਜਾਂਚ ਕਰੇ, ਤਾਂ ਜੋ ਅਸਲ ਤੱਥ ਸਾਹਮਣੇ ਆ ਸਕਣ ਤੇ ਕਿਸੇ ਵੀ ਬੇਕਸੂਰ ਵਿਅਕਤੀ ਨਾਲ ਬੇਇਨਸਾਫ਼ੀ ਨਾ ਹੋਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ ਸਮਾਗਮ ਵਿਚ ਸ਼ਮੂਲੀਅਤ ਅਗਲੀ ਖ਼ਬਰ ‘ਕੰਕਰ ਤੋਂ ਸ਼ੰਕਰ’ ਬਣਾਉਂਦੀ ਹੈ ਭਾਜਪਾ, ਡਾ. ਸਿਕੰਦਰ ਦੇ ਬਿਆਨ ਨੇ ਛੇੜੀ ਚਰਚਾ
Ad Position 24